Chandigarh News: ਚੰਡੀਗੜ੍ਹ ਜ਼ਿਲ੍ਹਾ ਮੈਜਿਸਟ੍ਰਟੇਟ ਵੱਲੋਂ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ; ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
Advertisement
Article Detail0/zeephh/zeephh2497388

Chandigarh News: ਚੰਡੀਗੜ੍ਹ ਜ਼ਿਲ੍ਹਾ ਮੈਜਿਸਟ੍ਰਟੇਟ ਵੱਲੋਂ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ; ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

 Chandigarh News:  ਚੰਡੀਗੜ੍ਹ ਵਿੱਚ ਜ਼ਿਲ੍ਹਾ ਮੈਜਿਸਟ੍ਰਟੇਟ ਨੇ ਟਰੈਵਲ ਏਜੰਟਾਂ ਖਿਲਾਫ਼ ਸਖ਼ਤ ਕਦਮ ਚੁੱਕੇ ਹਨ। 

Chandigarh News: ਚੰਡੀਗੜ੍ਹ ਜ਼ਿਲ੍ਹਾ ਮੈਜਿਸਟ੍ਰਟੇਟ ਵੱਲੋਂ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ; ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

Chandigarh News:  ਚੰਡੀਗੜ੍ਹ ਵਿੱਚ ਜ਼ਿਲ੍ਹਾ ਮੈਜਿਸਟ੍ਰਟੇਟ ਨੇ ਟਰੈਵਲ ਏਜੰਟਾਂ ਖਿਲਾਫ਼ ਸਖ਼ਤ ਕਦਮ ਚੁੱਕੇ ਹਨ। ਵਿਦੇਸ਼ ਭੇਜਣ ਦੇ ਨਾਮ ਉਤੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਉਤੇ ਸ਼ਿਕੰਜਾ ਕੱਸਣ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਗਨ। ਸਾਰੇ ਏਜੰਟਾਂ ਨੂੰ 4 ਹਫ਼ਤਿਆਂ ਵਿੱਚ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਤੇ ਉਲੰਘਣਾ ਕਰਨ ਉਤੇ ਕਾਰਵਾਈ ਦੇ ਸੰਕੇਤ ਵੀ ਦਿੱਤੇ ਗਏ ਹਨ। ਇਹ ਹੁਕਮ 29 ਅਕਤੂਬਰ ਤੋਂ 27 ਦਸੰਬਰ 2024 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁਝ ਟਰੈਵਲ ਏਜੰਟ ਲੋਕਾਂ ਨੂੰ ਵੀਜ਼ਾ ਦੇਣ ਜਾਂ ਵਿਦੇਸ਼ ਭੇਜਣ ਦੇ ਨਾਮ ਉਤੇ ਠੱਗ ਰਹੇ ਹਨ। ਉਹ ਪ੍ਰਮੁੱਖ ਅਖਬਾਰਾਂ ਵਿੱਚ ਗੁੰਮਰਾਹਕੁੰਨ ਇਸ਼ਤਿਹਾਰ ਛਾਪ ਕੇ ਚੰਡੀਗੜ੍ਹ ਅਤੇ ਗੁਆਂਢੀ ਰਾਜਾਂ ਦੇ ਭੋਲੇ ਭਾਲੇ ਲੋਕਾਂ ਨੂੰ ਠੱਗਦੇ ਹਨ। ਕੁਝ ਸਮੇਂ ਬਾਅਦ ਉਹ ਸ਼ਹਿਰ ਵਿੱਚ ਆਪਣੇ ਦਫ਼ਤਰ ਬੰਦ ਕਰ ਲੈਂਦੇ ਹਨ। ਵਿਦੇਸ਼ ਭੇਜਣ ਦੇ ਨਾਂ 'ਤੇ ਭੋਲੇ-ਭਾਲੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਨ੍ਹਾਂ ਟਰੈਵਲ ਏਜੰਟਾਂ ਦਾ ਜਾਲ ਪੂਰੇ ਚੰਡੀਗੜ੍ਹ ਤੇ ਪੰਜਾਬ 'ਚ ਫੈਲਿਆ ਹੋਇਆ ਹੈ।

ਆਮ ਨਾਗਰਿਕ ਲਈ ਇਨ੍ਹਾਂ ਟਰੈਵਲ ਏਜੰਟਾਂ ਦੇ ਜਾਲ ਵਿੱਚੋਂ ਨਿਕਲਣਾ ਅਸੰਭਵ ਹੈ। ਹਜ਼ਾਰਾਂ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਤੋਂ ਬਾਅਦ ਇਹ ਟਰੈਵਲ ਏਜੰਟ ਆਪਣੀ ਨਵੀਂ ਕੰਪਨੀ ਬਣਾ ਕੇ ਭੋਲੀ-ਭਾਲੀ ਜਨਤਾ ਨੂੰ ਮੁੜ ਨਵੇਂ ਸਿਰੇ ਤੋਂ ਲੁੱਟਣ ਲਈ ਨਿਕਲ ਪਏ ਹਨ।

ਪੁਲਿਸ ਦੇ ਸਾਈਬਰ ਸੈਲ ਦਾ ਕਹਿਣਾ ਹੈ ਕਿ ਜਿਸ ਵੀ ਟਰੈਵਲ ਏਜੰਟ ਜਾਂ ਇਮੀਗ੍ਰੇਸ਼ਨ ਕੰਪਨੀ ਦੇ ਲੋਕ ਵਿਦੇਸ਼ ਜਾਣ ਲਈ ਸੰਪਰਕ ਕਰਦੇ ਹਨ, ਉਨ੍ਹਾਂ ਨੂੰ ਪਹਿਲਾਂ ਪਤਾ ਹੋਣਾ ਚਾਹੀਦਾ ਹੈ ਕਿ ਕੀ ਉਹ ਟਰੈਵਲ ਏਜੰਟ ਸਥਾਨਕ ਪ੍ਰਸ਼ਾਸਨ ਕੋਲ ਰਜਿਸਟਰਡ ਹੈ ਜਾਂ ਨਹੀਂ ਅਤੇ ਕੀ ਇਸ ਦੀ ਪੁਲਿਸ ਵੈਰੀਫਿਕੇਸ਼ਨ ਸਥਾਨਕ ਤੌਰ 'ਤੇ ਹੋਈ ਹੈ ਪੁਲਿਸ ਸਟੇਸ਼ਨ ਹੈ ਜਾਂ ਨਹੀਂ? ਕਿਸੇ ਟਰੈਵਲ ਏਜੰਟ ਜਾਂ ਇਮੀਗ੍ਰੇਸ਼ਨ ਕੰਪਨੀ ਲਈ ਅਜਿਹਾ ਕਰਨਾ ਲਾਜ਼ਮੀ ਹੈ। ਕੰਪਨੀ ਸਥਾਨਕ ਪ੍ਰਸ਼ਾਸਨ ਜਾਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਪੰਜਾਬ ਵਿੱਚ ਕੰਮ ਨਹੀਂ ਕਰ ਸਕਦੀ।

ਇਸ ਦੇ ਨਾਲ ਹੀ ਦੇਖਿਆ ਗਿਆ ਹੈ ਕਿ ਪੰਜਾਬ ਦੇ ਜ਼ਿਆਦਾਤਰ ਲੋਕ ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ ਸਥਿਤ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਕੰਪਨੀਆਂ ਦੇ ਜਾਲ ਵਿੱਚ ਫਸ ਜਾਂਦੇ ਹਨ। ਇਸ ਤੋਂ ਇਲਾਵਾ ਵਿਦੇਸ਼ ਜਾਣ ਦੇ ਨਾਂ 'ਤੇ ਟਰੈਵਲ ਏਜੰਟ ਨੂੰ ਦਿੱਤੇ ਗਏ ਪੈਸੇ ਚੈੱਕ ਜਾਂ ਆਨਲਾਈਨ ਮਾਧਿਅਮ ਰਾਹੀਂ ਦਿੱਤੇ ਜਾਣ, ਤਾਂ ਜੋ ਇਸ ਦਾ ਰਿਕਾਰਡ ਮੌਜੂਦ ਹੋਵੇ। ਪੈਸੇ ਭੇਜਣ ਵੇਲੇ, ਇਹ ਪਤਾ ਲਗਾਓ ਕਿ ਤੁਸੀਂ ਜਿਸ ਖਾਤੇ ਵਿੱਚ ਪੈਸੇ ਟ੍ਰਾਂਸਫਰ ਕਰ ਰਹੇ ਹੋ, ਉਹ ਕੰਪਨੀ ਦੇ ਨਾਮ 'ਤੇ ਹੈ ਜਾਂ ਨਹੀਂ, ਕਿਸੇ ਨਿੱਜੀ ਬੈਂਕ ਖਾਤੇ ਵਿੱਚ ਕੋਈ ਫੀਸ ਨਹੀਂ ਟ੍ਰਾਂਸਫਰ ਕੀਤੀ ਜਾਣੀ ਚਾਹੀਦੀ ਹੈ।

Trending news