Punjab Weather Updates: ਪੰਜਾਬ ਵਿੱਚ ਸੀਤ ਲਹਿਰ ਲਈ ਅਲਰਟ ਜਾਰੀ; ਜਾਣੋ ਕਦੋਂ ਪਵੇਗਾ ਮੀਂਹ
Advertisement
Article Detail0/zeephh/zeephh2618594

Punjab Weather Updates: ਪੰਜਾਬ ਵਿੱਚ ਸੀਤ ਲਹਿਰ ਲਈ ਅਲਰਟ ਜਾਰੀ; ਜਾਣੋ ਕਦੋਂ ਪਵੇਗਾ ਮੀਂਹ

Punjab Weather Updates: ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

Punjab Weather Updates: ਪੰਜਾਬ ਵਿੱਚ ਸੀਤ ਲਹਿਰ ਲਈ ਅਲਰਟ ਜਾਰੀ; ਜਾਣੋ ਕਦੋਂ ਪਵੇਗਾ ਮੀਂਹ

Punjab Weather Updates: ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ ਵਧ ਸਕਦਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਰਾਤ ਵੇਲੇ ਠੰਢ ਦਾ ਅਹਿਸਾਸ ਹੋ ਰਿਹਾ ਹੈ ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਰਾਹਤ ਮਿਲ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਧੁੰਦ ਪੈਣ ਕਾਰਨ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਵਿੱਚ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਸੂਬੇ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ 'ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਵੇਰੇ ਸੀਤ ਲਹਿਰ ਦਾ ਪ੍ਰਭਾਵ ਜ਼ਿਆਦਾ ਰਹੇਗਾ। ਦਿਨ ਭਰ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਦੇ ਆਸਪਾਸ ਪਹੁੰਚ ਸਕਦਾ ਹੈ।

30 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿੱਚ ਆਉਣ ਵਾਲੇ ਹਫ਼ਤੇ ਵਿੱਚ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਦੋਵੇਂ ਹਿਮਾਚਲ ਦੇ ਪਹਾੜੀ ਖੇਤਰਾਂ ਨੂੰ ਪ੍ਰਭਾਵਿਤ ਕਰਨਗੀਆਂ। ਪਹਿਲਾ ਪੱਛਮੀ ਗੜਬੜ 29 ਜਨਵਰੀ ਤੋਂ ਸਰਗਰਮ ਹੈ। ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਵਿੱਚ ਵੀ ਇਸਦਾ ਹਲਕਾ ਪ੍ਰਭਾਵ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : Amritsar News: ਐਮਪੀ ਗੁਰਜੀਤ ਔਜਲਾ ਤੇ ਰਾਜਕੁਮਾਰ ਵੇਰਕਾ ਨੇ ਡਾ. ਅੰਬੇਦਕਰ ਦੇ ਬੁੱਤ ਦੀ ਦੁੱਧ ਨਾਲ ਕੀਤੀ ਸਫ਼ਾਈ

ਇਸ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਬਾਰਿਸ਼ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। ਜਦਕਿ ਦੂਸਰਾ ਵੈਸਟਰਨ ਡਿਸਟਰਬੈਂਸ 1 ਫਰਵਰੀ ਤੋਂ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਵੀ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ : Amritsar News: ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ; ਡਾ. ਅੰਬੇਦਕਰ ਦੀ ਮੂਰਤੀ ਨੂੰ ਤੋੜਨ ਵਾਲੇ ਨੂੰ ਮਿਲੇਗੀ ਸਖ਼ਤ ਸਜ਼ਾ

Trending news