Chandigarh News: 30 ਜਨਵਰੀ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਹੋਵੇਗੀ। ਇਸ ਤੋਂ ਪਹਿਲਾਂ ਚੰਡੀਗੜ੍ਹ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ।
Trending Photos
Chandigarh News: 30 ਜਨਵਰੀ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਹੋਵੇਗੀ। ਇਸ ਤੋਂ ਪਹਿਲਾਂ ਚੰਡੀਗੜ੍ਹ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਵਿੱਚ ਕਾਂਗਰਸ ਦੀ ਮਹਿਲਾ ਕੌਂਸਲਰ ਗੁਰਬਖਸ਼ ਰਾਵਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਸੋਮਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦਫ਼ਤਰ ਪਹੁੰਚ ਕੇ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਵਾਰਡ ਨੰਬਰ 27 ਤੋਂ ਕਾਂਗਰਸੀ ਕੌਂਸਲਰ ਹੈ। ਗੁਰਬਖਸ਼ ਰਾਵਤ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਪ੍ਰਧਾਨ ਜੋਗਿੰਦਰ ਮਲਹੋਤਰਾ, ਸੀਨੀਅਰ ਭਾਜਪਾ ਆਗੂ ਸੰਜੇ ਟੰਡਨ, ਮੇਅਰ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਵੀ ਮੌਜੂਦ ਸਨ।
ਕੌਣ ਹੈ ਗੁਰਬਖਸ਼ ਰਾਵਤ?
ਗੁਰਬਖਸ਼ ਰਾਵਤ ਇੱਕ ਨੌਜਵਾਨ ਅਤੇ ਪ੍ਰਭਾਵਸ਼ਾਲੀ ਸਿਆਸਤਦਾਨ ਰਹੇ ਹਨ। ਉਹ ਵਰਤਮਾਨ ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਕੌਂਸਲਰ ਹੈ, ਜੋ ਲਗਾਤਾਰ ਤੀਜੀ ਵਾਰ ਚੁਣੀ ਗਈ ਹੈ ਅਤੇ ਆਪਣੇ ਕੰਮ ਪ੍ਰਤੀ ਸਮਰਪਿਤ।
ਸਿੱਖਿਆ ਅਤੇ ਪੇਸ਼ੇਵਰ ਜੀਵਨ
ਗੁਰਬਖਸ਼ ਰਾਵਤ ਨੇ ਕੰਪਿਊਟਰ ਸਾਇੰਸ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ ਹੈ ਅਤੇ ਵਰਤਮਾਨ ਵਿੱਚ ਉਹ ਪੀਐਚਡੀ ਕਰ ਰਹੇ ਹਨ। ਉਹ ਇੱਕ ਆਈਟੀ ਕੰਪਨੀ ਵਿੱਚ ਇੱਕ ਟੀਮ ਮੈਨੇਜਰ ਵਜੋਂ ਕੰਮ ਕਰਦੀ ਹੈ ਅਤੇ ਆਪਣੇ ਰੋਜ਼ਾਨਾ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰਦੀ ਹੈ।
ਸਿਆਸੀ ਸਫ਼ਰ
ਗੁਰਬਖਸ਼ ਰਾਵਤ ਨੇ ਆਪਣਾ ਸਿਆਸੀ ਜੀਵਨ 2012 ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਕੌਂਸਲਰ ਵਜੋਂ ਸ਼ੁਰੂ ਕੀਤਾ ਸੀ। ਉਹ ਆਲ ਇੰਡੀਆ ਕਾਂਗਰਸ ਕਮੇਟੀ ਦੀ ਡੈਲੀਗੇਟ ਮੈਂਬਰ, ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੀ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਹੈ। ਉਸਨੇ ਵਿੱਤ ਅਤੇ ਠੇਕਾ ਕਮੇਟੀ, ਕਲਾ, ਸੱਭਿਆਚਾਰ ਅਤੇ ਖੇਡ ਕਮੇਟੀ, ਵਾਤਾਵਰਣ ਅਤੇ ਸ਼ਹਿਰ ਸੁੰਦਰੀਕਰਨ ਕਮੇਟੀ ਸਮੇਤ ਵੱਖ-ਵੱਖ ਕਮੇਟੀਆਂ 'ਤੇ ਕੰਮ ਕੀਤਾ ਹੈ।
ਇਹ ਵੀ ਪੜ੍ਹੋ : Amritsar Bandh News: ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦੇ ਰੋਸ ਵਜੋਂ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ
ਇੱਕ ਸਮਾਜਿਕ ਕਾਰਕੁਨ ਵਜੋਂ, ਗੁਰਬਖਸ਼ ਨੇ ਸਿੱਖਿਆ, ਸਿਹਤ ਸੰਭਾਲ ਅਤੇ ਮਹਿਲਾ ਸਸ਼ਕਤੀਕਰਨ ਸਮੇਤ ਵੱਖ-ਵੱਖ ਸਮਾਜਿਕ ਕੰਮਾਂ ਲਈ ਕੰਮ ਕੀਤਾ ਹੈ। ਉਸ ਦੀਆਂ ਪ੍ਰਾਪਤੀਆਂ ਲਈ, ਉਸ ਨੂੰ ਵੱਖ-ਵੱਖ ਪੁਰਸਕਾਰਾਂ ਤੇ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਵਿਚ ਚੰਡੀਗੜ੍ਹ ਦੇ ਸਾਬਕਾ ਰਾਜਪਾਲ ਦੁਆਰਾ ਉਸ ਨੂੰ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Fatehgarh Sahib: ਔਰਤ ਨੇ 4 ਸਾਲਾ ਧੀ ਨਾਲ ਭਾਖੜਾ ਨਹਿਰ 'ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ