Delhi Election Result Live Updates: ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਹੋਈ ਵੋਟਿੰਗ ਤੋਂ ਬਾਅਦ 699 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੈ ਅਤੇ ਅੱਜ ਸਪੱਸ਼ਟ ਹੋ ਜਾਵੇਗਾ ਕਿ ਉਹ ਕਿਹੜੇ ਅਤੇ ਕਿਸ ਪਾਰਟੀ ਦੇ 70 ਉਮੀਦਵਾਰ ਹੋਣਗੇ ਜੋ ਜਿੱਤ ਹਾਸਲ ਕਰਨਗੇ।
Trending Photos
Delhi Election Vote Counting Live: ਦੇਸ਼ ਦੀ ਰਾਜਧਾਨੀ ਉਪਰ ਸਭ ਦੀਆਂ ਨਜ਼ਰ ਟਿਕੀਆਂ ਹੋਈਆਂ ਹਨ ਕਿਉਂਕਿ ਅੱਜ ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜੇ ਆਉਣਗੇ। ਜਿਥੇ ਐਗਜ਼ਿਟ ਪੋਲ ਵਿੱਚ ਭਾਜਪਾ ਨੂੰ ਅੱਗੇ ਦਿਖਾਇਆ ਗਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਜਿੱਤ ਦੇ ਦਾਅਵੇ ਠੋਕੇ ਜਾ ਰਹੇ ਹਨ। ਦੂਜੇ ਪਾਸੇ ਕਾਂਗਰਸ ਨੇ ਵੀ ਇਨ੍ਹਾਂ ਚੋਣਾਂ ਵਿੱਚ ਪੂਰਾ ਜ਼ੋਰ ਲਗਾਇਆ ਹੈ।
ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਲਗਾਤਾਰ ਚੌਥੀ ਵਾਰ ਸੱਤਾ 'ਚ ਵਾਪਸੀ ਕਰਦੀ ਹੈ ਜਾਂ ਵੋਟਰ 27 ਸਾਲ ਬਾਅਦ ਭਾਜਪਾ ਨੂੰ ਮੌਕਾ ਮਿਲਦਾ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਤੋਂ ਬਾਅਦ ਕਾਂਗਰਸ ਇਸ ਵਾਰ ਵੀ ਕੁਝ ਉਮੀਦ ਕਰ ਰਹੀ ਹੈ। ਹਾਲਾਂਕਿ, ਜ਼ਿਆਦਾਤਰ ਐਗਜ਼ਿਟ ਪੋਲਾਂ ਨੇ ਭਾਜਪਾ ਨੂੰ 'ਆਪ' ਤੋਂ ਅੱਗੇ ਦਿਖਾਇਆ ਹੈ। ਦੋ ਐਗਜ਼ਿਟ ਪੋਲ ਨੇ 'ਆਪ' ਦੀ ਜਿੱਤ ਦੀ ਭਵਿੱਖਬਾਣੀ ਕੀਤੀ ਹੈ।
ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਸ਼ੁਰੂਆਤੀ ਰੁਝਾਨ ਵੀ ਆਉਣੇ ਸ਼ੁਰੂ ਹੋ ਜਾਣਗੇ। ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਐਲਿਸ ਵਾਜ਼ ਨੇ ਕਿਹਾ ਕਿ ਗਿਣਤੀ ਲਈ ਕੁੱਲ 5,000 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਗਿਣਤੀ ਆਬਜ਼ਰਵਰ, ਕਾਉਂਟਿੰਗ ਸਹਾਇਕ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ 19 ਗਿਣਤੀ ਕੇਂਦਰਾਂ ਲਈ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਅਤੇ ਦਿੱਲੀ ਪੁਲਿਸ ਦੇ ਜਵਾਨ ਸ਼ਾਮਲ ਹਨ।
ਪਹਿਲਾਂ ਬੈਲਟ ਪੇਪਰ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਫਿਰ ਈਵੀਐਮ ਅਤੇ ਅੰਤ ਵਿੱਚ ਹਰੇਕ ਸੀਟ ਦੀਆਂ 5-5 ਵੀਵੀਪੀਏਟੀ ਮਸ਼ੀਨਾਂ ਦੀ ਕਰਾਸ ਮੈਚਿੰਗ ਹੋਵੇਗੀ। ਹਰੇਕ ਸੀਟ ਲਈ 14 ਕਾਊਂਟਿੰਗ ਟੇਬਲ ਲਗਾਏ ਜਾਣਗੇ। ਹਰ ਸੀਟ 'ਤੇ 10 ਤੋਂ 15 ਰਾਊਂਡ ਹੋਣ ਦੀ ਉਮੀਦ ਹੈ। ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣਾਏ ਗਏ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੀਸੀਟੀਵੀ ਤੋਂ ਇਲਾਵਾ ਗਿਣਤੀ ਕੇਂਦਰਾਂ ਦੀ ਨਿਗਰਾਨੀ ਵੀ ਆਬਜ਼ਰਵਰਾਂ ਵੱਲੋਂ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।
ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ 50 ਦੇ ਕਰੀਬ ਸੀਟਾਂ ਜਿੱਤੇਗੀ। ਇਸ ਦੇ ਨਾਲ ਹੀ 'ਆਪ' ਨੇ ਐਗਜ਼ਿਟ ਪੋਲ ਦੇ ਅਨੁਮਾਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਮੁੜ ਸਰਕਾਰ ਬਣਾਏਗੀ ਅਤੇ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਚੌਥੀ ਵਾਰ ਮੁੱਖ ਮੰਤਰੀ ਬਣਨਗੇ।
Delhi Election Result Live Updates: