Punjab Breaking Live Updates: ਡੱਲੇਵਾਲ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ; 111 ਕਿਸਾਨ ਮਰਨ ਵਰਤ 'ਤੇ ਬੈਠਣਗੇ, ਪੜ੍ਹੋ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2601640

Punjab Breaking Live Updates: ਡੱਲੇਵਾਲ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ; 111 ਕਿਸਾਨ ਮਰਨ ਵਰਤ 'ਤੇ ਬੈਠਣਗੇ, ਪੜ੍ਹੋ ਵੱਡੀਆਂ ਖ਼ਬਰਾਂ

Punjab Breaking Live Updates: ਕਿਸਾਨ ਆਪਣਾ ਸੰਘਰਸ਼ ਹੋਰ ਤਿੱਖਾ ਕਰਦੇ ਹੋਏ ਖਨੌਰੀ ਸਰਹੱਦ 'ਤੇ 111 ਕਿਸਾਨਾਂ ਦਾ ਜੱਥਾ ਦੁਪਹਿਰ 2 ਵਜੇ ਤੋਂ ਕਾਲੇ ਕੱਪੜੇ ਪਾ ਕੇ ਭੁੱਖ ਹੜਤਾਲ ਸ਼ੁਰੂ ਕਰੇਗਾ।

Punjab Breaking Live Updates: ਡੱਲੇਵਾਲ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ; 111 ਕਿਸਾਨ ਮਰਨ ਵਰਤ 'ਤੇ ਬੈਠਣਗੇ, ਪੜ੍ਹੋ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਜਾ ਰਹੀ ਸਿਹਤ ਨੂੰ ਲੈ ਕੇ ਵੱਧ ਰਹੀ ਚਿੰਤਾ ਵਿਚਾਲੇ ਸੁਪਰੀਮ ਕੋਰਟ 15 ਜਨਵਰੀ ਨੂੰ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਹਟਾਉਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਮਾਣਹਾਨੀ ਪਟੀਸ਼ਨ ਉਤੇ ਸੁਣਵਾਈ ਕਰੇਗਾ।

ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ ਕੋਟੇਸ਼ਵਰ ਸਿੰਘ ਦਾ ਬੈਂਚ ਡੱਲੇਵਾਲ ਵੱਲੋਂ ਦਾਇਰ ਪਟੀਸ਼ਨ ਉਤੇ ਵੀ ਵਿਚਾਰ ਕਰੇਗਾ, ਜਿਸ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣ ਮਗਰੋਂ ਫਸਲਾਂ ਉਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕਰਦਿਆਂ ਕੇਂਦਰ ਨੂੰ ਇਸ ਸਬੰਧੀ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਸੋਮਵਾਰ (13 ਜਨਵਰੀ) ਨੂੰ ਪਟਿਆਲਾ ਦੇ ਪਾਤੜਾਂ ਵਿੱਚ 3 ਮੋਰਚਿਆਂ ਦੇ ਆਗੂਆਂ ਦੀ ਮੀਟਿੰਗ ਹੋਈ। ਪਾਤੜਾਂ ਵਿੱਚ 18 ਜਨਵਰੀ ਨੂੰ ਮੁੜ ਮੀਟਿੰਗ ਹੋਵੇਗੀ। ਇਸ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ।

Punjab Breaking Live Updates: 

15 January 2025
12:23 PM

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਨਾ ਦੇ ਪੌੜੀਆਂ ਤੋਂ ਡਿੱਗਣ ਕਾਰਨ ਲੱਗੀ ਸੱਟ

ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਵਨਾ ਨਾਲ ਅੱਜ ਸਵੇਰੇ ਘਟਨਾ ਵਾਪਰ ਗਈ। ਪਿੰਡ ਵਿੱਛ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਲਈ ਘਰ ਤੋਂ ਨਿਕਲਦੇ ਸਮੇਂ ਉਹ ਪੌੜੀਆਂ ਤੋਂ ਤਿਲਕ ਗਏ, ਜਿਸ ਨਾਲ ਉਨ੍ਹਾਂ ਦੇ ਪੈਰ ਉਸ ਗੰਭੀਰ ਸੱਟ ਲੱਗੀ ਹੈ। ਘਟਨਾ ਦੇ ਤੁਰੰਤ ਬਾਅਦ ਵਿਧਾਇਕ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਹਸਪਤਾਲ ਵਿੱਚ ਹੱਡੀ ਰੋਗਾਂ ਦੇ ਮਾਹਿਰ ਡਾਕਟਰ ਨਿਸ਼ਾਂਤ ਸੇਤੀਆ ਨੇ ਉਨ੍ਹਾਂ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਪੈਰ ਵਿੱਚ ਲਿਗਾਮੈਂਟ ਇੰਜਰੀ ਹੋਈ ਹੈ। ਡਾਕਟਰਾਂ ਨੇ ਉਨ੍ਹਾਂ ਦੇ ਪੈਰ ਦਾ ਐਕਸਰੇ ਕਰਵਾਇਆ ਅਤੇ ਜ਼ਰੂਰੀ ਦਵਾਈਆਂ ਦੇ ਕੇ ਪੱਟੀ ਬੰਨ੍ਹੀ।

12:20 PM

ਸੀਐਮ ਭਗਵੰਤ ਮਾਨ ਨੇ ਸੈਨਾ ਦਿਵਸ ਮੌਕੇ ਭਾਰਤੀ ਫੌਜ ਦੇ ਜਜ਼ਬੇ ਨੂੰ ਸਲਾਮ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਭਾਰਤੀ ਸੈਨਾ ਦਿਵਸ ਮੌਕੇ ਭਾਰਤੀ ਫੌਜ ਦੇ ਜਜ਼ਬੇ, ਦੇਸ਼ ਪ੍ਰੇਮ ਤੇ ਉਹਨਾਂ ਦੀ ਸੇਵਾ ਭਾਵਨਾ ਨੂੰ ਸਲਾਮ ਕਰਦੇ ਹਾਂ, ਜੋ ਹਰ ਵਕਤ ਸਾਡੀ ਰਾਖੀ ਲਈ ਸਰਹੱਦਾਂ ‘ਤੇ ਪਹਿਰਾ ਦਿੰਦੇ ਹਨ। ਸਾਨੂੰ ਆਪਣੇ ਫੌਜੀ ਜਵਾਨਾਂ ‘ਤੇ ਮਾਣ ਹੈ, ਜੋ ਹਮੇਸ਼ਾ ਹਰ ਸੰਕਟ ਦੀ ਘੜੀ ਵਿੱਚ ਸਾਡੀ ਮਦਦ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ।

11:34 AM

ਨਵੇਂ ਕਾਂਗਰਸ ਦਫਤਰ ਦੀ ਲਾਇਬ੍ਰੇਰੀ ਦਾ ਨਾਂ ਮਨਮੋਹਨ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।

11:19 AM

ਸੀਐਮ ਭਗਵੰਤ ਮਾਨ ਨੇ ਪਟਿਆਲਾ ਵਿੱਚ ਰਣਬਾਸ ਪੈਲੇਸ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੂੰ ਪੰਜਾਬ ਵਿੱਚ ਟੂਰਜ਼ਿਮ ਨੂੰ ਉਤਸ਼ਾਹ ਕਰਨ ਦਾ ਦਾਅਵਾ ਕੀਤਾ।

10:36 AM

ਫ਼ਿਰੋਜ਼ਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰਾਂ ਕੋਲੋਂ 140 ਗ੍ਰਾਮ ਹੈਰੋਇਨ ਬਰਾਮਦ ਕੀਤੀ
ਪੁਲਿਸ ਨੇ 26 ਜਨਵਰੀ ਦੇ ਮੱਦੇਨਜ਼ਰ ਜਦੋਂ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਅਤੇ ਇੱਕ ਔਰਤ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 140 ਗ੍ਰਾਮ ਹੈਰੋਇਨ ਬਰਾਮਦ ਹੋਈ ਸ਼ੁਰੂ ਕੀਤਾ ਗਿਆ ਹੈ
ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੋਂ ਦੇਣੀ ਸੀ, ਇਸ ਸਬੰਧੀ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ।

 

10:30 AM

ਜਲੰਧਰ ਵਿੱਚ ਅੱਜ ਸਵੇਰੇ ਪੁਲਿਸ ਅਤੇ ਲਾਰੈਂਸ ਗੈਂਗ ਦੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਵਿਭਾਗ ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਵਾਰਦਾਤਾਂ ਨੂੰ ਲੈ ਕੇ ਕਾਰਵਾਈ ਕਰ ਰਿਹਾ ਹੈ। ਅੱਜ ਸਵੇਰੇ ਸੀਆਈਏ ਸਟਾਫ਼ ਅਤੇ ਲਾਰੈਂਸ ਗੈਂਗ ਦੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ।

10:30 AM

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਨੂੰ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਮਿਲ ਗਈ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਵਿਵਾਦਾਂ ਦੇ ਕੇਂਦਰ 'ਚ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਹੁਣ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਜਾਂਚ ਅਤੇ ਕਾਰਵਾਈ ਲਈ ਗ੍ਰਹਿ ਮੰਤਰਾਲੇ (ਐਮਐਚਏ) ਤੋਂ ਹਰੀ ਝੰਡੀ ਮਿਲ ਗਈ ਹੈ। 

09:57 AM

ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦੇਹਾਂਤ

ਬਾਪੂ ਸੂਰਤ ਸਿੰਘ ਖ਼ਾਲਸਾ ਦਾ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਆਖਰੀ ਸਾਹ ਲਏ। ਉਨ੍ਹਾਂ ਨੂੰ ਬੰਦੀ ਸਿੰਘ ਲਈ ਲੰਬੀ ਲੜਾਈ ਲੜੀ ਸੀ। ਕਾਬਿਲੇਗੌਰ ਹੈ ਕਿ ਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਭੁੱਖ ਹੜਤਾਲ ਕੀਤੀ ਸੀ। ਜਿਸ ਸਮੇਂ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਉਨ੍ਹਾਂ ਦੀ ਉਮਰ 82 ਸਾਲ ਸੀ। ਉਨ੍ਹਾਂ ਨੇ 16 ਜਨਵਰੀ, 2015 ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।

09:15 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਤਿੰਨ ਦਿਨਾਂ ਚੋਣ ਦੌਰੇ 'ਤੇ ਹਨ

ਅੱਜ ਰੋਹਤਾਸ ਨਗਰ ਅਤੇ ਸ਼ਾਹਦਰਾ ਵਿੱਚ ਰੋਡ ਸ਼ੋਅ ਕਰਨਗੇ

ਦਿੱਲੀ ਵਿੱਚ ਚੋਣ ਪ੍ਰਚਾਰ ਲਈ ਇੱਕ ਪਦਯਾਤਰਾ ਕੱਢਣਗੇ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ

ਅੱਜ ਦੁਪਹਿਰ 3:00 ਵਜੇ ਰੋਹਤਾਸ ਨਗਰ ਵਿੱਚ ਭਗਵੰਤ ਮਾਨ ਦਾ ਰੋਡ ਸ਼ੋਅ ਹੋਵੇਗਾ।

ਸ਼ਾਮ 5 ਵਜੇ ਸ਼ਾਹਦਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ

Trending news