Punjab Breaking Live Updates: SKM ਦਾ ਵੱਡਾ ਐਲਾਨ - 25 ਅਕਤੂਬਰ ਨੂੰ ਮੰਡੀਆਂ ਦੇ ਨੇੜੇ ਹਾਈਵੇ ਕੀਤੇ ਜਾਣਗੇ ਜਾਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2484226

Punjab Breaking Live Updates: SKM ਦਾ ਵੱਡਾ ਐਲਾਨ - 25 ਅਕਤੂਬਰ ਨੂੰ ਮੰਡੀਆਂ ਦੇ ਨੇੜੇ ਹਾਈਵੇ ਕੀਤੇ ਜਾਣਗੇ ਜਾਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Punjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। 

 

Punjab Breaking Live Updates: SKM ਦਾ ਵੱਡਾ ਐਲਾਨ - 25 ਅਕਤੂਬਰ ਨੂੰ ਮੰਡੀਆਂ ਦੇ ਨੇੜੇ ਹਾਈਵੇ ਕੀਤੇ ਜਾਣਗੇ ਜਾਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਮੁੜ ਸੁਣਵਾਈ ਹੋਵੇਗੀ  ਜਿਸ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ ਨੇ ਇਸ ਮਾਮਲੇ ਦੀ ਸੁਣਵਾਈ ਨਾ ਕਰਨ 'ਤੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਦੀ ਨਿੰਦਾ ਕੀਤੀ ਅਤੇ ਸੂਬੇ ਦੇ ਮੁੱਖ ਸਕੱਤਰਾਂ ਨੂੰ ਅੱਜ (23 ਅਕਤੂਬਰ) ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ। ਪਿਛਲੇ ਸਾਲ ਦਿੱਲੀ ਦੀ ਹਵਾ ਸਾਹ ਲੈਣ ਲਈ ਖ਼ਤਰਨਾਕ ਹੋ ਗਈ ਸੀ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਮਾਮਲੇ ਨਹੀਂ ਰੁਕ ਰਹੇ।

Punjab Breaking Live Updates

23 October 2024
19:28 PM

'ਆਪ' ਆਗੂ ਨੀਲ ਗਰਗ ਨੇ ਭਾਜਪਾ ਉਪਰ ਤਿੱਖਾ ਹਮਲਾ ਬੋਲਿਆ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਨੇ ਭਾਜਪਾ ਉਪਰ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਬੁਰਾ ਹਾਲ ਹੈ। ਉਨ੍ਹਾਂ ਨੇ ਕਿਹਾ ਕਿ ਐਫਸੀਆਈ ਨੇ ਸ਼ੈਲਰਾਂ ਵਿਚੋਂ ਫਸਲ ਚੁੱਕਣ ਦਾ ਅਜੇ ਤੱਕ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ।

14:45 PM

ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਕਿਸਾਨ ਪਹੁੰਚੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ

ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਝੋਨੇ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ
 
ਕਰਜ਼ੇ ਦੇ ਕਾਰਨ ਖੁਦਕੁਸ਼ੀ ਕਰ ਗਏ ਕਿਸਾਨ ਅਤੇ ਦਿੱਲੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਵਾਉਣ ਅਤੇ ਸਰਕਾਰ ਵੱਲੋਂ ਝੋਨੇ ਤੇ ਪਰਾਲੀ ਦਾ ਕੋਈ ਪ੍ਰਬੰਧ ਨਾ ਕਰਨ ਦੇ ਰੋਸ ਵਜੋਂ ਕਿਸਾਨ ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਪਹੁੰਚ ਗਏ ਜਿੱਥੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। 

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ ਮਾਨਸਾ ਵਿਖੇ ਕਰਜ਼ੇ ਦੇ ਕਾਰਨ ਖੁਦਕੁਸ਼ੀ ਕਰ ਚੁੱਕੇ ਪਰਿਵਾਰਾਂ ਅਤੇ ਦਿੱਲੀ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਵਾਉਣ ਦੇ ਲਈ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਅਤੇ ਪਰਾਲੀ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਲਈ ਜੋ ਸ਼ਰਤਾਂ ਰੱਖੀਆਂ ਗਈਆਂ ਸਨ

14:41 PM

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਭਲਕੇ 24 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12.00 ਵਜੇ ਬੁਲਾਈ ਹੈ। ਮੀਟਿੰਗ 'ਚ ਮੌਜੂਦਾ ਸਿਆਸੀ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸ: ਬਲਵਿੰਦਰ ਸਿੰਘ ਭੂੰਦੜ ਕਰਨਗੇ।

14:41 PM

ਲਿਫਟਿੰਗ ਨੂੰ ਲੈਕੇ ਐਸਐਸਪੀ ਨੇ ਅਮਲੋਹ ਮੰਡੀ ਦਾ ਕੀਤਾ ਦੌਰਾ
ਝੋਨਾ ਦੇ ਸੀਜਨ ਦੌਰਾਨ ਫਸਲ ਦੀ ਲਿਫਟਿੰਗ ਨਾ ਹੋਣ ਦੇ ਕਾਰਨ ਐਸਐਸਪੀ ਫਤਿਹਗੜ੍ਹ ਸਾਹਿਬ ਡਾ. ਰਵਜੋਤ ਕੌਰ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਮੰਡੀ ਵਿੱਚ ਖਰੀਦ ਕੀਤੀ ਗਈ ਫਸਲ ਦਾ 55 ਪ੍ਰਤੀਸ਼ਤ ਲਿਫਟਿੰਗ ਹੋ ਗਈ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਆੜਤੀਆਂ ਕਿਸਾਨਾਂ ਤੇ ਸ਼ੈਲਰ ਮਾਲਕਾਂ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਲਿਫਟਿੰਗ ਦੇ ਵਿੱਚ ਕੋਈ ਵੀ ਸਮੱਸਿਆ ਨਾ ਆਵੇ ਉੱਥੇ ਹੀ ਐਸਐਸਪੀ ਨੇ ਅਪੀਲ ਕੀਤੀ ਕਿ ਸਾਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣੀ ਚਾਹੀਦੀ ਹੈ। ਪ੍ਰਸ਼ਾਸਨ ਲਿਫਟਿੰਗ ਨੂੰ ਪੂਰੀ ਤਰ੍ਹਾਂ ਕਰਵਾਉਣ ਦੇ ਲਈ ਆਪਣਾ ਕੰਮ ਕਰ ਰਿਹਾ ਹੈ।

 

12:00 PM

ਦਿੱਲੀ ਐੱਨਸੀਆਰ 'ਚ ਪ੍ਰਦੂਸ਼ਣ ਦੇ ਮੁੱਦੇ 'ਤੇ ਸੁਣਵਾਈ ਜਾਰੀ ਹੈ। ਏਐਸਜੀ ਐਸ਼ਵਰਿਆ ਭਾਟੀ ਨੇ ਅਦਾਲਤ ਨੂੰ ਦੱਸਿਆ ਕਿ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।

11:16 AM

ਸੁਨੀਲ ਜਾਖੜ ਨੇ ਕੀਤਾ ਟਵੀਟ  

10:02 AM

ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

10:02 AM

CM ਭਗਵੰਤ ਸਿੰਘ ਮਾਨ ਇਸ ਮਹੀਨੇ ਚੰਡੀਗੜ੍ਹ ਵਿੱਚ ਨੀਤੀ ਆਯੋਗ ਦੀ ਵਰਕਸ਼ਾਪ ਵਿੱਚ ਹਿੱਸਾ ਲੈਣਾ ਚਾਹੁੰਦੇ ਸਨ।

10:02 AM

CM ਭਗਵੰਤ ਸਿੰਘ ਮਾਨ ਇਸ ਮਹੀਨੇ ਚੰਡੀਗੜ੍ਹ ਵਿੱਚ ਨੀਤੀ ਆਯੋਗ ਦੀ ਵਰਕਸ਼ਾਪ ਵਿੱਚ ਹਿੱਸਾ ਲੈਣਾ ਚਾਹੁੰਦੇ ਸਨ।

09:39 AM

 CM ਭਗਵੰਤ ਮਾਨ

09:38 AM

ਟਿਕਟ ਮਿਲਣ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਵਿਖੇ ਅ੍ਰੰਮਿਤਾ ਵੜਿੰਗ ਕੀਤਾ ਪਾਰਟੀ ਦਾ ਧੰਨਵਾਦ। ਡਿੰਪੀ ਢਿੱਲੋਂ ਅਤੇ ਮਨਪ੍ਰੀਤ ਬਾਦਲ ਨਾਲ ਨਹੀ ਕੋਈ ਵੀ ਮੁਕਾਬਲਾ

 

09:23 AM

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਅਤੇ ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਦੇ ਨਾਲ ਅਕਾਲੀ ਦਲ ਦਾ ਵਫਦ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚਿਆ 

ਵਫਦ 'ਚ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋ, ਗੁਲਜਾਰ ਸਿੰਘ ਰਣੀਕੇ, ਅਰਸ਼ਦੀਪ ਸਿੰਘ ਕਲੇਰ ਇਕਬਾਲ ਸਿੰਘ ਝੂੰਦਾ ਹਨ ਮਜੂੌਦ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਜਾਵੇਗੀ ਮੁਲਾਕਾਤ

09:22 AM

ਅੰਮ੍ਰਿਤਸਰ ਫੂਡ ਸੇਫਟੀ ਵਿਭਾਗ ਦੀ ਟੀਮ ਨੂੰ ਵੱਡੀ ਸਫਲਤਾ ਹਾਸਿਲ ਹੋਈ

ਸਿਹਤ ਵਿਭਾਗ ਦੀ ਟੀਮ ਨੇ ਸਪੈਸ਼ਲ ਨਾਕਾਬੰਦੀ ਕਰਦਿਆਂ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਬੱਸ ਦਾ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਸਿਟੀ ਸੈਂਟਰ ਚ ਜਾ ਕੇ ਬੱਸ ਨੂੰ ਰੋਕ ਕੇ ਜਦੋਂ ਉਸਦੀ ਚੈਕਿੰਗ ਕੀਤੀ ਤਾਂ ਉਸ ਚੋਂ 20 ਤੋੜੇ ਖੋਏ ਦੇ ਬਰਾਮਦ ਕੀਤੇ ਗਏ
ਸਿਹਤ ਵਿਭਾਗ ਦੇ ਉੱਚ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇੱਕ ਤੋੜੇ ਦਾ ਵਜ਼ਨ 50 ਕਿਲੋ ਦੇ ਕਰੀਬ ਹੈ ਇਹ ਖੋਆ ਬੀਕਾਨੇਰ ਤੋਂ ਲਿਆਂਦਾ ਗਿਆ ਸੀ
ਉਹਨਾਂ ਦੱਸਿਆ ਕਿ ਅਸੀਂ ਇਸ ਖੋਏ ਨੂੰ ਸੀਲ ਕਰ ਦਿੱਤਾ ਹੈ ਅਤੇ ਇਸ ਦੇ ਸੈਂਪਲ ਲੈ ਕੇ ਭੇਜ ਦਿੱਤੇ ਹਨ।
ਉਹਨਾਂ ਲੋਕਾਂ ਨੂੰ ਵੀ ਤਿਉਹਾਰਾਂ ਦੇ ਵਿੱਚ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੋ ਮਨਜ਼ੂਰ ਸ਼ੁਧਾ ਦੁਕਾਨਾਂ ਹਨ ਉਹਨਾਂ ਤੋਂ ਹੀ ਮਿਠਾਈਆਂ ਲੈ ਕੇ ਖਾਦੀਆਂ ਜਾਣ ਕਿਉਂਕਿ ਅਸੀਂ ਦਿਨ ਪ੍ਰਤੀ ਦਿਨ ਉਥੇ ਜਾ ਕੇ ਚੈਕਿੰਗ ਕਰਦੇ ਹਾਂ ਅਤੇ ਸੈਂਪਲ ਲੈਂਦੇ ਰਹਿੰਦੇ ਹਾਂਉਹਨਾਂ ਦੱਸਿਆ ਕਿ ਜਦੋਂ ਹੀ ਤਿਉਹਾਰਾਂ ਦਾ ਸੀਜ਼ਨ ਆਉਂਦਾ ਹੈ ਤਾਂ ਖੋਆ ਪਨੀਰ ਦੀ ਤਸਕਰੀ ਦੇਸੀ ਘਿਓ ਨਕਲੀ ਦੀ ਤਸਕਰੀ ਵੱਧ ਜਾਂਦੀ ਹੈ

09:11 AM

ਅੰਮ੍ਰਿਤਸਰ: ਸ਼ਹਿਰ ਦੇ ਕੇਂਦਰ ਵਿੱਚ ਸਰਕਾਰੀ ਥਾਂ ਤੋਂ ਆਇਆ ਨਾਜਾਇਜ਼ ਤੇ ਨਕਲੀ ਖੋਆ ਬਰਾਮਦ
ਸਿਹਤ ਵਿਭਾਗ ਨੇ ਬੱਸ ਵਿੱਚੋਂ ਕਰੀਬ 10 ਕੁਇੰਟਲ ਬਰਾਮਦ ਕੀਤਾ
ਸਿਹਤ ਵਿਭਾਗ ਤੋਂ ਸੂਚਨਾ ਮਿਲਣ ’ਤੇ ਬੱਸ ਦੀ ਚੈਕਿੰਗ ਕੀਤੀ ਗਈ।
ਸਾਰੇ ਗੁੰਮ ਅਤੇ ਜ਼ਬਤ
ਤਿਉਹਾਰਾਂ ਕਾਰਨ ਚੈਕਿੰਗ ਕੀਤੀ ਜਾ ਰਹੀ ਹੈ

ਸਿਹਤ ਵਿਭਾਗ ਨੇ ਅੱਜ ਤੜਕੇ 5 ਵਜੇ ਦੇ ਕਰੀਬ ਰਾਜਸਥਾਨ ਤੋਂ ਆਈ ਬੱਸ ਵਿੱਚੋਂ ਨਕਲੀ ਖੋਆ ਬਰਾਮਦ ਕੀਤਾ ਹੈ, ਇਹ ਖੋਆ ਬਿਨਾਂ ਬਿੱਲ ਦੇ ਰਾਜਸਥਾਨ ਤੋਂ ਭੇਜਿਆ ਗਿਆ ਸੀ, ਜਿਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਲਗਾਤਾਰ ਬੱਸ ਦੀ ਚੈਕਿੰਗ ਕੀਤੀ ਜਾ ਰਹੀ ਹੈ ਜਦੋਂ ਚੈਕਿੰਗ ਕੀਤੀ ਗਈ ਤਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਖੋਆ ਕਿਸ ਨੇ ਮੰਗਵਾਇਆ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਹੋਵੇਗਾ, ਉਸ ਦੀ ਜਾਂਚ ਕੀਤੀ ਜਾਵੇਗੀ।

08:43 AM

PRTC and PUNBUS Strike  ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ।  ਅੱਜ ਪੰਜਾਬ ਭਰ ਦੇ ਸਮੂਹ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ। 

 

 

08:42 AM

ਸਯੁੰਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਅੱਜ ਸਵੇਰੇ 10 ਵਜੇ ਸ਼ੰਭੂ ਬਾਰਡਰ ਵਿਖੇ ਮੀਟਿੰਗ ਕਰਕੇ ਕਿਸਾਨ ਆਪਣੀ ਰਣਨੀਤੀ ਦਾ ਐਲਾਨ ਕਰਨਗੇ।

08:41 AM

ਪ੍ਰਿਅੰਕਾ ਗਾਂਧੀ ਅੱਜ ਵਾਇਨਾਡ ਤੋਂ ਨਾਮਜ਼ਦਗੀ ਭਰਨਗੇ, ਰਾਹੁਲ ਗਾਂਧੀ ਵੀ ਹੋਣਗੇ ਨਾਮਜ਼ਦਗੀ ਪੱਤਰ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਅੱਜ ਵਾਇਨਾਡ 'ਚ ਰੈਲੀ ਕਰਨਗੇ, ਉਹ ਸਵੇਰੇ 11 ਵਜੇ ਰੈਲੀ ਕਰਨਗੇ, ਜਿਸ ਤੋਂ ਬਾਅਦ ਪ੍ਰਿਅੰਕਾ ਨਾਮਜ਼ਦਗੀ ਦਾਖ਼ਲ ਕਰੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ।

08:01 AM

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਲਿਫਟਿੰਗ ਨਾ ਹੋਣ 'ਤੇ ਰਾਈਸ ਮਿੱਲਰਜ਼ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ, ਅੱਜ ਬਾਅਦ ਦੁਪਹਿਰ 3 ਵਜੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਚੌਲ ਮਿੱਲ ਮਾਲਕਾਂ ਦੀ ਹੋਵੇਗੀ ਮੀਟਿੰਗ, ਪੈਸੇ ਦੀ ਲਿਫਟਿੰਗ ਦੇ ਮੁੱਦੇ 'ਤੇ ਹੋਵੇਗੀ ਚਰਚਾ

Trending news