Punjab News Live Today: ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੀ ਕੀ ਨਿਕਲਣਗੇ ਨਤੀਜੇ ? ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2605965

Punjab News Live Today: ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੀ ਕੀ ਨਿਕਲਣਗੇ ਨਤੀਜੇ ? ; ਪੜ੍ਹੋ ਹੋਰ ਵੱਡੀਆਂ ਖ਼ਬਰਾਂ

Punjab Breaking Live Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 10 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 230 ਤੋਂ ਵੱਧ ਜ਼ਿਲ੍ਹਿਆਂ ਦੇ 50,000 ਤੋਂ ਵੱਧ ਪਿੰਡਾਂ ਦੇ ਸੰਪਤੀ ਮਾਲਕਾਂ ਨੂੰ ਸਵੈਮਵਤ ਯੋਜਨਾ ਤਹਿਤ 65 ਲੱਖ ਤੋਂ ਵੱਧ ਪ੍ਰਾਪਰਟੀ ਕਾਰਡ ਵੰਡਣਗੇ।

Punjab News Live Today: ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੀ ਕੀ ਨਿਕਲਣਗੇ ਨਤੀਜੇ ? ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
LIVE Blog

Punjab News Live Today: ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਸਵੇਰੇ 11:00 ਵਜੇ ਪਾਤੜਾਂ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨ ਸੰਘਰਸ਼ ਲਈ ਏਕਤਾ ਉਤੇ ਜ਼ੋਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਸਾਰਥਿਕ ਸਿੱਟੇ ਨਿਕਲੇ ਸਨ।
ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 53 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ ਮਰਨ ਵਰਤ 54ਵਾਂ ਦਿਨ ਹੈ। ਭੁੱਖ ਹੜਤਾਲ 'ਤੇ ਬੈਠੇ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਦਾ ਭਾਰ 20 ਕਿਲੋ ਘੱਟ ਗਿਆ ਹੈ। ਦੂਜੇ ਪਾਸੇ ਕਿਸਾਨ ਅੰਦੋਲਨ 2.0 ਤਹਿਤ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਜਾਰੀ ਹੈ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates:

Trending news