Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ।
Trending Photos
Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਤਾਪਮਾਨ 'ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 4.8 ਡਿਗਰੀ ਵੱਧ ਰਿਹਾ ਹੈ। ਇਸ ਦੇ ਨਾਲ ਹੀ, ਹੁਣ ਇੱਕ ਪੱਛਮੀ ਗੜਬੜ ਹਿਮਾਲੀਅਨ ਖੇਤਰ ਅਤੇ ਉੱਤਰੀ ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਖੇਤਰਾਂ ਨੂੰ ਪ੍ਰਭਾਵਤ ਕਰੇਗੀ। ਅਜਿਹੇ 'ਚ ਅੱਜ 19 ਫਰਵਰੀ ਅਤੇ ਭਲਕੇ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਸੂਬੇ ਵਿੱਚ ਕੁਝ ਥਾਵਾਂ 'ਤੇ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਹਨੇਰੀ ਅਤੇ ਗਰਜ਼ ਨਾਲ ਚਮਕ ਦੇ ਮੌਸਮ ਦੌਰਾਨ ਰੁੱਖਾਂ ਹੇਠਾਂ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ।
ਤਾਪਮਾਨ 'ਚ ਬਦਲਾਅ ਇਸ ਤਰ੍ਹਾਂ ਦਿਖਾਈ ਦੇਵੇਗਾ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਤੱਕ ਵਧੇਗਾ ਅਤੇ ਫਿਰ 02 ਤੋਂ 03 ਡਿਗਰੀ ਤੱਕ ਡਿੱਗ ਜਾਵੇਗਾ। ਜਦੋਂ ਕਿ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਡਿਗਰੀ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਵੱਧ ਸਕਦੀ ਹੈ।
ਮੰਗਲਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਆਮ ਨਾਲੋਂ 4.8 ਡਿਗਰੀ ਵੱਧ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28.7 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਤਾਪਮਾਨ 25.5 ਡਿਗਰੀ, ਲੁਧਿਆਣਾ ਦਾ 27.0 ਡਿਗਰੀ, ਪਟਿਆਲਾ ਦਾ 27.7 ਡਿਗਰੀ, ਪਠਾਨਕੋਟ ਦਾ 26.1 ਡਿਗਰੀ, ਗੁਰਦਾਸਪੁਰ ਦਾ 25.2 ਡਿਗਰੀ, ਫਾਜ਼ਿਲਕਾ ਦਾ 27.8 ਡਿਗਰੀ, ਫ਼ਿਰੋਜ਼ਪੁਰ ਦਾ 26.8 ਡਿਗਰੀ, ਜਲੰਧਰ ਦਾ 25.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.8 ਡਿਗਰੀ ਵੱਧ ਹੋ ਗਿਆ ਹੈ। ਮੋਗਾ ਵਿੱਚ ਸਭ ਤੋਂ ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ 'ਚ ਘੱਟੋ-ਘੱਟ ਪਾਰਾ 7.9 ਡਿਗਰੀ, ਲੁਧਿਆਣਾ 'ਚ 12.0 ਡਿਗਰੀ, ਪਟਿਆਲਾ 'ਚ 11.1 ਡਿਗਰੀ, ਪਠਾਨਕੋਟ 'ਚ 7.8 ਡਿਗਰੀ, ਬਠਿੰਡਾ 'ਚ 11.2 ਡਿਗਰੀ, ਜਲੰਧਰ 'ਚ 9.7 ਡਿਗਰੀ, ਫਾਜ਼ਿਲਕਾ 'ਚ 11.1 ਡਿਗਰੀ ਅਤੇ ਫਾਜ਼ਿਲਕਾ 'ਚ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।