Punjab Weather Update: ਪੰਜਾਬ-ਚੰਡੀਗੜ੍ਹ 'ਚ 7 ਦਿਨ ਮੌਸਮ ਰਹੇਗਾ ਖੁਸ਼ਕ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2537220

Punjab Weather Update: ਪੰਜਾਬ-ਚੰਡੀਗੜ੍ਹ 'ਚ 7 ਦਿਨ ਮੌਸਮ ਰਹੇਗਾ ਖੁਸ਼ਕ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ-ਚੰਡੀਗੜ੍ਹ 'ਚ 7 ਦਿਨ ਮੌਸਮ ਖੁਸ਼ਕ ਰਹੇਗਾ। ਪੱਛਮੀ ਗੜਬੜੀ ਸਰਗਰਮ ਹੈ ਅਤੇ  ਮੈਦਾਨੀ ਇਲਾਕਿਆਂ 'ਚ ਤਾਪਮਾਨ ਡਿੱਗੇਗਾ ਹੈ। ਇਸ ਦੇ ਨਾਲ ਹੀ ਪੰਜਾਬ 'ਚ ਪ੍ਰਦੂਸ਼ਣ ਵਧਿਆ ਹੈ। ਚੰਡੀਗੜ੍ਹ 'ਚ ਸੁਧਾਰ  ਹੋਇਆ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ

 

Punjab Weather Update: ਪੰਜਾਬ-ਚੰਡੀਗੜ੍ਹ 'ਚ 7 ਦਿਨ ਮੌਸਮ ਰਹੇਗਾ ਖੁਸ਼ਕ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update:  ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਿਨੋ- ਦਿਨ ਬਦਲ ਰਿਹਾ ਹੈ। ਦਰਅਸਲ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਅਜਿਹਾ ਹੀ ਮੌਸਮ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਕੁਝ ਇਲਾਕਿਆਂ 'ਚ ਤਾਜ਼ਾ ਬਰਫਬਾਰੀ ਵੀ ਹੋਈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਹਲਕੀ ਠੰਡ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਹੈ। 

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ ਦੀ ਹਵਾ ਗੁਣਵੱਤਾ 'ਚ ਸੁਧਾਰ, ਜਾਣੋ ਆਪਣੇ ਸ਼ਹਿਰ ਦਾ ਹਾਲ

ਤਾਜ਼ਾ ਬਰਫਬਾਰੀ ਤੋਂ ਬਾਅਦ ਆਉਣ ਵਾਲੇ ਦਿਨਾਂ 'ਚ ਦਿਨ ਅਤੇ ਰਾਤ ਦੇ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ। ਜੇਕਰ ਕੱਲ੍ਹ ਦੀ ਗੱਲ ਕਰੀਏ ਤਾਂ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ (Chandigarh Weather Update) ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ।

ਏਅਰ ਕੁਆਲਿਟੀ ਫਿਰ 200 ਨੂੰ ਪਾਰ 
ਮੀਂਹ ਨਾ ਪੈਣ ਕਾਰਨ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ 'ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਘਟਣ ਦੀ ਸੰਭਾਵਨਾ ਹੈ। ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਇੱਕ ਵਾਰ ਫਿਰ 200 ਨੂੰ ਪਾਰ ਕਰ ਗਿਆ ਹੈ। ਜਦੋਂ ਕਿ ਹੋਰ ਸ਼ਹਿਰਾਂ ਵਿੱਚ ਇਹ 100 ਤੋਂ 200 ਦੇ ਵਿਚਕਾਰ ਹੈ।

ਪਰ ਚੰਡੀਗੜ੍ਹ 'ਚ ਕੁਝ ਰਾਹਤ ਦੇਖਣ ਨੂੰ ਮਿਲੀ ਹੈ। ਹਵਾ ਦੀ ਦਿਸ਼ਾ ਪੱਛਮ ਵੱਲ ਹੋਣ ਕਾਰਨ ਹਵਾ ਪ੍ਰਦੂਸ਼ਣ ਵਿੱਚ ਮਾਮੂਲੀ ਤਬਦੀਲੀ ਆਈ ਹੈ। ਚੰਡੀਗੜ੍ਹ ਵਿੱਚ AQI 200 ਤੋਂ ਹੇਠਾਂ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: Winter Foods: ਸਰਦੀਆਂ 'ਚ ਇਨ੍ਹਾਂ ਚੀਜ਼ਾਂ ਤੋਂ ਕਰੋ ਪਰਹੇਜ਼, ਜਾਣੋ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ
 

Trending news