Punjab Weather Update: ਅੱਜ ਪੰਜਾਬ ਸਮੇਤ ਕੁਝ ਥਾਵਾਂ 'ਤੇ ਮੀਂਹ ਅਤੇ ਹੋਰ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਹੋ ਸਕਦੀ ਹੈ, ਜਿਸ ਲਈ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।
Trending Photos
Punjab Weather Update: ਪੰਜਾਬ ਵਿੱਚ ਅੱਜ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਤੋਂ ਤੇਜ਼ ਹਵਾਵਾਂ ਚੱਲੀਆਂ ਅਤੇ ਬੱਦਲਵਾਈ ਵੀ ਨਜ਼ਰ ਆਈ। ਤੇਜ਼ ਹਵਾਵਾਂ ਚੱਲਣ ਕਾਰਨ ਮੁੜ ਤੋਂ ਮੌਸਮ ਵਿੱਚ ਠੰਢਕ ਮਹਿਸੂਸ ਕੀਤੀ ਗਈ। ਇਸ ਦੇ ਨਾਲ ਹੀ ਅੱਜ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵਿੱਚ 22 ਫਰਵਰੀ ਤੱਕ ਮੌਸਮ ਖ਼ਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਦੱਸ ਦਈਏ ਕਿ ਅੱਜ ਕਈ ਇਲਾਕਿਆਂ ਵਿੱਚ ਅਤੇ ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪਿਆ। ਪੰਜਾਬ ਅਤੇ ਉੱਤਰਾਖੰਡ ਦੇ ਬਹੁਤੇ ਇਲਾਕਿਆਂ ਵਿੱਚ ਵੀ ਮੀਂਹ ਅਤੇ ਗਰਜ ਨਾਲ ਮੀਂਹ ਪਿਆ। ਹਿਮਾਚਲ ਵਿੱਚ ਬੀਤੇ ਦਿਨ ਤੋਂ ਭਾਰੀ ਮੀਂਹ ਦੇ ਨਾਲ ਨਾਲ ਭਾਰੀ ਬਰਫਬਾਰੀ ਹੋ ਰਹੀ ਹੈ। ਭਾਰੀ ਬਰਫਬਾਰੀ ਕਰਕੇ ਅਟਲ ਸੁਰੰਗ ਰੋਹਤਾਂਗ ਅਤੇ ਜਾਲੋਰੀ ਦੱਰੇ 'ਤੇ ਸੋਮਵਾਰ ਨੂੰ ਆਵਾਜਾਈ ਠੱਪ ਹੋ ਗਈ।
ਇਹ ਵੀ ਪੜ੍ਹੋ: Punjab Weather News: ਪੰਜਾਬ 'ਚ ਮੁੜ ਬਦਲਿਆ ਮੌਸਮ ਦਾ ਮਿਜਾਜ਼; ਤੇਜ਼ ਹਵਾਵਾਂ ਤੇ ਮੀਂਹ ਦੀ ਪੇਸ਼ੀਨਗੋਈ
ਲਾਹੌਲ ਘਾਟੀ ਵਿੱਚ 30 ਤੋਂ 60 ਸੈਂਟੀਮੀਟਰ ਤੱਕ ਬਰਫ਼ ਪਈ ਹੈ। ਇਸ ਦੇ ਮੱਦੇਨਜ਼ਰ ਲਾਹੌਲ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 17 ਫਰਵਰੀ ਨੂੰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਸੂਬੇ 'ਚ ਮੌਸਮ ਦਾ ਪੈਟਰਨ ਫਿਰ ਤੋਂ ਬਦਲ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਬਸੰਤ ਰੁੱਤ ਦੀ ਪਹਿਲੀ ਭਾਰੀ ਬਾਰਿਸ਼ 18, 19 ਅਤੇ 20 ਫਰਵਰੀ ਨੂੰ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 18 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫ਼ਿਰੋਜ਼ਪੁਰ, ਮੁਕਤਸਰ, ਮੋਗਾ, ਤਰਨਤਾਰਨ ਅਤੇ ਫ਼ਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਅਤੇ 20 ਫਰਵਰੀ ਨੂੰ ਪੂਰੇ ਸੂਬੇ ਵਿੱਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਨਾਲ ਹੀ, 17 ਫਰਵਰੀ ਦੀ ਰਾਤ ਤੋਂ, ਹਿਮਾਚਲ ਅਤੇ ਪੱਛਮ ਵਿੱਚ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਉੱਚੇ ਇਲਾਕਿਆਂ 'ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Chandigarh Mayor Election: ਚੰਡੀਗੜ੍ਹ ਮੇਅਰ ਚੋਣ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ, ਸੁਪਰੀਮ ਕੋਰਟ ਨੇ ਮੰਗਿਆ ਸਾਰਾ ਰਿਕਾਰਡ