Punjab Weather News: ਅੰਮ੍ਰਿਤਸਰ ਵਿੱਚ ਸਵੇਰੇ ਹਲਕੀ ਬੂੰਦਾਬਾਂਦੀ ਹੋਈ; ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
Advertisement
Article Detail0/zeephh/zeephh2659651

Punjab Weather News: ਅੰਮ੍ਰਿਤਸਰ ਵਿੱਚ ਸਵੇਰੇ ਹਲਕੀ ਬੂੰਦਾਬਾਂਦੀ ਹੋਈ; ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Punjab Weather News: ਪੰਜਾਬ 'ਚ ਅੱਜ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਅੱਜ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। 

Punjab Weather News: ਅੰਮ੍ਰਿਤਸਰ ਵਿੱਚ ਸਵੇਰੇ ਹਲਕੀ ਬੂੰਦਾਬਾਂਦੀ ਹੋਈ; ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Punjab Weather News: ਪੰਜਾਬ 'ਚ ਅੱਜ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਅੱਜ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਅੰਮ੍ਰਿਤਸਰ ਵਿੱਚ ਸਵੇਰੇ ਹਲਕੀ ਬਾਰਿਸ਼ ਹੋਈ। ਇਸ ਤੋਂ ਇਲਾਵਾ ਜਲੰਧਰ ਵਿੱਚ ਹਲਕੀ ਬੂੰਦਾਬਾਂਦੀ ਤੋਂ ਬਾਅਦ ਮੌਸਮ ਬਦਲ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਇਕ ਵਾਰ ਫਿਰ ਬਦਲ ਜਾਵੇਗਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਦਲਵਾਈ ਦੀ ਸੰਭਾਵਨਾ ਹੈ।  ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਰੂਪਨਗਰ ਵਿੱਚ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਅੱਜ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਦਾ ਤਾਪਮਾਨ 4 ਡਿਗਰੀ ਤੱਕ ਵਧ ਸਕਦਾ ਹੈ।

ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ 28 ਤੱਕ ਰਹੇਗਾ
ਮੌਸਮ ਕੇਂਦਰ ਅਨੁਸਾਰ ਅੱਜ ਤੋਂ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਸ਼ੁਰੂਆਤ 'ਚ ਇਸ ਦਾ ਅਸਰ ਪਹਾੜੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਜੰਮੂ-ਕਸ਼ਮੀਰ 'ਚ 25 ਤੋਂ 28 ਤਰੀਕ ਤੱਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਪਹਾੜੀ ਇਲਾਕਿਆਂ 'ਚ 26 ਤੋਂ 28 ਤਰੀਕ ਤੱਕ ਮੌਸਮ 'ਚ ਬਦਲਾਅ ਹੋਵੇਗਾ।

ਇਹ ਵੀ ਪੜ੍ਹੋ : Punjab Assembly Session Live: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ; ਕੌਮੀ ਖੇਤੀ ਮੰਡੀਕਰਨ ਨੀਤੀ ਖਿਲਾਫ਼ ਮਤਾ ਪੇਸ਼

ਇਸ ਦੇ ਨਾਲ ਹੀ 26, 27 ਅਤੇ 28 ਫ਼ਰਵਰੀ ਨੂੰ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਇਸ ਵੈਸਟਰਨ ਡਿਸਟਰਬੈਂਸ ਦਾ ਅਸਰ 26 ਤੋਂ ਬਾਅਦ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ 26 ਤੋਂ 28 ਫਰਵਰੀ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 26 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Ludhiana News: ਲੁਧਿਆਣਾ ਵਿੱਚ ਇੱਕ ਹੋਰ ਨਸ਼ਾ ਤਸਕਰ ਦੇ ਘਰ ਉਤੇ ਚੱਲ ਰਿਹਾ ਬੁਲਡੋਜ਼ਰ

Trending news