Punjab Weather Update: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਵੀਰਵਾਰ ਤੜਕੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ। ਇਸ ਬਾਰਿਸ਼ ਕਾਰਨ ਹਲਕੀ ਠੰਢ ਵੀ ਮਹਿਸੂਸ ਹੋਈ।
Trending Photos
Punjab Weather News: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਵੀਰਵਾਰ ਤੜਕੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ। ਇਸ ਬਾਰਿਸ਼ ਕਾਰਨ ਹਲਕੀ ਠੰਢ ਵੀ ਮਹਿਸੂਸ ਹੋਈ। ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਮੋਹਾਲੀ ਤੇ ਆਸਪਾਸ ਦੇ ਇਲ਼ਾਕਿਆਂ ਵਿੱਚ ਰਾਤ ਨੂੰ ਹਨੇਰੀ ਵੀ ਚੱਲੀ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ। ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਵੀ ਪੰਜਾਬ ਦੇ ਕੁਝ ਇਲਾਕਿਆਂ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਈ। ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਕੇਂਦਰ ਅਨੁਸਾਰ ਅੱਜ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ ਪਰ ਇਸ ਤੋਂ ਬਾਅਦ ਤਾਪਮਾਨ ਲਗਭਗ 3 ਡਿਗਰੀ ਹੇਠਾਂ ਆ ਜਾਵੇਗਾ। ਜਦੋਂ ਕਿ ਕੱਲ੍ਹ ਪਠਾਨਕੋਟ ਵਿੱਚ 1.8 ਮਿਲੀਮੀਟਰ, ਗੁਰਦਾਸਪੁਰ ਵਿੱਚ 1.7, ਅੰਮ੍ਰਿਤਸਰ ਵਿੱਚ 0.7 ਅਤੇ ਹੁਸ਼ਿਆਰਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ ਲੁਧਿਆਣਾ, ਪਟਿਆਲਾ, ਬਠਿੰਡਾ, ਐਸ.ਬੀ.ਐਸ.ਨਗਰ ਵਿੱਚ ਮੀਂਹ ਪਿਆ।
ਇਹ ਵੀ ਪੜ੍ਹੋ : Farmers Meeting News: ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਦੀ ਸੰਯੁਕਤ ਕਿਸਾਨ ਮੋਰਚੇ ਨਾਲ ਏਕਤਾ ਮੀਟਿੰਗ ਅੱਜ
ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦੀਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ : Facebook Down: ਵਿਸ਼ਵ ਭਰ ਵਿੱਚ ਫੇਸਬੁੱਕ ਹੋਈ ਡਾਊਨ; ਯੂਜ਼ਰ ਨੇ ਕੀਤੇ ਕੁਮੈਂਟ