Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ, ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ
Advertisement
Article Detail0/zeephh/zeephh2573573

Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ, ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ

Punjab Weather Update: ਸੂਬੇ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ।

Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ, ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ

Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਹਾਲਾਂਕਿ ਸੂਬੇ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 4.6 ਡਿਗਰੀ ਦਰਜ ਕੀਤਾ ਗਿਆ ਹੈ।

26 ਤੋਂ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।

ਟ੍ਰੇਨਾਂ ਦੇ ਲੇਟ ਹੋਣ ਦਾ ਸਿਲਸਿਲਾ ਬਾਦਸਤੂਰ ਜਾਰੀ

ਦੂਜੇ ਪਾਸੇ ਧੁੰਦ ਅਤੇ ਹੋਰਨਾਂ ਕਾਰਨਾਂ ਕਰ ਕੇ ਟ੍ਰੇਨਾਂ ਦੇ ਲੇਟ ਹੋਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ, ਜੋ ਕਿ ਰੇਲਵੇ ਦੇ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ। ਇਸੇ ਸਿਲਸਿਲੇ ਵਿਚ ਵੈਸ਼ਨੋ ਦੇਵੀ ਸਮੇਤ ਵੱਖ-ਵੱਖ ਰੂਟਾਂ ’ਤੇ ਜਾਣ ਵਾਲੀਆਂ ਟ੍ਰੇਨਾਂ 2 ਤੋਂ 4 ਘੰਟੇ ਲੇਟ ਰਹੀਆਂ। ਡਾ. ਅੰਬੇਡਕਰ ਨਗਰ (ਇੰਦੌਰ) ਤੋਂ ਚੱਲ ਕੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੀ 12919 ਮਾਲਵਾ ਐਕਸਪ੍ਰੈੱਸ 10.30 ਤੋਂ ਲੱਗਭਗ 2 ਘੰਟੇ ਦੀ ਦੇਰੀ ਨਾਲ 12.24 ਦੇ ਲੱਗਭਗ ਕੈਂਟ ਸਟੇਸ਼ਨ ’ਤੇ ਪੁੱਜੀ।

 

Trending news