Amrtsar Crime News: ਪੁਲਿਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 10 ਕਿਲੋ ਅਫੀਮ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਪਿਸ਼ੌਰਾ ਸਿੰਘ ਅਤੇ ਅਰਜੋਧ ਸਿੰਘ ਉਰਫ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲ, ਥਾਣਾ ਸਦਰ ਪੱਟੀ, ਤਰਨਤਾਰਨ ਵਜੋਂ ਹੋਈ ਹੈ।
Trending Photos
Amrtsar Crime News:(Parambir Singh Aulakh): ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਵਿਰੁੱਧ ਕਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ 10 ਕਿਲੋ ਅਫੀਮ ਬਰਾਮਦ ਕੀਤੀ ਹੈ। ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਅਤੇ ਅਰਜੋਧ ਸਿੰਘ ਉਰਫ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲ, ਥਾਣਾ ਸਦਰ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਅਫੀਮ ਜ਼ਬਤ ਕਰਨ ਤੋਂ ਇਲਾਵਾ ਇਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਦੋਵੇ ਅਫੀਮ ਦੀ ਸਪਲਾਈ ਕਰਨ ਜਾ ਰਹੇ ਸਨ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੰਫਾਲ, ਮਨੀਪੁਰ ਵਿੱਚ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਸੀ ਅਤੇ ਉਹ ਕਿਸੇ ਨੂੰ ਸਪਲਾਈ ਕਰਨ ਜਾ ਰਹੇ ਹਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈ.ਪੀ.ਐਸ, ਏ ਸੀ ਪੀ ਈਸਟ ਗੁਰਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ਤੇ ਕਾਬੂਰ ਕਰ ਲਿਆ। ਜਦੋਂ ਉਹ ਅਫੀਮ ਦੀ ਖੇਪ ਪਹੁੰਚਾਉਣ ਲਈ ਕਿਸੇ ਦੀ ਉਡੀਕ ਕਰ ਰਹੇ ਸਨ।
ਇਹ ਵੀ ਪੜ੍ਹੋ: Jalandhar News:ਜਲੰਧਰ 'ਚ ਨਹਿਰ ਕੋਲੋਂ ਡੀਐਸਪੀ ਦੀ ਲਾਸ਼ ਬਰਾਮਦ, ਕੁਝ ਦਿਨ ਪਹਿਲਾਂ ਚਲਾਈਆਂ ਸਨ ਗੋਲੀਆਂ
ਉਨ੍ਹਾਂ ਨੇ ਦੱਸਿਆ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਪਿਸ਼ੌਰਾ ਸਿੰਘ ਉੱਤੇ ਪਹਿਲਾਂ ਹੀ ਨਸ਼ੇ ਦੇ ਦੋ ਮੁਕਦਮੇ ਜਿਲ੍ਹਾ ਤਰਨ ਤਾਰਨ ਵਿੱਚ ਦਰਜ ਹਨ। ਇੱਕ ਕੇਸ FIR ਨੰ. 01 ਮਿਤੀ 01.01.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18, 29/61/85 ਅਤੇ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Patiala News: ਪਟਿਆਲਾ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ