DSP Sushil Kumar News: ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਫ਼ਰੀਦਕੋਟ ਦੇ ਡੀਐੱਸਪੀ ਸੁਸ਼ੀਲ ਕੁਮਾਰ ਨੂੰ ਅਦਾਲਤ ਨੇ ਤਿੰਨ ਦਿਨ ਦੇ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਹੈ। ਪੁਲਿਸ ਸੁਸ਼ੀਲ ਕੁਮਾਰ ਤੋਂ ਰਿਸ਼ਵਤ ਮਾਮਲੇ ਵਿੱਚ ਬਾਰੀਕੀ ਨਾਲ ਪੁੱਛਗਿੱਛ ਕਰੇਗੀ ਹੈ।
Trending Photos
DSP Sushil Kumar News: ਕਤਲ ਕਾਂਡ ਵਿੱਚ ਕਥਿਤ ਤੌਰ 'ਤੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਫ਼ਰੀਦਕੋਟ ਦੇ ਡੀਐੱਸਪੀ ਸੁਸ਼ੀਲ ਕੁਮਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਲਵਦੀਪ ਹੁੰਦਲ ਨੇ ਤਿੰਨ ਦਿਨ ਦੇ ਵਿਜੀਲੈਂਸ ਰਿਮਾਂਡ ਉਤੇ ਭੇਜਣ ਦਾ ਹੁਕਮ ਦਿੱਤਾ।
ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਸੰਤ ਦਿਆਲ ਦਾਸ ਦੇ ਕਤਲ ਦੇ ਮੁੱਖ ਮੁਲਜ਼ਮ ਨੂੰ ਪਹਿਲਾਂ ਇੱਕ ਕਰੋੜ ਰੁਪਏ ਰਿਸ਼ਵਤ ਲੈ ਕੇ ਕਲੀਨ ਚਿੱਟ ਦੇ ਦਿੱਤੀ ਤੇ ਜਦੋਂ ਹਾਈ ਕੋਰਟ ਨੇ ਕਲੀਨ ਚਿੱਟ ਬਾਰੇ ਪੁੱਛ ਪੜਤਾਲ ਸ਼ੁਰੂ ਕੀਤੀ ਤਾਂ ਜਰਨੈਲ ਦਾਸ ਨੂੰ ਮੁੜ ਮੁਲਜ਼ਮ ਵਜੋਂ ਨਾਮਜ਼ਦ ਕਰਨ ਲਈ ਕਥਿਤ ਤੌਰ 'ਤੇ ਮੁਦਈ ਧਿਰ ਤੋਂ 50 ਲੱਖ ਰੁਪਏ ਰਿਸ਼ਵਤ ਮੰਗੀ ਜਿਸ ਵਿੱਚੋਂ 20 ਲੱਖ ਰੁਪਏ ਪੁਲਿਸ ਅਧਿਕਾਰੀਆਂ ਨੇ ਪ੍ਰਾਪਤ ਕਰ ਲਏ।
ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਦੇ ਮੁਲਜ਼ਮ ਐੱਸਐੱਸਪੀ ਗਗਨੇਸ਼ ਕੁਮਾਰ ਤੇ ਸਬ-ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਕੋਲੋਂ ਅਜੇ ਤੱਕ 20 ਲੱਖ ਰੁਪਏ ਦੀ ਰਾਸ਼ੀ ਬਰਾਮਦ ਨਹੀਂ ਹੋਈ। ਦੂਜੇ ਪਾਸੇ ਡੀਐੱਸਪੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਕਦੇ ਵੀ 20 ਲੱਖ ਰੁਪਏ ਨਹੀਂ ਦਿੱਤੇ ਗਏ ਤੇ ਉਸ ਨੇ ਮੁਕੱਦਮਾ ਦਰਜ ਹੋਣ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਕੀਤੀ ਗਈ ਪੜਤਾਲ ਵਿੱਚ ਪੂਰੀ ਤਰ੍ਹਾਂ ਸਹਿਯੋਗ ਕੀਤਾ ਹੈ।
ਕਾਬਿਲੇਗੌਰ ਹੈ ਕਿ ਵਿਜੀਲੈਂਸ ਨੇ ਇੱਕ ਦਿਨ ਪਹਿਲਾਂ ਸੁਸ਼ੀਲ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਸੀ ਜਦੋਂਕਿ ਇਹ ਪਰਚਾ 8 ਜੂਨ ਨੂੰ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਨੇ ਆਪਣੀ ਗ੍ਰਿਫ਼ਤਾਰੀ ਉੱਪਰ ਰੋਕ ਲਾਉਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜੀ ਦਿੱਤੀ ਜੋ ਕਿ ਅਦਾਲਤ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ।
ਕੀ ਸੀ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ 7 ਨਵੰਬਰ 2019 ਨੂੰ ਫਰੀਦਕੋਟ ਦੇ ਪਿੰਡ ਕੋਟਸੁਖੀਆ ਵਿੱਚ ਸਥਿਤ ਡੇਰਾ ਬਾਬਾ ਹਰਕਾ ਦਾਸ ਦੇ ਮੁਖੀ ਸੰਤ ਬਾਬਾ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦੇ ਚੇਲੇ ਬਾਬਾ ਗਗਨ ਦਾਸ ਦੇ ਬਿਆਨਾਂ ’ਤੇ ਸੰਤ ਜਰਨੈਲ ਦਾਸ ਵਾਸੀ ਪਿੰਡ ਕਪੂਰੇ, ਜ਼ਿਲ੍ਹਾ ਮੋਗਾ ਸਮੇਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਮਗਰੋਂ ਸੰਤ ਜਰਨੈਲ ਸਿੰਘ ਦੀ ਅਰਜ਼ੀ ’ਤੇ ਕੇਸ ਵਿੱਚ ਨਾਮਜ਼ਦ ਡੀ.ਐਸ.ਪੀ ਮੋਗਾ ਨੂੰ ਡੀ.ਆਈ.ਜੀ ਫਰੀਦਕੋਟ ਸੁਰਜੀਤ ਸਿੰਘ ਨੇ ਗ੍ਰਿਫਤਾਰ ਕੀਤਾ।
ਸੀ.ਬੀ.ਆਈ ਵੱਲੋਂ ਕੀਤੀ ਗਈ ਜਾਂਚ ਵਿੱਚ ਦੋਸ਼ੀ ਜਰਨੈਲ ਸਿੰਘ ਨੂੰ ਬੇਕਸੂਰ ਕਰਾਰ ਦੱਸਿਆ ਗਿਆ ਸੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਗਗਨ ਦਾਸ ਨੇ ਫਰੀਦਕੋਟ ਦੀ ਅਦਾਲਤ ਵਿੱਚ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਤਾਂ ਅਦਾਲਤ ਨੇ ਜਰਨੈਲ ਸਿੰਘ ਨੂੰ ਸੰਮਨ ਜਾਰੀ ਕਰ ਦਿੱਤੇ ਸਨ।
ਇਸ ਮਾਮਲੇ ਦੀ ਇੱਕ ਵਾਰ ਫਿਰ ਜਾਂਚ ਕਰਨ ਲਈ ਆਈਜੀ ਨੇ ਫਰੀਦਕੋਟ ਦੇ ਐਸਪੀ ਗਗਨੇਸ਼ ਕੁਮਾਰ, ਡੀਐਸਪੀ ਫਰੀਦਕੋਟ ਸੁਸ਼ੀਲ ਕੁਮਾਰ ਸਮੇਤ ਮੋਗਾ ਦੇ ਡੀਐਸਪੀ ਅਤੇ ਉਨ੍ਹਾਂ ਦੇ ਦਫ਼ਤਰ ਵਿੱਚ ਤਾਇਨਾਤ ਐਸਆਈ ਖੇਮ ਚੰਦ ਪਰਾਸ਼ਰ 'ਤੇ ਆਧਾਰਿਤ ਐਸਆਈਟੀ ਦਾ ਗਠਨ ਕੀਤਾ ਹੈ।
ਤਫ਼ਤੀਸ਼ ਦੌਰਾਨ ਉਪਰੋਕਤ ਤਿੰਨਾਂ ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮ ਜਰਨੈਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਆਈਜੀ ਦੇ ਨਾਂ ’ਤੇ 50 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਸੌਦਾ 35 ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਜਿਸ ਵਿੱਚੋਂ 20 ਲੱਖ ਰੁਪਏ ਵੀ ਤਿੰਨੇ ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਧੱਕੇ ਨਾਲ ਵਸੂਲ ਲਏ ਸਨ।