Mallikarjun Kharge Summons : ਕਰਨਾਟਕ ਚੋਣਾਂ ਵਿੱਚ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਵਿਵਾਦਾਂ ਵਿੱਚ ਘਿਰ ਗਏ ਹਨ।
Trending Photos
Mallikarjun Kharge Summons : ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਕਰਨਾਟਕ ਚੋਣਾਂ 'ਚ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸੰਗਰੂਰ ਅਦਾਲਤ ਨੇ ਉਨ੍ਹਾਂ ਨੂੰ 100 ਕਰੋੜ ਰੁਪਏ ਦੇ ਮਾਣਹਾਨੀ ਦੇ ਕੇਸ ਵਿੱਚ ਸੰਮਨ ਜਾਰੀ ਕੀਤਾ ਹੈ। ਸੰਗਰੂਰ ਦੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਨੇ 100 ਕਰੋੜ ਰੁਪਏ ਦੇ ਮਾਣਹਾਨੀ ਮਾਮਲੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕੀਤੇ ਹਨ। ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਨੇ ਸੰਗਰੂਰ ਦੀ ਅਦਾਲਤ ਵਿੱਚ ਮਲਿਕਾਅਰਜੁਨ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ।
ਅਦਾਲਤ 'ਚ ਦਾਇਰ ਪਟੀਸ਼ਨ 'ਚ ਹਿਤੇਸ਼ ਭਾਰਦਵਾਜ ਨੇ ਕਿਹਾ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਤਾਕਤਾਂ ਨਾਲ ਕੀਤੀ ਸੀ। ਹਿਤੇਸ਼ ਮੁਤਾਬਕ ਖੜਗੇ ਨੇ ਕਿਹਾ ਸੀ ਕਿ ਜਦੋਂ ਵੀ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਬਜਰੰਗ ਦਲ ਅਤੇ ਉਸ ਵਰਗੀਆਂ ਹੋਰ ਰਾਸ਼ਟਰ ਵਿਰੋਧੀ ਜਥੇਬੰਦੀਆਂ ਸਮਾਜ ਵਿੱਚ ਨਫ਼ਰਤ ਫੈਲਾਉਂਦੀਆਂ ਹਨ। ਬਜਰੰਗ ਦੀ ਤੁਲਨਾ ਸਿਮੀ, ਪੀਐਫਆਈ ਅਤੇ ਅਲਕਾਇਦਾ ਵਰਗੀਆਂ ਰਾਸ਼ਟਰ ਵਿਰੋਧੀ ਜਥੇਬੰਦੀਆਂ ਨਾਲ ਕੀਤੀ ਗਈ। ਪਟੀਸ਼ਨਰ ਨੇ ਇਸ ਨੂੰ ਬਜਰੰਗ ਦਲ ਪ੍ਰਤੀ ਅਪਮਾਨਜਨਕ ਟਿੱਪਣੀ ਕਰਾਰ ਦਿੱਤਾ।
ਇਹ ਵੀ ਪੜ੍ਹੋ : Punjab News: ਜਲੰਧਰ 'ਚ 'ਆਪ' ਦੀ ਜਿੱਤ ਤੋਂ ਬਾਅਦ 17 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਕਰਨਾਟਕ ਵਿਧਾਨ ਸਭਾ ਚੋਣਾਂ 'ਚ ਬਜਰੰਗ ਬਲੀ ਦਾ ਮੁੱਦਾ ਚਰਚਾ 'ਚ ਆਇਆ ਸੀ। ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਬਜਰੰਗ ਦਲ 'ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ। ਹਾਲਾਂਕਿ ਬਜਰੰਗ ਦਲ ਵਿਵਾਦ ਦਰਮਿਆਨ ਕਰਨਾਟਕ 'ਚ ਕਾਂਗਰਸ ਦੀ ਜਿੱਤ ਹੋਈ ਹੈ। ਬਜਰੰਗ ਦਲ ਨੂੰ ਬਦਨਾਮ ਕਰਨ ਲਈ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਇਸ ਤੋਂ ਪਹਿਲਾਂ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਕਿਹਾ ਸੀ ਕਿ ਕਰਨਾਟਕ ਚੋਣਾਂ ਲਈ ਕਾਂਗਰਸ ਵੱਲੋਂ ਜਾਰੀ ਮੈਨੀਫੈਸਟੋ ਦੇ ਪੰਨਾ ਨੰਬਰ 10 'ਤੇ ਬਜਰੰਗ ਦਲ 'ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਗਿਆ ਹੈ। ਵੀਐਚਪੀ ਦੀ ਚੰਡੀਗੜ੍ਹ ਇਕਾਈ ਨੇ ਕਾਂਗਰਸ ਪ੍ਰਧਾਨ ਖੜਗੇ ਨੂੰ ਮਾਣਹਾਨੀ ਲਈ 100 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਾਨੂੰਨੀ ਨੋਟਿਸ ਵੀ ਭੇਜਿਆ ਸੀ।
ਇਹ ਵੀ ਪੜ੍ਹੋ : CISCE ICSE, ISC Toppers List 2023: ICSE ਤੇ ISC 2023 ਪ੍ਰੀਖਿਆਵਾਂ ਦੇ ਨਤੀਜਿਆਂ 'ਚ ਕੁੜੀਆਂ ਅੱਗੇ; ਵੇਖੋ ਟਾਪਰਾਂ ਦੀ ਸੂਚੀ