Complaint Against Dog News: ਆਂਧਰਾ ਪ੍ਰਦੇਸ਼ ਤੋਂ ਇੱਕ ਹੈਰਾਨੀਜਨਤਕ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਇੱਕ ਔਰਤਾਂ ਦੇ ਸਮੂਹ ਨੇ ਥਾਣੇ ਵਿੱਚ ਪੁੱਜ ਕੇ ਇੱਕ ਕੁੱਤੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ।
Trending Photos
Complaint Against Dog News: ਆਂਧਰਾ ਪ੍ਰਦੇਸ਼ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਕੁੱਤੇ ਖਿਲਾਫ਼ ਐਫ.ਆਈ.ਆਰ. ਔਰਤਾਂ ਦਾ ਇੱਕ ਸਮੂਹ ਪੁਲਿਸ ਸਟੇਸ਼ਨ ਪੁੱਜ ਗਿਆ ਅਤੇ ਕੁੱਤੇ ਦੇ ਵਿਵਹਾਰ ਦੀ ਸ਼ਿਕਾਇਤ ਕੀਤੀ। ਤੁਸੀਂ ਵੀ ਸੋਚ ਰਹੇ ਹੋਵੋਗੇ ਕਿ ਕੁੱਤੇ ਨੇ ਅਜਿਹਾ ਕੀ ਕੀਤਾ ਹੈ ਕਿ ਕੁੱਤੇ ਖਿਲਾਫ਼ FIR ਦਰਜ ਕਰਵਾਈ ਗਈ ਹੈ।
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਕੁੱਤਾ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈਡੀ ਦਾ ਪੋਸਟਰ ਪਾੜਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਕੁੱਤਾ ਮੂੰਹ ਨਾਲ ਕੰਧ 'ਤੇ ਲੱਗਾ ਪੋਸਟਰ ਪਾੜਦਾ ਦਿਖਾਈ ਦਿੰਦਾ ਹੈ। ਇਸ ਸਬੰਧੀ ਔਰਤਾਂ ਨੇ ਇਤਰਾਜ਼ ਦਰਜ ਕਰਵਾਇਆ ਹੈ। ਇਸ ਵੀਡੀਓ ਨੂੰ ਲੈ ਕੇ ਤੇਲਗੂ ਦੇਸ਼ਮ ਪਾਰਟੀ ਦੀ ਮਹਿਲਾ ਨੇਤਾ ਦਾਸਰੀ ਉਦੈਸ਼੍ਰੀ ਨੇ ਵਿਜੇਵਾੜਾ ਥਾਣੇ 'ਚ ਕੁੱਤੇ ਖਿਲਾਫ਼ ਮਾਮਲਾ ਦਰਜ ਕਰਵਾ ਕੇ ਕੁੱਤੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਕਾਬਿਲੇਗੌਰ ਹੈ ਕਿ ਇਹ ਘਟਨਾ ਵਿਜਵਾੜਾ ਵਿੱਚ ਵਾਪਰੀ ਹੈ। ਔਰਤਾਂ ਨੇ ਦੱਸਿਆ ਕਿ ਇਹ ਮੁੱਖ ਮੰਤਰੀ ਦਾ ਅਪਮਾਨ ਹੈ। ਔਰਤਾਂ ਨੇ ਕੁੱਤੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇੱਕ ਔਰਤ ਨੇ ਕਿਹਾ ਕਿ ਕੁੱਤੇ ਅਤੇ ਘਟਨਾ ਦੇ ਪਿੱਛੇ ਦੇ ਲੋਕਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਕੁੱਤੇ 'ਤੇ ਐਫਆਈਆਰ ਦਰਜ ਹੋਣਾ ਆਪਣੇ ਆਪ 'ਚ ਹੈਰਾਨੀ ਵਾਲੀ ਗੱਲ ਹੈ। ਇਸ ਖਬਰ ਤੋਂ ਬਾਅਦ ਇਹ ਪੂਰੇ ਸੂਬੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਇੱਕ ਰਿਪੋਰਟ ਸਾਹਮਣੇ ਆਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਦੇਸ਼ ਵਿੱਚ ਕਿਸ ਮੁੱਖ ਮੰਤਰੀ ਕੋਲ ਕਿੰਨਾ ਪੈਸਾ ਹੈ? ਰਿਪੋਰਟ ਮੁਤਾਬਕ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਸਭ ਤੋਂ ਅਮੀਰ ਹਨ। ਜਦਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੋਲ ਸਭ ਤੋਂ ਘੱਟ ਜਾਇਦਾਦ ਹੈ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ 41 ਡਿਗਰੀ ਤੱਕ ਪਹੁੰਚਿਆ ਪਾਰਾ, IMD ਨੇ ਜਾਰੀ ਕੀਤਾ ਯੈਲੋ ਅਲਰਟ
ਮੁੱਖ ਮੰਤਰੀਆਂ ਦੀ ਜਾਇਦਾਦ ਬਾਰੇ ਇਹ ਜਾਣਕਾਰੀ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਦੀ ਰਿਪੋਰਟ ਵਿੱਚ ਸਾਹਮਣੇ ਆਈ ਹੈ। ਇਸ ਰਿਪੋਰਟ ਵਿੱਚ 28 ਰਾਜਾਂ ਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਦੀ ਜਾਇਦਾਦ ਦਾ ਵੇਰਵਾ ਦਿੱਤਾ ਗਿਆ ਹੈ। ਇਹ ਰਿਪੋਰਟ ਚੋਣਾਂ ਦੌਰਾਨ ਦਾਇਰ ਕੀਤੇ ਗਏ ਹਲਫਨਾਮੇ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਦੱਸਿਆ ਗਿਆ ਕਿ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਕੋਲ 510.38 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। ਉਸ ਦੇ ਸਿਰ ਕਰੀਬ ਦੋ ਕਰੋੜ ਰੁਪਏ ਦਾ ਕਰਜ਼ਾ ਹੈ।
ਇਹ ਵੀ ਪੜ੍ਹੋ : Russia-Ukraine War: ਪੂਰਬੀ ਯੂਕਰੇਨ ਦੇ ਸ਼ਹਿਰ 'Sloviansk' 'ਚ ਰੂਸ ਨੇ ਕੀਤਾ ਹਮਲਾ, 8 ਦੀ ਮੌਤ; 21 ਜ਼ਖ਼ਮੀ