Punjab Education News: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ।
Trending Photos
Punjab Education News: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਇਸ ਰਿਪੋਰਟ ਮੁਤਾਬਕ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 44 ਫ਼ੀਸਦੀ ਅਸਾਮੀਆਂ ਖਾਲੀ ਪਈਆਂ ਹਨ। ਕੁੱਲ 1927 ਪ੍ਰਿੰਸੀਪਲਾਂ ਦੀਆਂ ਅਸਾਮੀਆਂ ਵਿਚੋਂ 1071 ਥਾਵਾਂ ਪ੍ਰਿੰਸੀਪਲ ਤਾਇਨਾਨ ਜਦਕਿ 856 ਥਾਵਾਂ ਉਤੇ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹਨ। ਰਿਪੋਰਟ ਮੁਤਾਬਕ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 82.2 % ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਮੋਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਘੱਟ ਸਿਰਫ 2 ਫੀਸਦੀ ਹੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹਨ।
ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਵਾਲੇ ਸਕੂਲਾਂ ਬਾਰੇ ਵੇਰਵੇ ਜਾਰੀ ਕੀਤੇ ਹਨ ਜਿਨ੍ਹਾਂ ’ਚ ਇਹ ਗੱਲ ਉੱਭਰੀ ਹੈ। ਰਿਪੋਰਟ ਅਨੁਸਾਰ ਮਾਨਸਾ ’ਚ 73 ਸਕੂਲਾਂ ’ਚੋਂ ਮਹਿਜ਼ 13 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੀ ਪ੍ਰਿੰਸੀਪਲ ਹਨ ਅਤੇ ਇਸ ਜ਼ਿਲ੍ਹੇ ਵਿੱਚ ਇੱਕ-ਇੱਕ ਪ੍ਰਿੰਸੀਪਲ ’ਤੇ ਪੰਜ-ਪੰਜ ਸਕੂਲਾਂ ਦਾ ਵਾਧੂ ਭਾਰ ਹੈ।
ਬਰਨਾਲਾ ਜ਼ਿਲ੍ਹੇ ’ਚ 76.6 ਫ਼ੀਸਦੀ ਸਕੂਲ ਪ੍ਰਿੰਸੀਪਲਾਂ ਤੋਂ ਬਿਨਾਂ ਚੱਲ ਰਹੇ ਹਨ ਅਤੇ ਇਸ ਜ਼ਿਲ੍ਹੇ ਵਿੱਚ ਇੱਕ-ਇੱਕ ਪ੍ਰਿੰਸੀਪਲ ਔਸਤਨ ਚਾਰ-ਚਾਰ ਸਕੂਲ ਸੰਭਾਲ ਰਿਹਾ ਹੈ। ਮੋਗਾ ਜ਼ਿਲ੍ਹੇ ’ਚ ਇੱਕ-ਇੱਕ ਪ੍ਰਿੰਸੀਪਲ ਕੋਲ ਔਸਤਨ ਤਿੰਨ-ਤਿੰਨ ਸਕੂਲਾਂ ਦਾ ਚਾਰਜ ਹੈ।
ਜ਼ਿਲ੍ਹਾ ਪਟਿਆਲਾ ਦੇ 109 ਵਿੱਚੋਂ 17, ਫ਼ਾਜ਼ਿਲਕਾ ਦੇ 79 ਵਿੱਚੋਂ 18, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ 44 ਵਿੱਚੋਂ 11, ਬਠਿੰਡਾ ਦੇ 129 ਵਿੱਚੋਂ 82, ਫ਼ਿਰੋਜਪੁਰ ਦੇ 63 ਵਿੱਚੋਂ 33, ਫ਼ਰੀਦਕੋਟ ਦੇ 42 ਵਿੱਚੋਂ 18, ਮੁਕਤਸਰ ਦੇ 88 ਵਿੱਚੋਂ 32, ਮੋਗਾ ਦੇ 84 ਵਿੱਚੋਂ 56, ਮਾਲੇਰਕੋਟਲਾ ਦੇ 27 ਵਿੱਚੋਂ 14, ਲੁਧਿਆਣਾ ਦੇ 182 ਵਿੱਚੋਂ 69, ਅੰਮ੍ਰਿਤਸਰ ਦੇ 119 ਵਿੱਚੋਂ 36, ਤਰਨ ਤਾਰਨ ਦੇ 77 ਵਿੱਚੋਂ 51, ਗੁਰਦਾਸਪੁਰ ਦੇ 117 ਵਿੱਚੋਂ 47 ਸਕੂਲਾਂ ’ਚ ਪ੍ਰਿੰਸੀਪਲ ਨਹੀਂ ਹੈ।
ਇਹ ਵੀ ਪੜ੍ਹੋ : ISRO Mission Setback: ਇਸਰੋ ਦੇ 100ਵੇਂ ਰਾਕੇਟ ਮਿਸ਼ਨ ਨੂੰ ਲੈ ਕੇ ਆਈ ਬੁਰੀ ਖ਼ਬਰ; ਕਾਰਗਿਲ ਯੁੱਧ ਨਾਲ ਜੁੜਿਆ ਮਾਮਲਾ
ਦੂਜੇ ਪਾਸੇ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਉਤੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ : Patiala News: ਔਰਤ ਦਾ ਬੱਚੇ ਉਤੇ ਤਸ਼ੱਦਦ; ਗਰਮ ਪ੍ਰੈਸ ਨਾਲ ਦਾਗਿਆ ਤੇ ਬੈਲਟ ਨਾਲ ਕੀਤੀ ਕੁੱਟਮਾਰ