Mansa News: ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਪੇਪਰ ਜਲਦ ਹੋਣ ਵਾਲੇ ਹਨ ਪਰ ਪੜ੍ਹਾਈ ਨਾ ਹੋਣ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ।
Trending Photos
Mansa News(ਕੁਲਦੀਪ ਧਾਲੀਵਾਲ): ਮਾਨਸਾ ਦੀ ਮਾਤਾ ਸੁੰਦਰੀ ਕਾਲਜ ਵਿੱਚ ਪ੍ਰੋਫੈਸਰਾਂ ਦੀ ਕਮੀ ਹੋਣ ਦੇ ਚਲਦਿਆਂ ਕਲਾਸਾਂ ਨਾ ਲੱਗਣ ਦੇ ਰੋਸ ਵਜੋਂ ਕਾਲਜ ਦੀਆਂ ਲੜਕੀਆਂ ਵੱਲੋਂ ਅੱਜ ਮਾਨਸਾ ਸ਼ਹਿਰ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਵਿਦਿਆਰਥਣਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਾਲਜ ਦੇ ਵਿੱਚ ਪ੍ਰੋਫੈਸਰਾਂ ਦੀ ਵੱਡੀ ਕਮੀ ਹੈ। ਜਿਸ ਕਾਰਨ ਉਨ੍ਹਾਂ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ ਅੱਜ ਦੋ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ। ਕਲਾਸਾਂ ਨਾ ਲੱਗਣ ਕਾਰਨ ਉਨ੍ਹਾਂ ਨੂੰ ਵਾਪਸ ਘਰਾਂ ਨੂੰ ਨਿਰਾਸ਼ ਪਰਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਕਿ ਕਾਲਜ ਦੇ ਵਿੱਚ ਪ੍ਰੋਫੈਸਰਾਂ ਦੀ ਕਮੀ ਨੂੰ ਪੂਰਾ ਕਰਵਾਇਆ ਜਾਵੇ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਰੈਗੂਲਰ ਸ਼ੁਰੂ ਕਰਵਾਈਆਂ ਜਾਣ।
ਇਹ ਵੀ ਪੜ੍ਹੋ: Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ
ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਪੇਪਰ ਜਲਦ ਹੋਣ ਵਾਲੇ ਹਨ ਪਰ ਪੜ੍ਹਾਈ ਨਾ ਹੋਣ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿੱਚ ਪਿੰਡਾਂ ਤੋਂ ਪੜ੍ਹਨ ਦੇ ਲਈ ਲੜਕੀਆਂ ਆਉਂਦੀਆਂ ਹਨ ਅਤੇ ਉਨ੍ਹਾਂ ਨੂੰ ਬੱਸਾਂ ਰਾਹੀਂ ਲੰਬਾ ਸਫਰ ਕਰਕੇ ਕਾਲਜ ਤੱਕ ਪਹੁੰਚਣਾ ਪੈਂਦਾ ਹੈ। ਪਰ ਕਾਲਜ ਦੇ ਵਿੱਚ ਕਲਾਸਾਂ ਨਾ ਲੱਗਣ ਕਾਰਨ ਉਹਨਾਂ ਦੇ ਪੱਲੇ ਨਿਰਾਸ਼ਾ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਵੱਲੋਂ ਕਾਲਜ ਦੇ ਵਿੱਚ ਪ੍ਰੋਫੈਸਰਾਂ ਦੀ ਕਮੀ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੱਕੇ ਤੌਰ ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Jarnail Singh Bajwa: ਸੰਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤਾ ਗਿਆ, ਬੀਤੀ ਰਾਤ ਕੀਤਾ ਸੀ ਗ੍ਰਿਫ਼ਤਾਰ