Punjab Education News: ਪੰਜਾਬ ਸਰਕਾਰ 36 ਸਕੂਲਾਂ ਦੇ ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਸਿਖਲਾਈ ਲਈ ਭੇਜੇਗੀ ਸਿੰਗਾਪੁਰ
Advertisement
Article Detail0/zeephh/zeephh2628271

Punjab Education News: ਪੰਜਾਬ ਸਰਕਾਰ 36 ਸਕੂਲਾਂ ਦੇ ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਸਿਖਲਾਈ ਲਈ ਭੇਜੇਗੀ ਸਿੰਗਾਪੁਰ

Punjab Education News:  ਸੂਬੇ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੰਜ ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਹੈ।

Punjab Education News: ਪੰਜਾਬ ਸਰਕਾਰ 36 ਸਕੂਲਾਂ ਦੇ ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਸਿਖਲਾਈ ਲਈ ਭੇਜੇਗੀ ਸਿੰਗਾਪੁਰ

Punjab Education News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੰਜ ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਫਸਰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ।

ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲਾਂ ਦੇ ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸਸੀਈਆਰਟੀ) ਵਿੱਚ ਇੱਕ ਅੰਤਰਰਾਸ਼ਟਰੀ ਸਿੱਖਿਆ ਮਾਮਲੇ ਸੈੱਲ(ਆਈਈਏਸੀ) ਦੀ ਸਥਾਪਨਾ ਕੀਤੀ ਗਈ ਹੈ।

ਇਸ ਸਿਖਲਾਈ ਲਈ ਯੋਗਤਾ ਦੇ ਮਾਪਦੰਡ ਸਾਂਝੇ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਮੀਦਵਾਰ ਦੀ ਉਮਰ 31 ਜਨਵਰੀ 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦਵਾਰ ਵਿਰੁੱਧ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਮਾਮਲਾ ਲੰਬਿਤ ਨਹੀਂ ਹੋਣਾ ਚਾਹੀਦਾ। ਇਨ੍ਹਾਂ ਮੁੱਢਲੀਆਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਗਲੇ ਪੜਾਅ ਵਿੱਚ ਸ਼ਾਮਲ ਕੀਤਾ ਜਾਵੇਗਾ ਜਿੱਥੇ ਉਨ੍ਹਾਂ ਦੀ ਚੋਣ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਹੋਵੇਗੀ, ਜਿਸ ਦਾ ਫੈਸਲਾ ਵਿਦਿਅਕ ਯੋਗਤਾ, ਤਜ਼ਰਬੇ, ACR ਅਤੇ ਪੁਰਸਕਾਰਾਂ ਦੇ ਆਧਾਰ 'ਤੇ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਲਈ ਸਿੰਗਾਪੁਰ ਦੀ ਇਹ ਫੇਰੀ ਉਨ੍ਹਾਂ ਨੂੰ ਇੱਕ ਵਿਆਪਕ ਸਿਖਲਾਈ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜੋ ਉਨ੍ਹਾਂ ਦੀ ਅਗਵਾਈ ਯੋਗਤਾ ਅਤੇ ਸਿੱਖਿਆ ਸ਼ਾਸਤਰੀ ਹੁਨਰ ਨੂੰ ਵਿਕਸਤ ਕਰਨ 'ਤੇ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਿੰਗਾਪੁਰ ਵਿੱਚ ਆਪਣੇ ਠਹਿਰਾਅ ਦੌਰਾਨ ਉਹ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਜੋ ਉਨ੍ਹਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਅਪਣਾਈਆਂ ਜਾ ਰਹੀਆਂ ਉੱਨਤ ਅਧਿਆਪਨ ਤਕਨੀਕਾਂ ਅਤੇ ਵਿਦਿਅਕ ਅਭਿਆਸਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਗੇ।

ਬੈਂਸ ਨੇ ਕਿਹਾ ਕਿ ਇਹ ਦੌਰਾ ਪ੍ਰਿੰਸੀਪਲਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਸਿੱਖਣ ਅਤੇ ਸੁਧਾਰ ਲਈ ਪ੍ਰੇਰਿਤ ਕਰੇਗਾ, ਜਿਸ ਨਾਲ ਉਹ ਆਪਣੇ ਸਕੂਲਾਂ ਵਿੱਚ ਨਵੀਨਤਮ ਅਧਿਆਪਨ ਵਿਧੀਆਂ ਅਤੇ ਰਣਨੀਤੀਆਂ ਨੂੰ ਲਾਗੂ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਤਜ਼ਰਬਿਆਂ ਅਤੇ ਵਿਚਾਰਾਂ ਨੂੰ ਸਾਂਝਾ ਕਰਕੇ ਸੂਬੇ ਦੇ ਸਕੂਲਾਂ ਵਿੱਚ ਸਹਿਯੋਗੀ ਸਿੱਖਣ ਦਾ ਮਾਹੌਲ ਸਿਰਜਣ ਵਿੱਚ ਯੋਗਦਾਨ ਪਾਉਣਗੇ। ਇਸ ਦਾ ਪ੍ਰਣਾਲੀਗਤ ਪ੍ਰਭਾਵ ਪਵੇਗਾ ਅਤੇ ਸਕੂਲਾਂ ਵਿੱਚ ਅੰਤਰ-ਸਿੱਖਿਆ, ਉੱਚ ਪ੍ਰੇਰਣਾ ਅਤੇ ਅਧਿਆਪਨ-ਸਿਖਲਾਈ ਪ੍ਰਕਿਰਿਆਵਾਂ ਵਿੱਚ ਵੀ ਸੁਧਾਰ ਹੋਵੇਗਾ।

Trending news