Nalagarh Murder Case: ਸੋਲਨ ਜ਼ਿਲ੍ਹੇ ਦੀ ਨਾਲਾਗੜ੍ਹ ਸਬ-ਡਿਵੀਜ਼ਨ ਅਧੀਨ ਨਾਲਾਗੜ੍ਹ-ਰਾਮਸ਼ਹਿਰ ਰੋਡ ’ਤੇ ਪ੍ਰੀਤ ਕਲੋਨੀ ਨੇੜੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਦੋ ਸਕੇ ਭਰਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
Trending Photos
Nalagarh Murder Case: ਸੋਲਨ ਜ਼ਿਲ੍ਹੇ ਦੀ ਨਾਲਾਗੜ੍ਹ ਸਬ-ਡਿਵੀਜ਼ਨ ਅਧੀਨ ਨਾਲਾਗੜ੍ਹ-ਰਾਮਸ਼ਹਿਰ ਰੋਡ ’ਤੇ ਪ੍ਰੀਤ ਕਲੋਨੀ ਨੇੜੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਦੋ ਸਕੇ ਭਰਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕਾਂ ਦੀ ਪਛਾਣ ਵਰੁਣ ਅਤੇ ਕੁਨਾਲ, ਤਹਿਸੀਲ ਨਕੋਦਰ, ਜਲੰਧਰ, ਪੰਜਾਬ ਵਜੋਂ ਹੋਈ ਹੈ, ਜੋ ਵਾਰਡ ਨੰ.6, ਨਾਲਾਗੜ੍ਹ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨਕੋਦਰ ਪੰਜਾਬ ਦੇ ਹੀ ਦੱਸੇ ਜਾਂਦੇ ਹਨ।
ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਨ੍ਹਾਂ ਦਾ ਸ਼ੁੱਕਰਵਾਰ ਨੂੰ ਨਾਲਾਗੜ੍ਹ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Tarn Taran News: ਭਾਰਤ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਨੂੰ ਗੋਲੀ ਮਾਰ ਕੇ ਕੀਤਾ ਢੇਰ
ਡੀਐਸਪੀ ਨਾਲਾਗੜ੍ਹ ਫਿਰੋਜ਼ ਖਾਨ ਨੇ ਦੱਸਿਆ ਕਿ ਦੋ ਸਕੇ ਭਰਾਵਾਂ ’ਤੇ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਤਾ ਲੱਗਾ ਹੈ ਕਿ ਫੋਨ ਕਰਨ ਵਾਲੇ ਜਲੰਧਰ (ਪੰਜਾਬ) ਦੇ ਪਿੰਡ ਖੀਬਾ ਦੇ ਰਹਿਣ ਵਾਲੇ ਸਨ ਅਤੇ ਦੋਵੇਂ ਭਰਾਵਾਂ ਦੇ ਦੋਸਤ ਸਨ। ਜਿਵੇਂ ਹੀ ਦੋਵੇਂ ਭਰਾ ਉਨ੍ਹਾਂ ਵੱਲੋਂ ਦੱਸੀ ਜਗ੍ਹਾ 'ਤੇ ਫੋਨ ਕਰਨ ਵਾਲੇ ਲੜਕਿਆਂ ਨੂੰ ਮਿਲਣ ਲਈ ਗਏ ਤਾਂ ਉੱਥੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਮੁਲਜ਼ਮ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਸਮਝ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: International News: ਸਰਹੱਦ 'ਤੇ ਸ਼ੱਕੀ ਹਾਲਾਤ 'ਚ ਗ੍ਰਿਫ਼ਤਾਰ ਔਰਤ ਦੀ ਸਰਕਾਰੀ ਖ਼ਰਚੇ 'ਤੇ ਵਤਨ ਉਜ਼ਬੇਕਿਸਤਾਨ ਹੋਵੇਗੀ ਵਾਪਸੀ
ਉੱਥੇ ਹੀ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਨਾਲਾਗੜ੍ਹ ਦੇ ਵਾਰਡ-6 ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਰਹਿੰਦੇ ਸਨ। ਉਸ ਦਾ ਪਿੰਡ ਦੇ ਕੁਝ ਨੌਜਵਾਨਾਂ ਨਾਲ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ ਸੀ।