ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਸਰਕਾਰ ਨੇ ਵਿਜ਼ਟਰ ਵੀਜ਼ਾ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ।
Trending Photos
Canada Visitor Visa: ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਸਰਕਾਰ ਨੇ ਵਿਜ਼ਟਰ ਵੀਜ਼ਾ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਹਨ, ਜਿਸ ਨਾਲ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ 'ਤੇ ਵਰਕ ਵੀਜ਼ਾ 'ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ।
ਇਹ ਵੀ ਪੜ੍ਹੋ : SC Scholarship: ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਦੇ SC ਵਿਦਿਆਰਥੀਆਂ ਲਈ ਡਿਗਰੀਆਂ ਪ੍ਰਾਪਤ ਕਰਨ ਦਾ ਰਸਤਾ ਹੋਇਆ ਸਾਫ਼
ਇਹ ਤਬਦੀਲੀ ਉਹਨਾਂ ਭਾਰਤੀਆਂ ਲਈ ਖਾਸ ਤੌਰ 'ਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ। ਇਸ ਦੇ ਨਾਲ ਹੀ ਕੈਨੇਡਾ ਵਿੱਚ ਵਰਕ ਪਰਮਿਟ (PGWP) ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ, ਜੋ ਕਿ 1 ਨਵੰਬਰ, 2024 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਵਿਦਿਆਰਥੀਆਂ ਨੂੰ ਹੁਣ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਵੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।
ਇਹ ਫੈਸਲਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਰਕਾਰ ਲਿਆ ਹੈ ਜੋ ਕਿ ਰਿਹਾਇਸ਼ ਦੀ ਘਾਟ ਤੇ ਉੱਚ ਕੀਮਤ ਦਾ ਸਾਹਮਣਾ ਕਰ ਰਹੀ ਹੈ। ਸਰਕਾਰ ਨੇ ਇਹ ਐਲਾਨ ਕੀਤਾ ਕਿ ਇਹ ਸਥਾਈ ਅਤੇ ਅਸਥਾਈ ਇਮੀਗ੍ਰੇਸ਼ਨ ਨੂੰ ਘਟਾ ਰਹੀ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਸੀ ਕਿ ਕੈਨੇਡੀਅਨ ਸਰਕਾਰ ਨੂੰ ਦੇਸ਼ ਵਿੱਚ ਅਸਥਾਈ ਪ੍ਰਵਾਸ ਦੇ ਪ੍ਰਵਾਹ ਨੂੰ ਰੋਕਣ ਲਈ ਜਲਦੀ ਕਾਰਵਾਈ ਕਰਨੀ ਚਾਹੀਦੀ ਸੀ, ਜਿਸ ਕਾਰਨ ਰਿਹਾਇਸ਼ੀ ਸੰਕਟ ਪੈਦਾ ਹੋਇਆ ਹੈ।
ਇਹ ਵੀ ਪੜ੍ਹੋ : Punjab News: ਦਸਤਾਰ ਪਹਿਨਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਦੋ ਪਹੀਆ ਵਾਹਨਾਂ 'ਤੇ ਹੈਲਮੇਟ ਪਾਉਣ ਤੋਂ ਛੋਟ- HC