India-Canada News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਜਸਟਿਨ ਟਰੂਡੋ ਦਾ ਬਿਆਨ, ਕਿਹਾ "ਅਸੀਂ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ"
Advertisement
Article Detail0/zeephh/zeephh1899286

India-Canada News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਜਸਟਿਨ ਟਰੂਡੋ ਦਾ ਬਿਆਨ, ਕਿਹਾ "ਅਸੀਂ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ"

Justin Trudeau News: ਜਸਟਿਨ ਟਰੂਡੋ ਨੇ ਕਿਹਾ ਕਿ ਉਹ ਕੈਨੇਡੀਅਨਾਂ ਦੀ ਮਦਦ ਲਈ ਭਾਰਤ ਵਿੱਚ ਜ਼ਮੀਨ 'ਤੇ ਰਹਿਣਾ ਚਾਹੁੰਦਾ ਹੈ।

India-Canada News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਜਸਟਿਨ ਟਰੂਡੋ ਦਾ ਬਿਆਨ, ਕਿਹਾ "ਅਸੀਂ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ"

India Canada Relations News: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਭਾਰਤ ਸਰਕਾਰ ਵੱਲੋਂ ਕੈਨੇਡਾ ਨੂੰ ਦਰਜਨਾਂ ਡਿਪਲੋਮੈਟਾਂ ਨੂੰ ਵਾਪਸ ਲੈਣ ਲਈ ਕਿਹਾ ਗਿਆ। ਇਸ 'ਤੇ ਬਿਆਨ ਦਿੰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ "ਅਸੀਂ ਇਸ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ, ਅਸੀਂ ਉਹ ਕੰਮ ਕਰ ਰਹੇ ਹਾਂ ਜੋ ਮਹੱਤਵਪੂਰਨ ਹੈ.." 

ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਕੈਨੇਡਾ ਆਪਣੇ ਲਗਭਗ 40 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਗਿਆ ਅਤੇ ਇਸਦੇ ਲਈ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ। ਦੱਸਣਯੋਗ ਹੈ ਕਿ ਭਾਰਤ ਵਿੱਚ ਕੈਨੇਡਾ ਦੇ ਹੁਣ ਤੱਕ 62 ਡਿਪਲੋਮੈਟ ਸਨ ਅਤੇ ਹੁਣ ਭਾਰਤ ਵੱਲੋਂ ਗਿਣਤੀ ਨੂੰ 41 ਤੱਕ ਘਟਾਉਣ ਲਈ ਕਿਹਾ ਗਿਆ ਹੈ। 

ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਵੱਲੋਂ "ਭਾਰਤ ਨਾਲ ਸਥਿਤੀ ਨੂੰ ਵਧਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਹੈ," ਅਤੇ ਇਹ ਵੀ ਕਿਹਾ ਕਿ ਉਹ ਕੈਨੇਡੀਅਨਾਂ ਦੀ ਮਦਦ ਲਈ ਭਾਰਤ ਵਿੱਚ ਜ਼ਮੀਨ 'ਤੇ ਰਹਿਣਾ ਚਾਹੁੰਦਾ ਹੈ।"

ਰਾਇਟਰਜ਼ ਦੀ ਰਿਪੋਰਟ ਦੇ ਮੁਤਾਬਕ ਜਸਟਿਨ ਟਰੂਡੋ ਨੇ ਕਿਹਾ, "ਕੈਨੇਡਾ ਭਾਰਤ ਨਾਲ ਸਥਿਤੀ ਨੂੰ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ, ਅਤੇ ਭਾਰਤ ਨਾਲ ਜ਼ਿੰਮੇਵਾਰੀ ਅਤੇ ਰਚਨਾਤਮਕ ਤੌਰ 'ਤੇ ਜੁੜਦਾ ਰਹੇਗਾ। ਅਸੀਂ ਉੱਥੇ ਕੈਨੇਡੀਅਨ ਪਰਿਵਾਰਾਂ ਦੀ ਮਦਦ ਕਰਨ ਲਈ ਭਾਰਤ ਵਿੱਚ ਜ਼ਮੀਨ 'ਤੇ ਹੋਣਾ ਚਾਹੁੰਦੇ ਹਾਂ।"

ਕੈਨੇਡਾ-ਅਧਾਰਤ ਨੈਸ਼ਨਲ ਪੋਸਟ ਦੀ ਰਿਪੋਰਟ ਅਨੁਸਾਰ, ਟਰੂਡੋ ਵੱਲੋਂ ਪਿਛਲੇ ਹਫਤੇ ਕਿਹਾ ਗਿਆ ਸੀ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ "ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਭਰੋਸੇਯੋਗ ਦੋਸ਼ਾਂ" ਦੇ ਬਾਵਜੂਦ, ਕੈਨੇਡਾ ਅਜੇ ਵੀ ਭਾਰਤ ਨਾਲ ਨਜ਼ਦੀਕੀ ਸਬੰਧ ਬਣਾਉਣ ਲਈ ਵਚਨਬੱਧ ਹੈ। 

ਇਸ ਦੌਰਾਨ ਟਰੂਡੋ ਨੇ ਇਹ ਵੀ ਕਿਹਾ ਕਿ ਇਹ "ਬਹੁਤ ਮਹੱਤਵਪੂਰਨ" ਹੈ ਕਿ ਕੈਨੇਡਾ ਅਤੇ ਉਸਦੇ ਸਹਿਯੋਗੀ ਭਾਰਤ ਨਾਲ ਜੁੜੇ ਰਹਿਣ। ਟਰੂਡੋ ਨੇ ਇਹ ਵੀ ਕਿਹਾ ਸੀ ਕਿ "ਭਾਰਤ ਇੱਕ ਵਧ ਰਹੀ ਆਰਥਿਕ ਸ਼ਕਤੀ ਅਤੇ ਮਹੱਤਵਪੂਰਨ ਭੂ-ਰਾਜਨੀਤਿਕ ਖਿਡਾਰੀ ਹੈ। ਅਤੇ ਜਿਵੇਂ ਕਿ ਅਸੀਂ ਪਿਛਲੇ ਸਾਲ ਆਪਣੀ ਇੰਡੋ-ਪੈਸੀਫਿਕ ਰਣਨੀਤੀ ਪੇਸ਼ ਕੀਤੀ ਸੀ, ਅਸੀਂ ਭਾਰਤ ਨਾਲ ਨਜ਼ਦੀਕੀ ਸਬੰਧ ਬਣਾਉਣ ਲਈ ਬਹੁਤ ਗੰਭੀਰ ਹਾਂ।"

ਇਹ ਵੀ ਪੜ੍ਹੋ: India Canada News: ਕੈਨੇਡਾ ਨਾਲ ਚੱਲ ਰਹੇ ਵਿਵਾਦ ਦੌਰਾਨ ਭਾਰਤ ਸਰਕਾਰ ਦਾ ਵੱਡਾ ਐਲਾਨ, "ਕੈਨੇਡਾ ਨੂੰ ਦਰਜਨਾਂ ਡਿਪਲੋਮੈਟਾਂ ਨੂੰ..."

Trending news