Lakhbir Singh Landa: ਪੰਜਾਬ ਤੋਂ ਭੱਜ ਕੇ ਕੈਨੇਡਾ 'ਚ ਰਹਿ ਰਹੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨਿਆ ਗਿਆ ਹੈ। ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
Trending Photos
Lakhbir Singh Landa News: ਗ੍ਰਹਿ ਮੰਤਰਾਲੇ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ 'ਅੱਤਵਾਦੀ' ਐਲਾਨ ਕਰ ਦਿੱਤਾ ਹੈ। ਮੰਤਰਾਲੇ ਵੱਲੋਂ ਦਿੱਤੇ ਵੇਰਵਿਆਂ ਅਨੁਸਾਰ, 33 ਸਾਲਾ ਗੈਂਗਸਟਰ ਲਖਬੀਰ ਸਿੰਘ ਲੰਡਾ (Lakhbir Singh Landa) ਖਾਲਿਸਤਾਨੀ ਗਰੁੱਪ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਿਤ ਹੈ ਅਤੇ 2021 ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਉੱਤੇ ਰਾਕੇਟ ਹਮਲੇ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸੀ।
ਲਖਬੀਰ ਸਿੰਘ ਲੰਡਾ (Lakhbir Singh Landa) ਦਾ ਨਾਂ ਦਸੰਬਰ 2022 ਵਿਚ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ ਦੇ ਨਾਲ-ਨਾਲ ਹੋਰ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਮਾਮਲੇ ਵਿਚ ਸਾਹਮਣੇ ਆਇਆ ਸੀ। ਦੱਸ ਦਈਏ ਕਿ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ ਨੇ ਅੱਜ ਕੈਨੇਡਾ ਸਮੇਤ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਦੋ ਵੱਡੀਆਂ ਕਾਰਵਾਈਆਂ ਕੀਤੀਆਂ ਹਨ।
ਇਹ ਵੀ ਪੜ੍ਹੋ: Ferozepur News: ਆਪਸੀ ਰੰਜਿਸ਼ ਨੇ ਲਈ ਇੱਕ ਨੌਜਵਾਨ ਦੀ ਜਾਨ, ਗੁਆਂਢੀ ਨੇ ਕੁਹਾੜੀ ਨਾਲ ਕੀਤਾ ਸੀ ਹਮਲਾ
ਕੌਣ ਹੈ ਲਖਬੀਰ ਸਿੰਘ ਲੰਡਾ?
ਲਖਬੀਰ ਸਿੰਘ ਲੰਡਾ (Lakhbir Singh Landa) ਮੂਲ ਰੂਪ ਵਿੱਚ ਪੰਜਾਬ ਦਾ ਰਹਿਣ ਵਾਲਾ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਹ ਭਾਰਤ ਵਿਰੁੱਧ ਸਾਜ਼ਿਸ਼ ਰਚਣ ਵਿਚ ਸ਼ਾਮਲ ਰਿਹਾ ਹੈ। ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਅੱਤਵਾਦੀ ਦੇ ਕਰੀਬੀ ਸਾਥੀਆਂ ਨਾਲ ਜੁੜੇ 48 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਹ ਕਾਰਵਾਈ ਇੱਕ ਕਾਰੋਬਾਰੀ 'ਤੇ ਦੋ ਹਮਲਾਵਰਾਂ ਵੱਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਹੋਈ ਹੈ। ਕਾਰੋਬਾਰੀ ਦਾ ਕਹਿਣਾ ਸੀ ਕਿ ਉਸ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਸੀ, ਜਿਸ ਨੇ ਆਪਣੇ ਆਪ ਨੂੰ ਲੰਡਾ ਹਰੀਕੇ ਦੱਸਦਿਆਂ 15 ਲੱਖ ਰੁਪਏ ਦੀ ਮੰਗ ਕੀਤੀ ਸੀ। ਛਾਪੇਮਾਰੀ ਤੋਂ ਬਾਅਦ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।
ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਲਖਬੀਰ ਸਿੰਘ ਲੰਡਾ (Lakhbir Singh Landa) ਪਿਛਲੇ 11 ਸਾਲਾਂ ਤੋਂ ਪੁਲਿਸ ਲਈ ਕੰਡਾ ਬਣਿਆ ਹੋਇਆ ਹੈ। ਉਹ 2017 ਵਿੱਚ ਕੈਨੇਡਾ ਭੱਜ ਗਿਆ ਸੀ ਅਤੇ ਉਸ ਖ਼ਿਲਾਫ਼ 18 ਕੇਸ ਦਰਜ ਹਨ। ਪੰਜਾਬ ਵਿੱਚ, ਤਰਨਤਾਰਨ ਪੁਲਿਸ ਨੇ ਸਾਲ 2022 ਵਿੱਚ ਗੈਂਗਸਟਰ ਤੋਂ ਸਿਆਸਤਦਾਨ ਬਣੇ ਲੱਖਾ ਸਿਧਾਣਾ ਅਤੇ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਲੰਡਾ (Lakhbir Singh Landa) ਸਮੇਤ 11 ਲੋਕਾਂ ਵਿਰੁੱਧ ਫਿਰੌਤੀ ਦੀ ਮੰਗ ਅਤੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ।
ਤਰਨਤਾਰਨ ਪੁਲਿਸ ਨੇ ਇਹ ਕੇਸ 2 ਸਤੰਬਰ ਨੂੰ ਦਰਜ ਕੀਤਾ ਸੀ ਅਤੇ ਇਸ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਣ ਦਿੱਤਾ ਸੀ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਗੈਂਗਸਟਰਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਇਸ ਨੂੰ ਫਰਜ਼ੀ ਦੱਸ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: PM Modi Ayodhya Visit: PM ਨਰਿੰਦਰ ਮੋਦੀ ਅਯੁੱਧਿਆ ਨੂੰ 15000 ਕਰੋੜ ਰੁਪਏ ਦਾ ਦੇਣਗੇ ਤੋਹਫਾ, ਜਾਣੋ ਪੂਰਾ ਪ੍ਰੋਗਰਾਮ