Punjabi Girl Stuck in Malaysia: ਬੀਤੇ ਕੁਝ ਦਿਨਾਂ ਤੋਂ ਸੋਸ਼ਲ਼ ਮੀਡੀਆ ਉਤੇ ਇੱਕ ਲੜਕੀ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਲੜਕੀ ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ ਹੈ।
Trending Photos
Punjabi Girl Stuck in Malaysia: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਅੜਕਵਾਸ ਦੀ ਲੜਕੀ ਜੋ ਕਿ ਮਲੇਸ਼ੀਆ ਵਿੱਚ ਫਸ ਗਈ ਹੈ। ਉਸ ਦੀ ਜਲਦ ਹੀ ਵਤਨ ਵਾਪਸੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਲੇਸ਼ੀਆ ਤੋਂ ਵਤਨ ਵਾਪਸੀ ਦੀ ਮੰਗ ਕਰਨ ਵਾਲੀ ਪਿੰਡ ਅੜਕਵਾਸ ਦੀ ਲੜਕੀ ਨਾਲ ਭਾਰਤੀ ਅੰਬੈਸੀ ਦਾ ਸੰਪਰਕ ਹੋ ਗਿਆ ਹੈ। ਕਾਗਜ਼ੀ ਪ੍ਰਕਿਰਿਆ ਤੋਂ ਬਾਅਦ ਜਲਦੀ ਹੀ ਰਾਣੀ ਕੌਰ ਆਪਣੇ ਪਰਿਵਾਰ ਵਿਚਾਲੇ ਵਾਪਸ ਆ ਜਾਵੇਗੀ।
ਕਾਬਿਲੇਗੌਰ ਹੈ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਆਪਣੀ ਆਪ ਬੀਤੀ ਦੱਸ ਰਹੀ ਹੈ। ਲੜਕੀ ਨੇ ਮੰਗ ਕੀਤੀ ਕਿ ਉਸ ਨੂੰ ਜਲਦੀ ਤੋਂ ਜਲਦੀ ਆਜ਼ਾਦ ਕਰਵਾ ਦਿੱਤਾ ਜਾਵੇ। ਇਸ ਦੌਰਾਨ ਉਹ ਕਹਿ ਰਹੀ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਧੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਪੇ ਪਰੇਸ਼ਾਨੀ ਦੇ ਆਲਮ ਵਿੱਚ ਹਨ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਧੀ ਨੂੰ ਛੇਤੀ ਪੰਜਾਬ ਲਿਆਂਦਾ ਜਾਵੇ। ਪੀੜਤ ਗੁਰਵਿੰਦਰ ਕੌਰ ਦੀ ਭੈਣ ਰਾਣੀ ਕੌਰ ਨੇ ਸਬੰਧਤ ਏਜੰਟ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ : Breaking News: ਜਲੰਧਰ ਨੇੜੇ ਜੰਮੂ-ਕਟੜਾ NH 'ਤੇ 60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਇੰਜੀਨੀਅਰ!
ਕਾਬਿਲੇਗੌਰ ਹੈ ਕਿ ਲਹਿਰਾਗਾਗਾ ਨੇੜਲੇ ਪਿੰਡ ਅੜਕਵਾਸ ਨਾਲ ਸਬੰਧਤ ਕੁੜੀ ਗੁਰਵਿੰਦਰ ਕੌਰ ਮਲੇਸ਼ੀਆ ਵਿੱਚ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਹੈ। ਸੈਲੂਨ 'ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਉੱਥੇ ਉਸ ਤੋਂ ਘਰ ਦਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਕਮਰੇ 'ਚ ਨਜ਼ਰਬੰਦ ਰੱਖਿਆ ਜਾਂਦਾ ਹੈ।
ਉਸ ਨੇ ਮਲੇਸ਼ੀਆ ਤੋਂ ਵੀਡੀਓ ਜਾਰੀ ਕਰ ਕੇ ਦੱਸਿਆ ਕਿ ਉਹ ਇੱਥੇ ਸੈਲੂਨ ਦਾ ਕੰਮ ਕਰਨ ਲਈ ਆਈ ਸੀ। ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਨੇ ਉਸ ਨੂੰ ਝਾਂਸਾ ਦਿੱਤਾ ਸੀ ਕਿ ਉਸ ਦਾ ਮਲੇਸ਼ੀਆ 'ਚ ਸੈਲੂਨ ਹੈ ਤੇ ਉੱਥੇ ਕੰਮ ’ਤੇ ਲਗਾ ਦਿੱਤਾ ਜਾਵੇਗਾ।
ਹ ਵੀ ਪੜ੍ਹੋ : Punjab News: ਹੁਣ ਘਰ ਉਗਾਓ ਤੇ ਖਾਓ ਔਰਗੈਨਿਕ ਫਲ! PAU ਦੀ ਵਿਕਸਿਤ ਛੋਟੀ ਬਗੀਚੀ 21 ਕਿਸਮਾਂ ਦੇ ਦੇਵੇਗੀ ਫਲ