Guru Angad Dev Ji Parkash Purab: ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਸਿੱਖ ਭਾਈਚਾਰੇ ਨੇ ਪੂਰੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰਦੁਆਰਿਆਂ ਵਿੱਚ ਭਾਰੀ ਰੌਣਕ ਦੇਖਣ ਨੂੰ ਮਿਲੀ।
Trending Photos
Guru Angad Dev Ji Parkash Purab: ਸ੍ਰੀ ਗੁਰੂ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿੱਚ ਸੰਗਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉੱਥੇ ਹੀ ਰਸ ਭਰੀ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਧਾਰਮਿਕ ਸਮਾਗਮ ਵਿੱਚ ਸੰਗਤ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਗੁਰੂ ਅੰਗਦ ਦੇਵ ਜੀ ਦਾ ਪਹਿਲਾ ਨਾਂ ਭਾਈ ਲਹਿਣਾ ਸਿੰਘ ਸੀ। ਕਹਿੰਦੇ ਹਨ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲੱਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫ਼ਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ ਤੇ ਸਾਰੇ ਭਾਈ ਲਹਿਣਾ ਸਿੰਘ ਜੀ ਨੂੰ ਗੁਰੂ ਅੰਗਦ ਦੇਵ ਜੀ ਨਾਂ ਨਾਲ ਜਾਣਨ ਲੱਗ ਪਏ।
ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀਂ ਦੀ ਸੰਭਾਲ ਕੀਤੀ। ਇਸ ਲਈ ਜਿੱਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤ ਵੱਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ 'ਤੇ ਮਨਾਇਆ ਜਾ ਰਿਹਾ ਹੈ ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤ ਭਾਰੀ ਗਿਣਤੀ 'ਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ ਤੇ ਗੁਰੂ ਮਹਾਰਾਜ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ : Delhi Saket Court Firing: ਦਿੱਲੀ ਦੇ ਕੋਰਟ 'ਚ ਦਿਨ-ਦਿਹਾੜੇ ਹੋਈ ਫਾਇਰਿੰਗ, 1 ਔਰਤ ਜ਼ਖ਼ਮੀ
ਸ੍ਰੀ ਗੁਰੂ ਅੰਗਦ ਦੇਵ ਜੀ ਨੇ ਬੱਚਿਆਂ 'ਚ ਗੁਰਮੁੱਖੀ ਲਿਪੀ ਨੂੰ ਪ੍ਰਚਲਿਤ ਕੀਤਾ ਤੇ ਭਾਸ਼ਾ ਪੱਖੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਪੀ ਦਾ ਆਧਾਰ ਮੁੱਢ ਬੰਨ੍ਹਿਆ। ਸਿੱਖਾਂ ਦੇ ਸਰੀਰਕ ਪੱਖੋਂ ਬਲਵਾਨ ਹੋਣ ਲਈ ਮੱਲ ਅਖਾੜੇ ਖੋਲ੍ਹੇ। ਆਪ ਨੇ ਕੁਲ 63 ਸਲੋਕ ਉਚਾਰੇ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਧਰਮ ਦੀ ਪ੍ਰਫੁਲੱਤਾ ਲਈ ਸ੍ਰੀ ਗੁਰੂ ਅੰਗਦ ਸਾਹਿਬ ਜੀ ਨੇ ਸਿੱਖ ਆਦਰਸ਼ਾ ਨੂੰ ਵਿਸ਼ੇਸ਼ਤਾ ਪ੍ਰਦਾਨ ਕੀਤੀ।
ਇਹ ਵੀ ਪੜ੍ਹੋ : Punjab News: ਜੰਮੂ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਹੋਏ ਸ਼ਹੀਦ