Punjab News: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਮੁਹੰਮਦ ਓਵੈਸ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
Trending Photos
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਮੁਹੰਮਦ ਓਵੈਸ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਸ਼ਨਿੱਚਰਵਾਰ ਨੂੰ ਉਹ ਚੰਡੀਗੜ੍ਹ ਪਹੁੰਚੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ।
ਕਾਬਿਲੇਗੌਰ ਹੈ ਕਿ ਮੁਹੰਮਦ ਮਲੇਰਕੋਟਲਾ ਵਿੱਚ ਅਕਾਲੀ ਦਲ ਦਾ ਸਰਗਰਮ ਆਗੂ ਸੀ। ਮੁਹੰਮਦ ਓਵੈਸ ਦੀ ਇਸ ਖੇਤਰ ਵਿੱਚ ਮਜ਼ਦੂਰਾਂ ਤੇ ਆਮ ਲੋਕਾਂ ਵਿੱਚ ਚੰਗੀ ਪਕੜ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੁਹੰਮਦ ਓਵੈਸ ਮਸ਼ਹੂਰ ਉਦਯੋਗਪਤੀ ਅਤੇ ਸਟਾਰ ਇੰਪੈਕਟ ਦੇ ਐਮਡੀ ਉਨ੍ਹਾਂ ਨੇ 2017 ਦੀ ਵਿਧਾਨ ਸਭਾ ਚੋਣ ਮਾਲੇਰਕੋਟਲਾ ਤੋਂ ਅਕਾਲੀ ਦਲ ਦੀ ਟਿਕਟ 'ਤੇ ਲੜੀ ਸੀ।
ਇਹ ਵੀ ਪੜ੍ਹੋ : No Cell For Transgender: ਪੰਜਾਬ ਦੀਆਂ ਜੇਲ੍ਹਾਂ 'ਚ ਟਰਾਂਸਜੈਂਡਰਾਂ ਲਈ ਵੱਖਰਾ ਸੈੱਲ ਨਹੀਂ, ਹਾਈ ਕੋਰਟ ਨੇ ਪ੍ਰਗਟਾਈ ਹੈਰਾਨੀ
ਉਨ੍ਹਾਂ ਨੂੰ ਕਾਂਗਰਸ ਦੀ ਰਜ਼ੀਆ ਸੁਲਤਾਨਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਜਦੋਂ ਵੀ ਅਕਾਲੀ ਦਲ ਚੋਣਾਂ ਹਾਰਿਆ ਤਾਂ ਓਵੈਸ ਨੇ ਅਕਾਲੀ ਦਲ ਪ੍ਰਤੀ ਆਪਣੀਆਂ ਸਰਗਰਮੀਆਂ ਘਟਾ ਦਿੱਤੀਆਂ ਸਨ। ਉਹ ਪਾਰਟੀ ਦੇ ਪ੍ਰੋਗਰਾਮਾਂ ਤੋਂ ਵੀ ਦੂਰ ਰਹਿਣ ਲੱਗੇ ਸਨ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਓਵੈਸ ਪਾਰਟੀ ਛੱਡ ਦੇਣਗੇ। ਸ਼ਨਿੱਚਰਵਾਰ ਨੂੰ ਓਵੈਸ ਦੇ 'ਆਪ' 'ਚ ਸ਼ਾਮਲ ਹੁੰਦੇ ਹੀ ਅਕਾਲੀ ਦਲ 'ਚ ਹਲਚਲ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ : Delhi News: ਦਿੱਲੀ 'ਚ ਲਾਰੈਂਸ ਗੈਂਗ ਦੇ ਸ਼ੂਟਰਾਂ ਨਾਲ ਸਪੈਸ਼ਲ ਸੈੱਲ ਦੀ ਮੁੱਠਭੇੜ, ਦੋ ਸ਼ੂਟਰ ਗ੍ਰਿਫ਼ਤਾਰ