1992 Fake Encounter: ਅਦਾਲਤ ਨੇ ਸਾਬਕਾ ਐਸ.ਪੀ. ਚਮਨ ਲਾਲ ਅਤੇ ਉਸ ਸਮੇਂ ਰਹੇ ਡੀ.ਐਸ.ਪੀ. ਐਸ.ਐਸ. ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਹੈ, ਜਦੋਂ ਕਿ ਟਰਾਈਲ ਦੌਰਾਨ ਪੰਜ ਮੁਲਜ਼ਮਾਂ ਦੀ ਮੌਤ ਹੋ ਗਈ।
Trending Photos
1992 Fake Encounter: ਸਾਲ 1992 ਨਾਲ ਸੰਬੰਧਿਤ ਝੂਠੇ ਪੁਲਿਸ ਮੁਕਾਬਲੇ ਵਿੱਚ ਸੀਬੀਆਈ ਦੀ ਮੋਹਾਲੀ ਸਥਿਤ ਅਦਾਲਤ ਨੇ ਦੋ ਤਤਕਾਲੀ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾ ਦੇ ਦਿੱਤਾ ਸੀ। ਜਿਸ ਸਬੰਧੀ ਸਜ਼ਾ ਦਾ ਐਲਾਨ ਅੱਜ ਸੀਬੀਆਈ ਦੀ ਵਿਸ਼ੇਸ਼ ਵੱਲੋਂ ਕਰ ਦਿੱਤਾ ਗਿਆ ਹੈ। ਸੀ.ਬੀ.ਆਈ ਦੇ ਸਪੈਸ਼ਲ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਵੱਲੋਂ 1992 ਵਿੱਚ ਥਾਣਾ ਮਜੀਠਾ ਦੇ ਵਿੱਚ ਝੂਠਾ ਪੁਲਿਸ ਮੁਕਾਬਲਾ ਬਨਾਉਣ ਦੇ ਦੋਸ਼ ਹੇਠ ਦੋਸ਼ੀ ਐਲਾਨੇ ਗਏ ਥਾਣੇਦਾਰ ਗੁਰਭਿੰਦਰ ਸਿੰਘ ਅਤੇ ਥਾਣੇਦਾਰ ਪ੍ਰਸ਼ੋਤਮ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋ-ਦੋ ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਗਿਆ ਹੈ।
1992 ਵਿੱਚ ਪੰਜਾਬ ਪੁਲਿਸ ਵਲੋਂ ਦੋ ਨੌਜਵਾਨ ਫੌਜੀ ਬਲਦੇਵ ਸਿੰਘ ਦੇਬਾ ਅਤੇ ਲਖਵਿੰਦਰ ਸਿੰਘ ਲੱਖਾ ਉਰਫ ਫੋਰਡ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਦੋਸ਼ ਲੱਗੇ ਸਨ।
ਅਦਾਲਤ ਨੇ ਸਾਬਕਾ ਐਸ.ਪੀ. ਚਮਨ ਲਾਲ ਅਤੇ ਉਸ ਸਮੇਂ ਰਹੇ ਡੀ.ਐਸ.ਪੀ. ਐਸ.ਐਸ. ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਹੈ, ਜਦੋਂ ਕਿ ਟਰਾਈਲ ਦੌਰਾਨ ਪੰਜ ਮੁਲਜ਼ਮਾਂ ਦੀ ਮੌਤ ਹੋ ਗਈ।
ਪ੍ਰਾਪਤ ਵੇਰਵਿਆਂ ਅਨੁਸਾਰ ਦੇਬਾ ਫ਼ੌਜ ਵਿੱਚੋਂ ਛੁੱਟੀ ਆਇਆ ਹੋਇਆ ਸੀ ਅਤੇ ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਉਸ ਦਾ ਐਨਕਾਊਂਟਰ ਕਰ ਦਿੱਤਾ। ਦੂਜਾ ਮਾਮਲਾ ਵੀ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਹੈ ਜਿਸ ਵਿੱਚ ਕਿਸੇ ਪੁਲਿਸ ਪਾਰਟੀ ਨੇ 16 ਸਾਲ ਦੇ ਨਾਬਾਲਗ ਲਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਮਾਰ ਮੁਕਾਇਆ ਅਤੇ ਬਾਅਦ ਵਿੱਚ ਉਸਦਾ ਪੁਲਿਸ ਮੁਕਾਬਲਾ ਦਿਖਾ ਦਿੱਤਾ।