ਪੰਜਾਬ ਪੁਲਿਸ ਨੇ ਗ਼ੈਰ ਸਮਾਜਿਕ ਅਨਸਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਸੀ। ਇਸ ਤਹਿਤ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Trending Photos
Crime News: ਫਰੀਦਕੋਟ ਪੁਲਿਸ ਨੇ ਬੀਤੇ ਦਿਨੀਂ ਜੈਤੋ ਵਿਖੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ 2 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪ੍ਰੈਸ ਕਾਨਫਰੰਸ ਕਰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੀ 6 ਜੁਲਾਈ ਨੂੰ ਜੈਤੋ ਵਿੱਚ ਤਿੰਨ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 92 ਅਧੀਨ ਧਾਰਾ 384/336 ਅਤੇ ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਦੀ ਤਫਤੀਸ਼ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ ਅਤੇ ਵੱਖ-ਵੱਖ ਟੀਮਾਂ ਵੱਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ ਜਿਸ ਤਹਿਤ ਮੁਖ਼ਬਰ ਦੀ ਇਤਲਾਹ ਉਤੇ ਸੀਆਈਏ ਸਟਾਫ ਫ਼ਰੀਦਕੋਟ ਦੀ ਟੀਮ ਵੱਲੋਂ ਸ਼ੱਕੀ ਵਿਅਕਤੀ ਦੀ ਭਾਲ ਲਈ ਉਨ੍ਹਾਂ ਦੀ ਛੁਪਣਗਾਹ ਉਤੇ ਛਾਪੇਮਾਰੀ ਕੀਤੀ ਗਈ ਤਾਂ ਉਥੇ ਮੌਜੂਦ 2 ਲੋਕਾਂ ਵੱਲੋਂ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਗਈ। ਜਵਾਬੀ ਕਾਰਵਾਈ ਵਿੱਚ ਇੱਕ ਸ਼ੱਕੀ ਵਿਅਕਤੀ ਦੇ ਗੋਲੀ ਲੱਗ ਗਈ ਤੇ ਦੋਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਜ਼ਖ਼ਮੀ ਨੂੰ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਜਦੋਂ ਕਿ ਦੂਜੇ ਤੋਂ ਜਦੋਂ ਸਖ਼ਤੀ ਨਾਲ ਪੁਛਗਿੱਛ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਉਹ ਬੰਬੀਹਾ ਗਿਰੋਹ ਨਾਲ ਸਬੰਧ ਰੱਖਦੇ ਹਨ ਤੇ ਕਾਰੋਬਾਰੀਆਂ ਤੇ ਰਸੂਖਦਾਰ ਲੋਕਾਂ ਤੋਂ ਫਿਰੌਤੀ ਲੈਣ ਲਈ ਉਨ੍ਹਾਂ ਨੂੰ ਡਰਾਉਣ ਦੇ ਮਕਸਦ ਨਾਲ ਉਨ੍ਹਾਂ ਵੱਲੋਂ ਹੀ 6 ਜੁਲਾਈ ਨੂੰ ਜੈਤੋ ਵਿਖੇ ਫਾਇਰਿੰਗ ਕੀਤੀ ਗਈ ਸੀ। ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਪੁੱਛਗਿੱਛ ਵਿੱਚ ਪਤਾ ਚੱਲਿਆ ਕਿ ਇਨ੍ਹਾਂ ਦਾ ਇੱਕ ਹੋਰ ਸਾਥੀ ਵੀ ਸੀ ਜਿਸ ਨੇ ਇਸ ਪੂਰੀ ਵਾਰਦਾਤ ਵਿੱਚ ਇਨ੍ਹਾਂ ਦਾ ਸਾਥ ਦਿੱਤਾ।
ਇਹ ਵੀ ਪੜ੍ਹੋ : Punjab Weather News: ਸੰਗਰੂਰ ਦੇ ਮੂਨਕ ਇਲਾਕੇ 'ਚ ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਇੱਕ ਪਿਸਟਲ 32 ਬੋਰ ਸਮੇਤ ਮੈਗਜੀਨ, ਇੱਕ ਇਨੋਵਾ ਕਾਰ ਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ। ਉਨ੍ਹਾਂ ਨੇ ਕਿਹਾ ਕਿ ਫੜ੍ਹੇ ਗਏ ਗਏ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਪੇਸ਼ ਅਦਾਲਤ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।
ਇਹ ਵੀ ਪੜ੍ਹੋ : World Population Day 2023: ਅੱਜ ਵਿਸ਼ਵ ਆਬਾਦੀ ਦਿਵਸ, ਕਿਉਂ ਮਨਾਇਆ ਜਾਂਦਾ ਹੈ ਇਹ ਖਾਸ ਦਿਨ, ਜਾਣੋ ਇਸ ਵਾਰ ਦੀ ਥੀਮ