Kotkapura News: ਲੁੱਟ-ਖੋਹ ਦੀਆਂ ਵਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 5 ਗੁਰਗੇ ਕਾਬੂ, ਮਾਰੂ ਹਥਿਆਰ ਬਰਾਮਦ
Advertisement
Article Detail0/zeephh/zeephh2628580

Kotkapura News: ਲੁੱਟ-ਖੋਹ ਦੀਆਂ ਵਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 5 ਗੁਰਗੇ ਕਾਬੂ, ਮਾਰੂ ਹਥਿਆਰ ਬਰਾਮਦ

Kotkapura News:  ਕੋਟਕਪੂਰਾ ਪੁਲਿਸ ਦੀ ਸੰਗਠਿਤ ਅਪਰਾਧ ਖਿਲਾਫ  ਵੱਡੀ ਕਾਰਵਾਈ ਸਾਹਮਣੇ ਆਈ ਹੈ।

Kotkapura News: ਲੁੱਟ-ਖੋਹ ਦੀਆਂ ਵਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 5 ਗੁਰਗੇ ਕਾਬੂ, ਮਾਰੂ ਹਥਿਆਰ ਬਰਾਮਦ

Kotkapura News: ਕੋਟਕਪੂਰਾ ਪੁਲਿਸ ਦੀ ਸੰਗਠਿਤ ਅਪਰਾਧ ਖਿਲਾਫ  ਵੱਡੀ ਕਾਰਵਾਈ ਸਾਹਮਣੇ ਆਈ ਹੈ। ਡਾ. ਪ੍ਰਗਿਆ ਜੈਨ ਆਈਪੀਐਸ ਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਸੰਗਠਿਤ ਅਪਰਾਧਾ ਖਿਲਾਫ ਲਗਾਤਾਰ ਸਖ਼ਤ ਨਜ਼ਰ ਆ ਰਹੀ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਂਦਿਆ ਜਤਿੰਦਰ ਸਿੰਘ ਡੀਐਸਪੀ ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਮਾਰੂ ਹਥਿਆਰਾ ਨਾਲ ਲੈਸ ਹੋ ਕੇ ਲੁੱਟ-ਖੋਹ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਜਲਾਲੇਆਣਾ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਜਲਾਲੇਆਣਾ ਰੋਡ ਉਤੇ ਬੇਆਬਾਦ ਜਗ੍ਹਾ ਉਤੇ ਲੁਕ ਛਿਪ ਕੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਨ੍ਹਾਂ ਪਾਸ ਕਾਪੇ ਤਲਵਾਰਾਂ ਖੰਡੇ ਟਾਈਪ ਹਥਿਆਰ ਹਨ। ਜਿਸ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕੀਤਾ ਗਿਆ। ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਇਸ ਗਿਰੋਹ ਦੇ 5 ਮੈਬਰਾਂ ਨੂੰ 2 ਖੰਡੇ, 1 ਕਾਪਾ, 1 ਤਲਵਾਰ, 1 ਦਾਹ, 9 ਮੋਬਾਈਲ ਅਤੇ 3 ਬਿਨਾਂ ਨੰਬਰੀ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : Amritpal Singh News: ਹਾਈ ਕੋਰਟ ਨੇ ਐਮਪੀ ਅੰਮ੍ਰਿਤਪਾਲ ਸਿੰਘ ਖਿਲਾਫ਼ ਦਰਜ ਮਾਮਲਿਆਂ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ

ਜਦ ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਨ੍ਹਾਂ ਵਿੱਚੋਂ 3 ਦੇ ਖਿਲਾਫ ਪਹਿਲਾ ਵੀ ਕਤਲ ਦੀ ਕੋਸ਼ਿਸ਼, ਚੋਰੀ ਅਤੇ ਖੋਹ ਦੇ ਮੁਕੱਦਮੇ ਦਰਜ ਰਜਿਸਟਰ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗਲਤ ਅਨਸਰਾਂ ਨੂੰ  ਕਿਸੇ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ : ਪੰਚਕੂਲਾ 'ਚ ਅੰਤਰਰਾਜੀ ਮੀਟਿੰਗ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ 'ਤੇ ਸਖ਼ਤ ਨਜ਼ਰ

Trending news