Shiromani Akali Dal: ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ; ਧਾਮੀ ਦੇ ਸ਼ਾਮਿਲ ਹੋਣ ਉਤੇ ਸਸ਼ੋਪੰਜ
Advertisement
Article Detail0/zeephh/zeephh2650607

Shiromani Akali Dal: ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ; ਧਾਮੀ ਦੇ ਸ਼ਾਮਿਲ ਹੋਣ ਉਤੇ ਸਸ਼ੋਪੰਜ

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਬਣਾਈ ਗਈ 7 ਮੈਂਬਰੀ ਕਮੇਟੀ ਦੀ ਪਟਿਆਲਾ ਵਿੱਚ ਹੋਣ ਜਾ ਰਹੀ ਹੈ।

 Shiromani Akali Dal: ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ; ਧਾਮੀ ਦੇ ਸ਼ਾਮਿਲ ਹੋਣ ਉਤੇ ਸਸ਼ੋਪੰਜ

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਬਣਾਈ ਗਈ 7 ਮੈਂਬਰੀ ਕਮੇਟੀ ਦੀ ਪਟਿਆਲਾ ਵਿੱਚ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਮਗਰੋਂ ਅਸੰਜਮ ਬਣਿਆ ਹੋਇਆ ਹੈ। ਕਾਬਿਲੇਗੌਰ ਹੈ ਕਿ ਇਹ ਮੀਟਿੰਗ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਰੱਖੀ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਚਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ ਸੀ ਕਿ ਮੈਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਿੰਘ ਸਾਹਿਬਾਨ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਸਾਰਿਆਂ ਨੇ ਇਹ ਮੰਗ ਚੁੱਕੀ ਸੀ ਕਿ ਮੈਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸਜੀਪੀਸੀ ਪ੍ਰਧਾਨ ਨੇ ਕਿਹਾ ਸੀ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕੀਤੇ ਜਾਣ 'ਤੇ ਆਪਣਾ ਰੋਸ ਜ਼ਾਹਿਰ ਕੀਤਾ ਸੀ। ਗਿਆਨੀ ਰਘਬੀਰ ਸਿੰਘ ਨੇ 13 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਬਾਅਦ ਪੋਸਟ ਸ਼ੇਅਰ ਕੀਤੀ ਸੀ।

ਅਸਤੀਫਾ ਦੇਣ ਤੋਂ ਪਹਿਲਾਂ ਪ੍ਰਧਾਨ ਧਾਮੀ ਨੇ ਉਨ੍ਹਾਂ ਦੀ ਪੋਸਟ ਦੀਆਂ ਸਤਰਾਂ ਵੀ ਪੜ੍ਹੀਆਂ ਅਤੇ ਕਿਹਾ ਸੀ ਕਿ ਇਸ ਪੋਸਟ ਤੋਂ ਸਪੱਸ਼ਟ ਹੈ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਇਸ ਤਰ੍ਹਾਂ ਧਾਮੀ ਨੇ 7 ਮੈਂਬਰੀ ਕਮੇਟੀ ਤੋਂ ਵੀ ਫਾਰਗ ਕਰਨ ਲਈ ਕਿਹਾ ਹੈ।

ਜਥੇਦਾਰ ਨੇ ਪੋਸਟ ਵਿੱਚ ਲਿਖਿਆ ਸੀ ਕਿ ਪਿਛਲੇ ਕੁਝ ਦਿਨਾਂ ਤੋਂ ਵਾਪਰ ਰਹੀਆਂ ਘਟਨਾਵਾਂ ਨੂੰ ਮੈਂ ਹਰ ਪਹਿਲੂ ਤੋਂ ਗੰਭੀਰਤਾ ਨਾਲ ਦੇਖ ਰਿਹਾ ਹਾਂ। ਮੈਂ ਇਨ੍ਹਾਂ ਹਾਲਾਤ ਤੋਂ ਬਹੁਤ ਦੁਖੀ ਹਾਂ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਅਤੇ ਤਰੀਕਾ ਬਿਲਕੁਲ ਵੀ ਜਾਇਜ਼ ਨਹੀਂ ਹੈ।

ਇਹ ਵੀ ਪੜ੍ਹੋ : 1984 Anti Sikh Riots: ਸੱਜਣ ਕੁਮਾਰ ਦੀ ਸਜ਼ਾ ਉਤੇ ਫ਼ੈਸਲਾ 21 ਫਰਵਰੀ ਤੱਕ ਟਲਿਆ; ਪੀੜਤ ਧਿਰ ਨੇ ਫਾਂਸੀ ਦੀ ਕੀਤੀ ਅਪੀਲ

 

Trending news