ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
Trending Photos
Ludhiana West By Election: ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨੇ ਜਾਣ ਦੀ ਅਧਿਕਾਰਤ ਜਾਣਕਾਰੀ 'ਆਪ' ਦੇ ਰਾਸ਼ਟਰੀ ਜਨਰਲ ਸਕੱਤਰ ਸੰਦੀਪ ਪਾਠਕ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕੀਤੀ। ਭਾਰਤੀ ਚੋਣ ਕਮਿਸ਼ਨ ਨੇ ਅਜੇ ਤੱਕ ਸੀਟ ਲਈ ਉਪ-ਚੋਣ ਦੀ ਮਿਤੀ ਦਾ ਐਲਾਨ ਨਹੀਂ ਕੀਤਾ ਹੈ। ਲੁਧਿਆਣਾ (ਪੱਛਮੀ) ਸੀਟ ਗੁਰਪ੍ਰੀਤ ਗੋਗੀ ਬੱਸੀ ਦੇ 57 ਸਾਲ ਦੀ ਉਮਰ ਵਿੱਚ ਦੇਹਾਂਤ ਮਗਰੋਂ ਖਾਲੀ ਹੋ ਗਈ ਸੀ। ਗੋਗੀ ਦੀ ਮੌਤ ਉਸਦੇ ਘਰ ਵਿੱਚ ਗੋਲੀ ਲੱਗਣ ਕਾਰਨ ਹੋਈ, ਜਦੋਂ ਉਸਦੀ ਲਾਇਸੈਂਸੀ ਪਿਸਤੌਲ ਸਾਫ਼ ਕਰਦੇ ਸਮੇਂ ਕਥਿਤ ਤੌਰ 'ਤੇ ਚੱਲ ਗਈ ਸੀ।
ਸੰਜੀਵ ਅਰੋੜਾ ਇੱਕ ਭਾਰਤੀ ਕਾਰੋਬਾਰੀ ਅਤੇ ਪੰਜਾਬ ਤੋਂ 'ਆਪ' ਦੇ ਰਾਜ ਸਭਾ ਮੈਂਬਰ ਹਨ। ਉਨ੍ਹਾਂ ਨੂੰ 2022 ਵਿੱਚ 'ਆਪ' ਵੱਲੋਂ ਉੱਚ ਸਦਨ ਲਈ ਨਾਮਜ਼ਦ ਕੀਤਾ ਗਿਆ ਸੀ ਅਤੇ ਉਹ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ ਸਨ। ਉਨ੍ਹਾਂ ਦਾ ਕਾਰਜਕਾਲ 10 ਅਪ੍ਰੈਲ 2022 ਨੂੰ ਸ਼ੁਰੂ ਹੋਇਆ ਸੀ ਅਤੇ 2028 ਵਿੱਚ ਖਤਮ ਹੋਵੇਗਾ।
ਸੰਜੀਵ ਅਰੋੜਾ ਲੰਮੇ ਸਮੇਂ ਤੋਂ ਇੱਕ ਸਫਲ ਕਾਰੋਬਾਰੀ ਹਨ। ਉਨ੍ਹਾਂ ਨੇ 2008 ਵਿੱਚ ਇੱਕ ਫਰਮ ‘ਫੇਮੇਲਾ ਫੈਸ਼ਨਜ਼ ਲਿਮਿਟੇਡ’ ਦੇ ਤਹਿਤ ਔਰਤਾਂ ਦੇ ਕੱਪੜਿਆਂ ਲਈ ਇੱਕ ਬ੍ਰਾਂਡ ‘ਫੇਮੇਲਾ’ ਲਾਂਚ ਕੀਤਾ ਸੀ।
ਇਹ ਵੀ ਪੜ੍ਹੋ : Samrala News: ਡਿਪੋਰਟ ਹੋਣ ਵਾਲੇ ਪੰਜਾਬੀਆਂ ਲਈ ਮਾਰਗ ਦਰਸ਼ਕ ਬਣਿਆ ਸਬ ਇੰਸਪੈਕਟਰ ਸਿਕੰਦਰ ਸਿੰਘ
ਉਹ ਕੈਂਸਰ ਦੇ ਮਰੀਜ਼ਾਂ ਦੀ ਮਦਦ ਕਰਨ ਲਈ ਕ੍ਰਿਸ਼ਨ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਟਰੱਸਟੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ 2005 ਵਿੱਚ ਆਪਣੇ ਮਾਤਾ-ਪਿਤਾ ਦੇ ਨਾਮ ‘ਤੇ ਟਰੱਸਟ ਬਣਾਇਆ ਸੀ, ਜਿਨ੍ਹਾਂ ਦੀ ਕੈਂਸਰ ਕਾਰਨ ਮੌਤ ਹੋ ਗਈ ਸੀ। ਅਰੋੜਾ ਅਨੁਸਾਰ ਟਰੱਸਟ ਰਾਹੀਂ ਵੱਡੀ ਗਿਣਤੀ ਵਿਚ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਪਿਛਲੇ ਤਿੰਨ ਦਹਾਕਿਆਂ ਤੋਂ, ਉਹ ਰਿਤੇਸ਼ ਇੰਡਸਟਰੀਜ਼ ਲਿਮਟਿਡ ਚਲਾ ਰਹੇ ਹਨ, ਜੋ ਕਿ ਨਿਰਯਾਤ ਦਾ ਕਾਰੋਬਾਰ ਕਰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿੱਚ ਜੰਗ ਦੇ ਮੈਦਾਨ ਦਾ ਭੁਲੇਖਾ ਪਾਉਂਦਾ ਇਹ ਵਿਆਹ; ਬਰਾਤੀਆਂ ਸਮੇਤ ਲਾੜੇ ਨੇ ਕੀਤੀ ਤਾਬੜਤੋੜ ਫਾਇਰਿੰਗ