ਦੋ ਦੁਕਾਨਾਂ ਵਿੱਚ ਲੱਗੀ ਭਿਆਨਕ ਅੱਗ, ਗੈਸ ਸਿਲੰਡਰ ਫਟਣ ਕਾਰਨ ਹੋਇਆ ਵੱਡਾ ਧਮਾਕਾ
Advertisement
Article Detail0/zeephh/zeephh2618275

ਦੋ ਦੁਕਾਨਾਂ ਵਿੱਚ ਲੱਗੀ ਭਿਆਨਕ ਅੱਗ, ਗੈਸ ਸਿਲੰਡਰ ਫਟਣ ਕਾਰਨ ਹੋਇਆ ਵੱਡਾ ਧਮਾਕਾ

Abohar​ News: ਜਾਣਕਾਰੀ ਅਨੁਸਾਰ ਨਾਮਦੇਵ ਚੌਕ ਨੇੜੇ ਵਾਲੀ ਗਲੀ ਵਿੱਚ, ਜਿੱਥੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਹਨ, ਜਿੱਥੇ ਵਾਹਨਾਂ ਵਿੱਚ ਘਰੇਲੂ ਗੈਸ ਭਰਨ ਦਾ ਕੰਮ ਕੀਤਾ ਜਾਂਦਾ ਹੈ। ਐਤਵਾਰ ਦੇਰ ਸ਼ਾਮ ਨੂੰ ਦੁਕਾਨਾਂ ਵਿੱਚ ਅੱਗ ਲੱਗਣ ਦੀ ਇਹ ਘਟਨਾ ਵਾਪਰੀ। 

ਦੋ ਦੁਕਾਨਾਂ ਵਿੱਚ ਲੱਗੀ ਭਿਆਨਕ ਅੱਗ, ਗੈਸ ਸਿਲੰਡਰ ਫਟਣ ਕਾਰਨ ਹੋਇਆ ਵੱਡਾ ਧਮਾਕਾ

Abohar​ News (ਸੁਨੀਲ ਨਾਗਪਾਲ): ਐਤਵਾਰ ਦੇਰ ਸ਼ਾਮ ਨੂੰ ਨਾਮਦੇਵ ਚੌਕ ਮਲੋਟ ਰੋਡ 'ਤੇ ਦੋ ਸਪੇਅਰ ਪਾਰਟਸ ਦੀਆਂ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਵਿੱਚ ਰੱਖੇ ਦੋ ਗੈਸ ਸਿਲੰਡਰ ਫਟ ਗਏ, ਜਿਸ ਕਾਰਨ ਇੱਕ ਵੱਡਾ ਧਮਾਕਾ ਹੋ ਗਿਆ। ਐਤਵਾਰ ਨੂੰ ਦੁਕਾਨਾਂ ਬੰਦ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੁਕਾਨ ਵਿੱਚ ਖੜੀ ਇੱਕ ਸਕੂਲ ਵੈਨ ਨੂੰ ਅੱਗ ਲੱਗ ਗਈ ਅਤੇ ਦੁਕਾਨ ਵਿੱਚ ਪਿਆ ਸਾਮਾਨ ਵੀ ਸੜ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਅਨੁਸਾਰ ਨਾਮਦੇਵ ਚੌਕ ਨੇੜੇ ਵਾਲੀ ਗਲੀ ਵਿੱਚ, ਜਿੱਥੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਹਨ, ਜਿੱਥੇ ਵਾਹਨਾਂ ਵਿੱਚ ਘਰੇਲੂ ਗੈਸ ਭਰਨ ਦਾ ਕੰਮ ਕੀਤਾ ਜਾਂਦਾ ਹੈ। ਐਤਵਾਰ ਦੇਰ ਸ਼ਾਮ ਨੂੰ ਦੁਕਾਨਾਂ ਵਿੱਚ ਅੱਗ ਲੱਗਣ ਦੀ ਇਹ ਘਟਨਾ ਵਾਪਰੀ। ਅੱਗ ਕਾਰਨ ਦੋ ਗੈਸ ਸਿਲੰਡਰ ਫਟ ਗਏ, ਜਦੋਂ ਕਿ ਛੇ ਗੈਸ ਸਿਲੰਡਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਫਾਇਰ ਵਿਭਾਗ ਦੀ ਟੀਮ ਇੰਚਾਰਜ ਬਰਿੰਦਰ ਕੁਮਾਰ ਦੀ ਅਗਵਾਈ ਹੇਠ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਐਤਵਾਰ ਹੋਣ ਕਰਕੇ ਦੁਕਾਨਾਂ ਬੰਦ ਸਨ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ।

ਇਹ ਵੀ ਪੜ੍ਹੋ: ਆਜਾਦੀ ਗੁਲਾਟੀਆਂ ਨੂੰ ਯਾਦ ਕਰਦੇ ਹੋਏ ਕੈਬਨਿਟ ਮੰਤਰੀ ਸੌਂਦ ਨੇ ਲਹਿਰਾਇਆ ਅੰਮ੍ਰਿਤਸਰ ਵਿੱਚ ਤਿਰੰਗਾ

ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੇ ਲਗਭਗ 10 ਲੋਕ ਲੱਗੇ ਹੋਏ ਸਨ ਅਤੇ ਡੇਢ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਜਦੋਂ ਕਿ ਇਸ ਲਈ ਦੋ ਫਾਇਰ ਬ੍ਰਿਗੇਡ ਗੱਡੀਆਂ ਨੂੰ ਬੁਲਾਇਆ ਗਿਆ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ, ਬੋਲੇ- ਹੁਸ਼ਿਆਰਪੁਰ ’ਚ ਬਨਣਗੇ 9 ਸਕੂਲ ਆਫ਼ ਹੈਪੀਨੈਸ

 

Trending news