SGPC News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
Advertisement
Article Detail0/zeephh/zeephh2502998

SGPC News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ਉਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕੱਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ਉਤੇ ਡਿਊਟੀ

SGPC News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ਉਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕੱਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ਉਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ਉਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।

ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ਉਤੇ ਵੱਡਾ ਹਮਲਾ ਹੈ।

ਇਹ ਵੀ ਪੜ੍ਹੋ : Jasvir Singh Garhi: ਬਸਪਾ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ, ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ

ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।

ਇਹ ਵੀ ਪੜ੍ਹੋ : Amritsar News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਮੀਟਿੰਗ; ਇਹ ਲਏ ਫ਼ੈਸਲੇ

Trending news