Amritsar News: ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਸਮੇਂ ਸਿਰ ਬਿਨਾਂ ਦੇਰੀ ਤੋਂ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸੇਵਾ ਕੇਂਦਰਾਂ ਵਿੱਚ ਪਈਆਂ ਪੈਂਡਿੰਗ ਅਰਜ਼ੀਆਂ ਨੂੰ ਨਿਪਟਾਉਣ 'ਚ ਅੰਮ੍ਰਿਤਸਰ ਨੇ ਪੂਰੇ ਪੰਜਾਬ ਵਿੱਚ ਮੋਹਰੀ ਹੈ।
Trending Photos
Amritsar News (ਭਰਤ ਸ਼ਰਮਾ): ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਸਮੇਂ ਸਿਰ ਬਿਨਾਂ ਦੇਰੀ ਤੋਂ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸੇਵਾ ਕੇਂਦਰਾਂ ਵਿੱਚ ਪਈਆਂ ਪੈਂਡਿੰਗ ਅਰਜ਼ੀਆਂ ਨੂੰ ਨਿਪਟਾਉਣ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਪੂਰੇ ਪੰਜਾਬ ਵਿੱਚ ਮੋਹਰੀ ਹੈ।
ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਕਾਂ ਦੇ ਕੰਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸਮੇ ਸਿਰ ਸਹੂਲਤਾਂ ਦੇਣ ਦੇ ਮਕਸਦ ਨਾਲ ਗਵਰਨੈਂਸ ਰਿਫਾਰਮ ਦੇ ਡਿਸਟਰਿਕਟ ਹੈਡ ਪ੍ਰਿੰਸ ਸਿੰਘ ਨੂੰ ਆਪਣੀ ਟੀਮ ਨਾਲ ਮਿਲਕੇ ਇਸ ਉਤੇ ਕੰਮ ਕਰਨ ਲਈ ਕਿਹਾ ਗਿਆ ਸੀ ਜਿਸ ਕਾਰਨ ਪੰਜਾਬ ਸਰਕਾਰ ਨਾਲ ਜੁੜੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਵਾਸਤੇ ਸੇਵਾ ਕੇਂਦਰਾਂ ਵਿੱਚ 4 ਲੱਖ 56 ਹਜ਼ਾਰ 552 ਅਰਜ਼ੀਆਂ ਆਈਆਂ ਸਨ ਜਿਸ ਵਿੱਚ ਇਨ੍ਹਾਂ ਦਾ ਨਿਪਟਾਰਾ ਕਰਦੇ ਹੋਏ ਵਿਭਾਗ ਵੱਲੋਂ ਕੁੱਲ 99.3 ਫ਼ੀਸਦੀ ਦਾ ਨਿਪਟਾਰਾ ਕੀਤਾ ਗਿਆ ਹੈ ਜਦੋਂ ਕਿ 341 ਫਾਈਲਾਂ ਹੀ ਅਫਸਰ ਪੱਧਰ ਉਤੇ ਪੈਂਡਿੰਗ ਹਨ ਜਿਨ੍ਹਾਂ ਦੇ ਨਿਪਟਾਰੇ ਲਈ ਵੀ ਕੰਮ ਕੀਤਾ ਜਾ ਰਿਹਾ ਹੈ।
ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਪੈਂਡੈਂਸੀ ਨਿਪਟਾਣ ਵਿੱਚ ਕਾਫੀ ਪਿੱਛੇ ਸੀ ਪਰ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਯਤਨ ਸਦਕਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੈਂਡੈਂਸੀ ਨਿਪਟਾਉਣ ਦੇ ਮਾਮਲਿਆਂ ਵਿੱਚ ਸੂਬੇ ਉਤੇ ਟੋਪ ਉਤੇ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਜੋ ਸਹੂਲਤਾਂ ਮਿਲ ਰਹੀਆਂ ਹਨ ਉਨ੍ਹਾਂ ਨੂੰ ਸਮੇਂ ਸਿਰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਕਰਕੇ ਪੈਂਡਿੰਗ ਪਈਆਂ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਜੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਮੂਹ ਅਫਸਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਕੋਲ ਵੀ ਅਰਜ਼ੀਆਂ ਪੈਂਡਿੰਗ ਪਈਆਂ ਹਨ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਖੁਦ ਰੋਜ਼ਾਨਾ ਸ਼ਾਮ ਨੂੰ ਪੈਂਡਿੰਗ ਪਈਆਂ ਫਾਈਲਾਂ ਦਾ ਰਿਵਿਊ ਲਿਆ ਜਾਂਦਾ ਹੈ।
ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਕਾਫੀ ਵਧੀਆ ਕੰਮ ਕਰ ਰਹੀ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ 0% ਪੈਂਡੈਂਸੀ ਗੁਰੂ ਨਗਰੀ ਅੰਮ੍ਰਿਤਸਰ ਦੀ ਹੋਵੇਗੀ ਅਤੇ ਜਿਹੜੇ ਅਫਸਰਾਂ ਵੱਲੋਂ ਜਾਣਬੁੱਝ ਕੇ ਫਾਈਲਾਂ ਲਟਕਾਈਆਂ ਜਾਂਦੀਆਂ ਹਨ ਉਨ੍ਹਾਂ ਖਿਲਾਫ ਐਕਸ਼ਨ ਵੀ ਲਿਆ ਜਾਵੇਗਾ। ਜਿਹੜੇ ਅਫਸਰ ਚੰਗਾ ਕੰਮ ਕਰਨਗੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੇ ਗਵਰਨੈਂਸ ਰਿਫਾਰਮ ਦੇ ਡਿਸਟਰਿਕਟ ਹੈਡ ਪ੍ਰਿੰਸ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹਨਾਂ ਵੱਲੋਂ ਜਿੰਨੀਆਂ ਵੀ ਪੈਂਡਿੰਗ ਪਈਆਂ ਫਾਈਲ ਸੀ ਉਨ੍ਹਾਂ ਉਤੇ ਕੰਮ ਕਰਦੇ ਹੋਏ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਉਨ੍ਹਾਂ ਕੋਲ ਕੁਝ ਕੁ ਫਾਈਲ ਹੀ ਪੈਂਡਿੰਗ ਪਈਆਂ ਹਨ ਜਿਸ ਉੱਤੇ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸੇਵਾ ਕੇਂਦਰਾਂ ਅੰਦਰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਸਟਰਿਕਟ ਹੈਡ ਪ੍ਰਿੰਸ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਇਸ ਸਾਲ 456552 ਅਰਜ਼ੀਆਂ ਆਈਆਂ ਸੀ। ਜਿਨ੍ਹਾਂ ਵਿੱਚੋਂ 99.3 ਫੀਸਦੀ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ 0.07 ਫੀਸਦੀ ਪੈਂਡੈਂਸੀ ਰੇਟ ਹੈ ਅਤੇ ਪੈਡੰਸੀ ਪਈਆਂ ਫਾਈਲਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇਗਾ।, ਉਨਾਂ ਨੇ ਕਿਹਾ ਕਿ ਪਿਛਲੇ ਸਾਲਾਂ ਦੀ ਗੱਲ ਕੀਤੀ ਜਾਵੇ ਤਾਂ ਪੈਡੈਂਸੀ ਦੇ ਮਾਮਲੇ ਤੇ ਗੁਰੂ ਨਗਰੀ ਅੰਮ੍ਰਿਤਸਰ ਕਾਫੀ ਪਿੱਛੇ ਸੀ ਪਰ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਨੀ ਦੇ ਯਤਨ ਸਦਕਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੈਂਡੈਂਸੀ ਨਿਪਟਾਣ ਦੇ ਮਾਮਲੇ ਵਿੱਚ ਪੂਰੇ ਪੰਜਾਬ ਵਿਚੋਂ ਮੋਹਰੀ ਰਿਹਾ ਹੈ।
ਇਸ ਮੌਕੇ ਸੇਵਾ ਕੇਂਦਰਾਂ ਵਿੱਚ ਆਪਣਾ ਕੰਮ ਕਰਵਾਉਣ ਆਏ ਲੋਕਾਂ ਨੇ ਕਿਹਾ ਕਿ ਬਹੁਤ ਵਧੀਆ ਤਰੀਕੇ ਨਾਲ ਉਨ੍ਹਾਂ ਦਾ ਸਮੇਂ ਸਿਰ ਕੰਮ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੋਕਨ ਮਿਲ ਰਿਹਾ ਹੈ ਅਤੇ ਸਮੇਂ ਸਿਰ ਹੀ ਉਨ੍ਹਾਂ ਦੇ ਕੰਮ ਹੋ ਰਹੇ ਹਨ ਅਤੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦਾ ਰਵੱਈਆ ਵੀ ਚੰਗਾ ਹੈ ਉਹ ਚੰਗੇ ਤਰੀਕੇ ਦੇ ਨਾਲ ਸਾਡੇ ਨਾਲ ਗੱਲਬਾਤ ਕਰਦੇ ਹਨ।