Teacher Day: ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ; ਸਿੱਖਿਆ ਮੰਤਰੀ ਨੇ ਦਿੱਤੀ ਵਧਾਈ
Advertisement
Article Detail0/zeephh/zeephh2415161

Teacher Day: ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ; ਸਿੱਖਿਆ ਮੰਤਰੀ ਨੇ ਦਿੱਤੀ ਵਧਾਈ

Teacher Day: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਿਤ ਕੀਤੇ ਵਾਲੇ  77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਵੱਲੋਂ ਵਧਾਈ ਦਿੱਤੀ ਗਈ। 

Teacher Day: ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ; ਸਿੱਖਿਆ ਮੰਤਰੀ ਨੇ ਦਿੱਤੀ ਵਧਾਈ

Teacher Day: ਪੰਜਾਬ ਸਰਕਾਰ 5 ਸਤੰਬਰ ਨੂੰ ਅਧਿਆਪਕ ਦਿਵਸ ਉਤੇ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਿਤ ਕੀਤੇ ਵਾਲੇ  77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਧਾਈ ਦਿੱਤੀ ਗਈ।

fallback

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  05 ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

fallback

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

fallback

ਇਹ ਵੀ ਪੜ੍ਹੋ : Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ  ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਪੁਰਸਕਾਰ 5 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਅਧਿਆਪਕ ਦਿਵਸ 'ਤੇ ਮੈਰਿਟ ਦੇ ਆਧਾਰ ਉਪਰ ਦਿੱਤੇ ਜਾਣਗੇ। ਇਸ ਪੱਤਰ ਰਾਹੀਂ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਐਵਾਰਡ ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਹੁਸ਼ਿਆਰਪੁਰ ਜਾਣਗੇ ਅਤੇ ਉਥੇ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ। ਇਥੇ 77 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤੇ ਜਾਣਗੇ। ਭਲਕੇ 12 ਵਜੇ ਸਿਟੀ ਸੈਂਟਰ ਵਿੱਚ ਸਮਾਗਮ ਹੋਵੇਗਾ।

ਇਹ ਵੀ ਪੜ੍ਹੋ : Nabha News: ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦਾ ਪੁੱਤਰ ਸਕੂਲ ਚੋਂ ਹੋਇਆ ਲਾਪਤਾ

Trending news