Kotkapura Loot News: ਕੋਟਕਪੂਰਾ ਦੇ ਮੋਗਾ ਰੋਡ ਉਤੇ ਦੁਕਾਨ ਬੰਦ ਕਰ ਰਹੇ ਕੈਮਿਸਟ ਪਿਓ-ਪੁੱਤ ਤੋਂ ਕਾਰ ਵਿੱਚ ਆਏ ਹਥਿਆਰਬੰਦ ਲੁਟੇਰੇ 40 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ।
Trending Photos
Kotkapura Loot News: ਦੇਰ ਰਾਤ ਕਰੀਬ 10 ਵਜੇ ਕੋਟਕਪੂਰਾ ਦੇ ਮੋਗਾ ਰੋਡ ਉਤੇ ਦੁਕਾਨ ਬੰਦ ਕਰ ਰਹੇ ਕੈਮਿਸਟ ਪਿਓ-ਪੁੱਤ ਤੋਂ ਕਾਰ ਵਿੱਚ ਆਏ ਹਥਿਆਰਬੰਦ ਲੁਟੇਰੇ 40 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਵਿੱਚ ਜ਼ਖ਼ਮੀ ਪਿਓ-ਪੁੱਤ ਨੂੰ ਇਲਾਜ ਲਈ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਸੂਚਨਾ ਤੋਂ ਬਾਅਦ ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਮੋਗਾ ਰੋਡ 'ਤੇ ਨਵੇਂ ਬੱਸ ਸਟੈਂਡ ਨੇੜੇ ਅਸੀਜਾ ਮੈਡੀਕਲ ਸਟੋਰ ਦਾ ਮਾਲਕ ਰੌਕੀ ਅਤੇ ਉਸ ਦਾ ਪਿਤਾ ਪੂਰਨ ਚੰਦ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਹੇ ਸਨ।
ਜਦੋਂ ਉਹ ਦੁਕਾਨ ਦਾ ਸ਼ਟਰ ਬੰਦ ਕਰਕੇ ਤਾਲਾ ਲਗਾ ਰਿਹਾ ਸੀ ਤਾਂ ਕਾਰ ਵਿੱਚ ਆਏ ਹਥਿਆਰਬੰਦ ਲੁਟੇਰਿਆਂ ਨੇ ਪੂਰਨ ਚੰਦ 'ਤੇ ਹਮਲਾ ਕਰ ਕੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ ਅਤੇ ਨਕਦੀ ਵਾਲਾ ਬੈਗ ਲੈ ਕੇ ਭੱਜ ਗਏ। ਪੂਰਨ ਚੰਦ ਦੇ ਲੜਕੇ ਰੌਕੀ ਨੇ ਵੀ ਮੁਲਜ਼ਮਾਂ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਉਸ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਇਸ ਮਾਮਲੇ ਵਿੱਚ ਪੀੜਤ ਪੂਰਨ ਚੰਦ ਅਤੇ ਉਸ ਦੇ ਲੜਕੇ ਰੌਕੀ ਨੇ ਦੱਸਿਆ ਕਿ ਜਦੋਂ ਉਹ ਘਰ ਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਉਨ੍ਹਾਂ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ 'ਚ ਦਾਖ਼ਲ; ਡਾ. ਸਵਾਈਮਾਨ ਦਾ ਫੇਸਬੁੱਕ ਪੇਜ਼ ਬਲਾਕ
ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਤਫਤੀਸ਼ੀ ਅਫਸਰ ਨੇ ਦੱਸਿਆ ਕਿ ਦੇਰ ਰਾਤ ਮੋਗਾ ਰੋਡ ਨੇੜੇ ਬੱਸ ਸਟੈਂਡ ਵਿਖੇ ਮੈਡੀਕਲ ਸ਼ੋਪ ਦੀ ਘਟਨਾ ਹੈ ਅਤੇ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਹੁਤ ਹੀ ਜਲਦ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।
ਇਹ ਵੀ ਪੜ੍ਹੋ : Zirakpur News: ਵਿਕਰੀ ਦੇ ਪੈਸੇ ਇਕੱਠੇ ਕਰਨ ਵਾਲੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਦੀ ਗੱਡੀ ਦੀ ਭੰਨਤੋੜ ਤੇ ਕੁੱਟਮਾਰ ਦੇ ਦੋਸ਼