Bapu Surat Singh Death News: ਬਾਪੂ ਸੂਰਤ ਸਿੰਘ ਖ਼ਾਲਸਾ ਦਾ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਆਖਰੀ ਸਾਹ ਲਏ। ਉਨ੍ਹਾਂ ਨੂੰ ਬੰਦੀ ਸਿੰਘ ਲਈ ਲੰਬੀ ਲੜਾਈ ਲੜੀ ਸੀ।
Trending Photos
Bapu Surat Singh Death News: ਬਾਪੂ ਸੂਰਤ ਸਿੰਘ ਖ਼ਾਲਸਾ ਦਾ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਆਖਰੀ ਸਾਹ ਲਏ। ਉਨ੍ਹਾਂ ਨੂੰ ਬੰਦੀ ਸਿੰਘ ਲਈ ਲੰਬੀ ਲੜਾਈ ਲੜੀ ਸੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਸੰਘਰਸ਼
ਕਾਬਿਲੇਗੌਰ ਹੈ ਕਿ ਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਭੁੱਖ ਹੜਤਾਲ ਕੀਤੀ ਸੀ। ਜਿਸ ਸਮੇਂ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਉਨ੍ਹਾਂ ਦੀ ਉਮਰ 82 ਸਾਲ ਸੀ। ਉਨ੍ਹਾਂ ਨੇ 16 ਜਨਵਰੀ, 2015 ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ। ਬਾਪੂ ਸੂਰਤ ਸਿੰਘ ਨੇ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੋਜਨ ਅਤੇ ਪਾਣੀ ਪੀਣ ਤੋਂ ਇਨਕਾਰ ਕਰ ਦਿੱਤਾ ਸੀ। ਜਿੱਥੇ ਉਹ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ, ਉੱਥੇ ਉਨ੍ਹਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਧਰਮਾਂ ਦੇ ਕੈਦੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਵੀ ਮੰਗ ਕੀਤੀ।
ਗੌਰਤਲਬ ਹੈ ਕਿ ਇਹ ਸੰਘਰਸ਼ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਸੀ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਨੱਕ ਰਾਹੀਂ ਭੋਜਨ ਦਿੱਤਾ ਜਾਂਦਾ ਸੀ। ਉਨ੍ਹਾਂ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਿਤਾਇਆ।
ਪੀਐਮ ਨੂੰ ਲਿਖਿਆ ਪੱਤਰ
11 ਫਰਵਰੀ 2015 ਨੂੰ, ਸੂਰਤ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲ੍ਹਾ ਪੱਤਰ ਲਿਖਿਆ ਜਿਸ ਵਿੱਚ ਉਨ੍ਹਾਂ ਆਪਣੀ ਭੁੱਖ ਹੜਤਾਲ ਦੇ ਉਦੇਸ਼ ਬਾਰੇ ਦੱਸਿਆ। ਆਪਣੇ ਪੱਤਰ ਵਿੱਚ ਸੂਰਤ ਸਿੰਘ ਖਾਲਸਾ ਨੇ ਦੋ ਨੁਕਤਿਆਂ ਵਿੱਚ ਆਪਣੀਆਂ ਮੰਗਾਂ ਦੱਸੀਆਂ ਹਨ।
ਉਨ੍ਹਾਂ ਲਿਖਿਆ ਸੀ ਕਿ ਸਿੱਖ ਸੰਘਰਸ਼ ਨਾਲ ਸਬੰਧਤ ਕੇਸਾਂ ਵਿੱਚ ਸਜ਼ਾਵਾਂ ਅਧੀਨ ਸਾਰੇ ਸਿੱਖ ਕੈਦੀਆਂ ਨੂੰ ਸਿਆਸੀ ਕੈਦੀ ਮੰਨਿਆ ਜਾਣਾ ਚਾਹੀਦਾ ਹੈ ਅਤੇ ਜਿਹੜੇ ਕੈਦੀ ਆਪਣੀ ਪੂਰੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਜਿਨ੍ਹਾਂ ਦੀ ਰਿਹਾਈ ਜਾਇਜ਼ ਹੈ, ਉਨ੍ਹਾਂ ਨੂੰ ਉਸੇ ਤਰ੍ਹਾਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਹੋਰ ਕੈਦੀਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਿਹਾਅ ਕੀਤਾ ਗਿਆ ਹੈ।
ਪਰਿਵਾਰਕ ਪਿਛੋਕੜ
ਸੂਰਤ ਸਿੰਘ ਖਾਲਸਾ ਦਾ ਜਨਮ 7 ਮਾਰਚ 1933 ਨੂੰ ਹੋਇਆ ਸੀ। ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣੇ ਜਾਂਦੇ ਇੱਕ ਨਾਗਰਿਕ ਅਧਿਕਾਰ ਕਾਰਕੁਨ ਹਨ। ਉਹ ਲੁਧਿਆਣਾ ਦੇ ਪਿੰਡ ਹਸਨਪੁਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਪੰਜ ਪੁੱਤਰ ਅਤੇ ਇੱਕ ਧੀ ਸਾਰੇ ਅਮਰੀਕੀ ਨਾਗਰਿਕ ਹਨ। ਉਹ ਲਗਾਤਾਰ ਉਨ੍ਹਾਂ ਨੂੰ ਮਿਲਣ ਆਉਂਦੇ ਰਹਿੰਦੇ ਸੀ।
ਬਾਪੂ ਸੂਰਤ ਸਿੰਘ ਖਾਲਸਾ ਖੁਦ ਅਮਰੀਕੀ ਨਾਗਰਿਕ ਹਨ। ਉਹ 1988 ਵਿੱਚ ਆਪਣੇ ਬੱਚਿਆਂ ਦੇ ਨੇੜੇ ਰਹਿਣ ਲਈ ਅਮਰੀਕਾ ਗਏ ਅਤੇ ਲਗਾਤਾਰ ਪੰਜਾਬ ਆਉਂਦਾ ਰਹੇ। ਉਹ ਇੱਕ ਸਰਕਾਰੀ ਅਧਿਆਪਕ ਸਨ ਪਰ ਸਾਕਾ ਨੀਲਾ ਤਾਰਾ ਦੇ ਵਿਰੋਧ ਵਿੱਚ ਜੂਨ 1984 ਵਿੱਚ ਨੌਕਰੀ ਛੱਡ ਦਿੱਤੀ ਸੀ।