Bathinda News: ਐਸਐਸਪੀ ਬਠਿੰਡਾ ਅਮਨੀਤ ਕੋਂਡਲ ਵੱਲੋਂ ਬਠਿੰਡਾ ਦੇ ਥਾਣਾ ਕੋਤਵਾਲੀ ਨੂੰ ਅਚਨਚੇਤ ਚੈੱਕ ਕੀਤਾ ਗਿਆ ਅਤੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੱਥੇ ਮੁਲਾਜ਼ਮ ਸਹੀ ਕੰਮ ਨਹੀਂ ਕਰਨਗੇ ਤਾਂ ਉਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
Trending Photos
Bathinda News(ਕੁਲਬੀਰ ਬੀਰਾ): ਨਸ਼ਿਆਂ ਦੇ ਦਿੱਤੇ ਟਾਸਕ ਨੂੰ ਨਾ ਪੂਰਾ ਕਾਰਨ ਅਤੇ ਡਿਊਟੀ ਵਿੱਚ ਅਣਗਿਹਲੀ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਵੱਲੋਂ ਸਖਤ ਕਾਰਵਾਈ ਕੀਤੀ ਹੈ। ਸੀਆਈਏ ਸਟਾਫ ਦੇ ਤਿੰਨ ਮੁਲਾਜ਼ਮਾ ਨੂੰ ਮੁਅਤਲ ਕਰਦੇ ਹੋਏ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ ਅਤੇ ਇਸਦੇ ਨਾਲ ਹੀ ਸੀ ਆਈ ਏ ਸਟਾਫ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਠਿੰਡਾ ਪੁਲਿਸ ਨੂੰ ਨਸ਼ਿਆਂ ਨੂੰ ਲੈ ਕੇ ਕੁਝ ਟਾਸਕ ਦਿੱਤੇ ਗਏ ਸਨ। ਪਰ ਸੀ.ਆਈ.ਏ ਸਟਾਫ ਇੱਕ ਦੇ ਏਐਸਆਈ ਹਰਿੰਦਰ ਸਿੰਘ ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਵੱਲੋਂ ਇਹਨਾਂ ਟਾਸਕਾਂ ਨੂੰ ਪੂਰਾ ਨਾ ਕਰਦੇ ਹੋਏ ਡਿਊਟੀ ਵਿੱਚ ਅਣਗਹਿਲੀ ਕੀਤੀ ਹੈ ਅਤੇ ਸੀ.ਆਈ.ਏ ਇੰਚਾਰਜ ਜਸਵਿੰਦਰ ਸਿੰਘ ਵੱਲੋਂ ਦੀ ਸੁਪਰਵੀਜ਼ਨ ਅਧੀਨ ਇਹ ਕਰਮਚਾਰੀ ਆਉਂਦੇ ਸਨ। ਜਿਸ ਵੱਲੋਂ ਇਹਨਾਂ ਕਰਮਚਾਰੀਆਂ ਤੋਂ ਟਾਸਕ ਪੂਰਾ ਕਰਵਾਉਣ ਲਈ ਯਤਨ ਨਹੀਂ ਕੀਤੇ ਗਏ।
ਜਿਸ ਦੇ ਚਲਦਿਆਂ ਐਸ ਪੀ ਡੀ ਅਜੇ ਗਾਂਧੀ ਵੱਲੋਂ ਕਾਰਵਾਈ ਸਬੰਧੀ ਲਿਖਿਆ ਗਿਆ ਸੀ। ਜਿਸ 'ਤੇ ਅਮਲ ਕਰਦੇ ਹੋਏ ਏ ਐਸਆਈ ਹਰਿੰਦਰ ਸਿੰਘ ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਨੂੰ ਮੁਅਤਲ ਕਰਕੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸੀਆਈਏ ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਹੈ ਕਿ ਡਿਊਟੀ ਵਿੱਚ ਅਣਗਹਿਲੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੋ ਵੀ ਪੁਲਿਸ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਹੀਂ ਨਿਭਾਏਗਾ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
ਐਸਐਸਪੀ ਬਠਿੰਡਾ ਅਮਨੀਤ ਕੋਂਡਲ ਵੱਲੋਂ ਬਠਿੰਡਾ ਦੇ ਥਾਣਾ ਕੋਤਵਾਲੀ ਨੂੰ ਅਚਨਚੇਤ ਚੈੱਕ ਕੀਤਾ ਗਿਆ ਅਤੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੱਥੇ ਮੁਲਾਜ਼ਮ ਸਹੀ ਕੰਮ ਨਹੀਂ ਕਰਨਗੇ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵਧੀਆ ਕੰਮ ਕਰ ਰਹੇ ਹਨ। ਉਹਨਾਂ ਨੂੰ ਐਪਰੀਸੀਏਸ਼ਨ ਲੈਟਰ ਵੀ ਦਿੱਤੇ ਜਾਣਗੇ । ਅੱਜ ਮੈਂ ਪੀਸੀਆਰ ਅਤੇ ਥਾਣੇ ਨੂੰ ਚੈੱਕ ਕੀਤਾ ਹੈ, ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਅ ਵੀ ਆ ਰਹੇ ਹਨ ਅਤੇ ਵਧੀਆ ਢੰਗ ਨਾਲ ਕੰਮ ਕੀਤਾ ਜਾਵੇਗਾ। ਕਿਉਂਕਿ ਸਰਕਾਰ ਅਤੇ ਡੀਜੀਪੀ ਵੱਲੋਂ ਸਖਤ ਹਦਾਇਤਾਂ ਹਨ ਕਿ ਚੰਗਾ ਪ੍ਰਸ਼ਾਸਨ ਦੇਣਾ ਹੈ।