Bathinda Loot News: ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਨਾਲ 5 ਲੱਖ ਰੁਪਏ ਦੀ ਹੋਈ ਲੁੱਟ
Advertisement
Article Detail0/zeephh/zeephh2411105

Bathinda Loot News: ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਨਾਲ 5 ਲੱਖ ਰੁਪਏ ਦੀ ਹੋਈ ਲੁੱਟ

Bathinda Loot News: ਪੰਜਾਬ ਵਿੱਚ ਲੁਟੇਰਿਆਂ ਦੇ ਇਸ ਕਦਰ ਹੌਸਲੇ ਬੁਲੰਦ ਹਨ ਅਤੇ ਉਹ ਬੇਖੌਫ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।

Bathinda Loot News: ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਨਾਲ 5 ਲੱਖ ਰੁਪਏ ਦੀ ਹੋਈ ਲੁੱਟ

Bathinda Loot News: ਪੰਜਾਬ ਵਿੱਚ ਲੁਟੇਰਿਆਂ ਦੇ ਇਸ ਕਦਰ ਹੌਸਲੇ ਬੁਲੰਦ ਹਨ ਕਿ ਉਨ੍ਹਾਂ ਵੱਲੋਂ ਦਿਨ-ਦਿਹਾੜੇ ਕਿਸੇ ਵੀ ਘਟਨਾ ਨੂੰ ਅੰਜਾਮ ਦੇਣ ਵਿੱਚ ਕਿਸੇ ਤਰ੍ਹਾਂ ਦਾ ਖੌਫ ਨਹੀਂ ਖਾਦਾ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਜੋਧਪੁਰ ਰਮਾਣਾ ਤੋਂ ਜੱਸੀ ਪੋ ਵਾਲੀ ਰੋਡ ਪੈਂਦੇ ਮੋੜ ਉੱਪਰ ਇੱਕ ਪੰਪ ਦੇ ਕਰਿੰਦੇ ਤੋਂ ਨਕਾਬ ਪਹਿਨੀ ਪੰਜ ਲੁਟੇਰਿਆਂ ਵੱਲੋਂ ਹਮਲਾ ਕਰਕੇ ਪੰਜ ਲੱਖ ਰੁਪਏ ਲੁੱਟ ਲਏ ਗਏ।

ਜਾਣਕਾਰੀ ਦਿੰਦੇ ਹੋਏ ਪੰਪ ਦੇ ਕਰਿੰਦੇ ਤਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੰਪ ਤੋਂ ਪੰਜ ਲੱਖ ਰੁਪਏ ਲੈ ਕੇ ਦੂਸਰੇ ਪੰਪ ਉਤੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਜੋਧਰਪੁਰ ਰਮਾਣਾ ਤੋਂ ਥੋੜ੍ਹਾ ਪਿੱਛੇ ਸੀ ਤਾਂ ਮੋੜ ਉੱਪਰ ਬੈਠੇ ਕੁਝ ਨੌਜਵਾਨਾਂ ਵੱਲੋਂ ਉਸ ਉਪਰ ਹਮਲਾ ਕਰ ਦਿੱਤਾ ਤੇ 5 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : Wolf Attacks in Bahraich: ਬਹਿਰਾਇਚ 'ਚ ਭੇੜੀਏ ਦਾ ਆਤੰਕ! ਬਜ਼ੁਰਗ ਔਰਤ ਤੇ ਮਾਸੂਮ 3 ਸਾਲ ਦੀ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ

ਜਾਣਕਾਰੀ ਅਨੁਸਾਰ ਰਿਲਾਇੰਸ ਕੰਪਨੀ ਦਾ ਮੁਲਾਜ਼ਮ ਤਲਜਿੰਦਰ ਸਿੰਘ ਪਿੰਡ ਜੋਧਪੁਰ ਰੋਮਾਣਾ ਵਿਖੇ ਸਥਿਤ ਕੰਪਨੀ ਦੇ ਪੈਟਰੋਲ ਪੰਪ ਤੋਂ 5 ਲੱਖ ਰੁਪਏ ਦੀ ਨਕਦੀ ਲੈ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਜੱਸੀ ਪੌ ਵਾਲੀ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਜਦੋਂ ਉਹ ਰੇਲਵੇ ਫਾਟਕਾਂ ਕੋਲ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਤਾਕ ਵਿਚ ਬੈਠੇ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਲੋਹੇ ਦੀ ਰਾੜ ਨਾਲ ਹਮਲਾ ਕਰਕੇ ਉਸ ਕੋਲੋਂ ਪੰਜ ਲੱਖ ਰੁਪਏ ਖੋਹ ਲਏ।

ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਡਿਟੈਕਟਿਵ ਰਾਜੇਸ਼ ਸ਼ਰਮਾ, ਡੀਐੱਸਪੀ ਦਿਹਾਤੀ ਹੀਨਾ ਗੁਪਤਾ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਤੇ ਵਾਰਦਾਤ ਵਾਲੀ ਥਾਂ ਦਾ ਮੁਆਇਨਾ ਕੀਤਾ। ਪੁਲਿਸ ਵੱਲੋਂ ਪੀੜਤ ਵਿਅਕਤੀ ਦੇ ਬਿਆਨ ਦਰਜ ਕੀਤੇ ਗਏ। ਇਸ ਦੌਰਾਨ ਸੀਆਈਏ ਸਟਾਫ 2 ਅਤੇ ਥਾਣਾ ਸਦਰ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਉਕਤ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕੀਤੀ ਗਈ ਹੈ। 

ਇਸ ਘਟਨਾ ਦਾ ਪਤਾ ਚੱਲਦੇ ਹੀ ਡੀਐਸਪੀ (ਡੀ) ਰਜੇਸ਼ ਕੁਮਾਰ ਸ਼ਰਮਾ ਤੇ ਸੀਆਈਏ ਸਟਾਫ ਦੀਆਂ ਟੀਮਾਂ ਮੌਕੇ ਉਤੇ ਪਹੁੰਚੀਆਂ ਜਿਨ੍ਹਾਂ ਵੱਲੋਂ ਵੱਖ-ਵੱਖ ਦਿਸ਼ਾਵਾਂ ਵਿੱਚ ਲੱਗੇ ਸੀਸੀਟੀਵੀ ਕੈਮਰੇ ਫਰੋਲਣੇ ਸ਼ੁਰੂ ਕਰ ਦਿੱਤੇ ਹਨ। ਉਧਰੋਂ ਡੀਐਸਪੀ ਡੀ ਦਾ ਕਹਿਣਾ ਹੈ ਕਿ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਉਤੇ ਪੁਲਿਸ ਪਹੁੰਚੀ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : AP Dhillon News: ਪੰਜਾਬੀ ਗਾਇਕ ਏਪੀ ਢਿਲੋਂ ਦੇ ਘਰ 'ਤੇ ਫਾਇਰਿੰਗ, ਲਾਰੈਂਸ ਗਿਰੋਹ ਨੇ ਲਈ ਜ਼ਿੰਮੇਵਾਰੀ

 

Trending news