Punjab News: ਪੁਲਿਸ ਨੇ 17 ਲੋਕਾਂ 'ਤੇ ਨਾਮ ਸਮੇਤ ਕਈ ਅਣਪਛਾਤਿਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ 3 ਫਰਵਰੀ ਨੂੰ ਦਰਜ ਕੀਤਾ ਸੀ
Trending Photos
Bhana Sidhu News(Rohit Bansal Pakka): ਜੇਲ੍ਹ ਵਿੱਚ ਬੰਦ ਬਲੋਗਰ ਭਾਨਾ ਸਿੱਧੂ ਦੇ ਪਿਤਾ, ਭਰਾ, ਭੈਣਾਂ, ਲੱਖਾ ਸਿਧਾਣਾ ਸਮੇਤ ਲੋਕਾਂ ਖ਼ਿਲਾਫ਼ ਬਰਨਾਲਾ ਦੇ ਧਨੌਲਾ ਪੁਲਿਸ ਸਟੇਸ਼ਨ ਵਿੱਚ ਮਾਮਲਾ ਕੀਤਾ ਗਿਆ ਹੈ। ਪੁਲਿਸ ਨੇ ਸਰਕਾਰੀ ਕੰਮ 'ਚ ਵਿਘਨ ਪਾਉਣਾ ਨੈਸ਼ਨਲ ਹਾਈਵੇ ਜਾਮ ਕਰਨ ਅਤੇ ਧਾਰਾ 307 ਲ ਵਰਗੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ 17 ਲੋਕਾਂ 'ਤੇ ਨਾਮ ਸਮੇਤ ਕਈ ਅਣਪਛਾਤਿਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ 3 ਫਰਵਰੀ ਨੂੰ ਦਰਜ ਕੀਤਾ ਸੀ।
3 ਫਰਵਰੀ ਦੇ ਧਰਨੇ ਕਰਕੇ ਲੱਖੇ ਸਿਧਾਣਾ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 18 ਬੰਦਿਆਂ 'ਤੇ ਨੈਸ਼ਨਲ ਹਾਈਵੇ ਨੂੰ ਰੋਕਣ, ਪਬਲਿਕ ਪ੍ਰਾਪਟੀ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ। ਇਸ ਦਿਨ ਲੱਖਾ ਸਿਧਾਣਾ ਦੀ ਅਗਵਾਈ ਵਿੱਚ ਹਜ਼ਾਰਾਂ ਲੋਕ ਪ੍ਰਦਰਸ਼ਨ ਕਰਨ ਲਈ ਸੰਗਰੂਰ ਪਹੁੰਚੇ ਸਨ। ਜਿੱਥੇ ਉਨ੍ਹਾਂ ਦੀ ਪੁਲਿਸ ਦੇ ਨਾਲ ਝੜਪ ਹੋਈ ਸੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਵੀ ਤੋੜੇ ਗਏ ਸਨ। ਜਿਸ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਨੈਸ਼ਨਲ ਹਾਈਵੇ ਬਠਿੰਡਾ-ਚੰਡੀਗੜ੍ਹ ਨੂੰ ਵੀ ਬੰਦ ਕਰ ਦਿੱਤਾ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ ਸੀ।
ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇ ਵਾਲਾ ਕਤਲ ਮਾਮਲੇ 'ਚ ਹੋਈ ਸੁਣਵਾਈ
ਕਾਬਿਲੇਗੌਰ ਹੈ ਕਿ ਭਾਨਾ ਸਿੱਧੂ ਨੂੰ ਲੁਧਿਆਣਾ ਵਿੱਚ ਦਰਜ ਇੱਕ ਕੇਸ ਵਿੱਚੋਂ ਜ਼ਮਾਨਤ ਮਿਲੀ ਗਈ ਸੀ, ਜਦੋਂ ਮੁੜ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰ ਲਿਆ ਸੀ। ਭਾਨਾ ਸਿੱਧੂ ਨੂੰ ਪਟਿਆਲਾ ਸਦਰ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਸੀ। ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ 'ਚ ਉਸ ਖਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਤੇ ਨੌਜਵਾਨਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈਕੇ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ।