Bharat bandh Today: ਅੱਜ ਪੰਜਾਬ ਵਿੱਚ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਤੋਂ ਕੂਚ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਅੰਬਾਲਾ ਨੇੜੇ ਹਰਿਆਣਾ ਨਾਲ ਲੱਗਦੀ ਸੂਬੇ ਦੀ ਸਰਹੱਦ 'ਤੇ ਰੋਕ ਦਿੱਤਾ ਗਿਆ ਹੈ।
Trending Photos
Bharat Bandh Call Today: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਬਾਰਡਰ ਉੱਤੇ ਡੇਟੇ ਹੋਏ ਹਨ ਹਾਲਾਂਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਨਾਲ ਹੀ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਇਸ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਕੀ ਬੰਦ ਅਤੇ ਕੀ ਰਹੇਗਾ ਖੁੱਲ੍ਹਾ
16 ਫਰਵਰੀ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ (Bharat Bandh) ਰਹੇਗਾ। ਇਸ ਸਮੇਂ ਦੌਰਾਨ ਖੇਤੀ ਦੇ ਸਾਰੇ ਕੰਮ, ਮਨਰੇਗਾ ਕੰਮ ਅਤੇ ਪੇਂਡੂ ਕੰਮ ਬੰਦ ਰਹਿਣਗੇ। ਕੋਈ ਵੀ ਕਿਸਾਨ, ਖੇਤ ਮਜ਼ਦੂਰ ਜਾਂ ਪੇਂਡੂ ਮਜ਼ਦੂਰ ਕੰਮ 'ਤੇ ਨਹੀਂ ਜਾਵੇਗਾ। ਇਸ ਸਮੇਂ ਦੌਰਾਨ, ਸਬਜ਼ੀਆਂ ਅਤੇ ਹੋਰ ਫਸਲਾਂ ਦੀ ਸਪਲਾਈ ਅਤੇ ਖਰੀਦ ਵੀ ਮੁਅੱਤਲ ਰਹੇਗੀ।
ਪਿੰਡਾਂ ਦੀਆਂ ਸਾਰੀਆਂ ਦੁਕਾਨਾਂ, ਅਨਾਜ ਮੰਡੀਆਂ, ਸਬਜ਼ੀ ਮੰਡੀਆਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰ, ਪੇਂਡੂ ਉਦਯੋਗਿਕ ਅਤੇ ਸੇਵਾ ਖੇਤਰ ਦੇ ਅਦਾਰੇ ਅਤੇ ਨਿੱਜੀ ਖੇਤਰ ਦੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਬੰਦ ਦੌਰਾਨ ਸ਼ਹਿਰਾਂ ਵਿੱਚ ਦੁਕਾਨਾਂ ਅਤੇ ਅਦਾਰੇ ਵੀ ਬੰਦ ਰਹਿਣਗੇ। ਇਸ ਦੌਰਾਨ ਐਂਮਰਜੈਂਸੀ ਸੇਵਾਵਾਂ ਤੇ ਹਸਪਤਾਲ ਮੈਡਾਕਲ ਦੁਕਾਨਾਂ ਅਤੇ ਵਿਦਿਆਰਥੀ ਸਕੂਲ ਆਦਿ ਇਹ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ।
ਇਹ ਵੀ ਪੜ੍ਹੋ: ਕੇਂਦਰ ਨੇ MSP 'ਤੇ ਮੰਗਿਆ ਸਮਾਂ, ਹਰਿਆਣਾ 'ਚ ਅੱਜ ਟੋਲ ਫ੍ਰੀ, ਕਿਸਾਨਾਂ ਵੱਲੋਂ ਅੱਜ ਭਾਰਤ ਬੰਦ
-ਸੜਕਾਂ 'ਤੇ ਆਮ ਪਬਲਿਕ ਅਤੇ ਪ੍ਰਾਈਵੇਟ ਟਰਾਂਸਪੋਰਟ ਨਹੀਂ ਚੱਲੇਗੀ।
-ਸਿਰਫ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਮੌਤ, ਵਿਆਹ, ਮੈਡੀਕਲ ਦੁਕਾਨਾਂ, ਅਖਬਾਰਾਂ ਦੀ ਸਪਲਾਈ, ਬੋਰਡ ਪ੍ਰੀਖਿਆਵਾਂ, ਹਵਾਈ ਅੱਡਿਆਂ ਦੀ ਯਾਤਰਾ ਲਈ ਖੁੱਲ੍ਹੀਆਂ ਰਹਿਣਗੀਆਂ।
-ਤਹਿਸੀਲ ਤੇ ਜ਼ਿਲ੍ਹਾ ਕੇਂਦਰਾਂ 'ਤੇ ਵਿਸ਼ਾਲ ਪ੍ਰਦਰਸ਼ਨ, ਰੈਲੀਆਂ ਅਤੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿੱਚ ਕਿਸਾਨ, ਮਜ਼ਦੂਰ ਅਤੇ ਹੋਰ ਵਰਗਾਂ ਦੇ ਲੋਕ ਆਪਣੇ ਪਰਿਵਾਰਾਂ ਸਮੇਤ ਹਿੱਸਾ ਲੈਣਗੇ।
-ਹਰਿਆਣਾ ਵਿੱਚ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰ ਦਿੱਤਾ ਗਿਆ ਹੈ।
ਕਿਸਾਨ ਕੀ ਮੰਗ ਕਰ ਰਹੇ ਹਨ?
ਕਿਸਾਨ MASP ਜਾਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸੜਕਾਂ 'ਤੇ ਵਾਪਸ ਆ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰਾ ਮਾਮਲਾ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ’ਤੇ ਅਟਕਿਆ ਹੋਇਆ ਹੈ। ਹੁਣ ਇਸ ਸਬੰਧੀ ਚੌਥੀ ਮੀਟਿੰਗ ਐਤਵਾਰ ਸ਼ਾਮ 5 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।