Kisan Andolan 2.0: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਨੇ ਸ਼ੰਭੂ ਬਾਰਡਰ 'ਤੇ ਪ੍ਰੈਸ ਕਾਨਫਰੰਸ ਕੀਤੀ
Trending Photos
Kisan Andolan 2.0: ਕਿਸਾਨਾਂ ਦੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ 'ਚ ਜੋ ਵੀ ਗੱਲਬਾਤ ਹੋਈ ਉਸ ਬਾਬਤ ਕਿਸਾਨ ਜੱਥੇਬੰਦੀਆਂ ਨੇ ਜਾਣਕਾਰੀ ਸਾਂਝੀ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਨੇ ਸ਼ੰਭੂ ਬਾਰਡਰ 'ਤੇ ਪ੍ਰੈਸ ਕਾਨਫਰੰਸ ਕੀਤੀ। ਅਤੇ ਕਿਸਾਨਾਂ ਨੇ ਆਪਣੀ ਅਗਲੀ ਰਣਨੀਤੀ ਵੀ ਸਾਂਝੀ ਕੀਤੀ।
ਕਿਸਾਨਾਂ ਜੱਥੇਬੰਦੀਆਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਹੁਣ ਤੱਕ ਅੰਦੋਲਨ ਵਿੱਚ 400 ਤੋਂ ਵੱਧ ਕਿਸਾਨ ਜਖ਼ਮੀ ਹੋ ਗਏ ਹਨ। ਜਿਨ੍ਹਾਂ ਵਿੱਚੋਂ 70 ਕਿਸਾਨ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਹਨ, ਜਦਕਿ ਕਈ ਕਿਸਾਨਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਜਿਸ ਦਾ ਹਸਪਤਾਲ ਵਿੱਚ ਚੱਲ ਰਿਹਾ ਹੈ।
ਇਸ ਮੌਕੇ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਦੀ ਮੀਟਿੰਗ ਬਹੁਤ ਵੀ ਸੁਖਾਵੇ ਮਾਹੌਲ ਵਿੱਚ ਹੋਈ। ਅਸੀਂ ਆਪਣੀਆਂ ਮੰਗਾਂ ਨੂੰ ਕੇਂਦਰੀ ਮੰਤਰੀ ਨੇ Msp ਅਤੇ ਕਿਸਾਨਾਂ ਦੇ ਕਰਜ ਮੁਆਫੀ ਬਾਰੇ ਜ਼ੋਰ-ਸ਼ੋਰ ਨਾਲ ਗੱਲ ਰੱਖੀ। ਉਨ੍ਹਾ ਨੇ ਕਿਹਾ ਕਿ ਅਸੀਂ ਮੰਤਰੀਆਂ ਨੂੰ ਕਿਹਾ ਕਿ ਸਰਕਾਰ ਇੱਕ ਪਾਸੇ ਸਾਡੇ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਪਰ ਦੂਜੇ ਪਾਸੇ ਸਾਡੇ 'ਤੇ ਡਰੋਨ ਰਾਹੀ ਹੰਝ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਦਾ ਇਸਤੇਮਾਲ ਕਰ ਰਹੀ ਹੈ। ਇਹ ਕਿਸ ਤਰ੍ਹਾਂ ਦਾ ਕਾਨੂੰਨ ਹੈ, ਸਾਂਤੀਮਈ ਕਿਸਾਨਾਂ ਤੇ ਬੰਬ ਸੁੱਟਣੇ ਅਤੇ ਵਾਟਰ ਕੈਨਨ ਦਾ ਇਤੇਮਾਲ ਕਰਨਾ? ਜਿਸ 'ਤੇ ਮੰਤਰੀਆਂ ਨੇ ਭਰੋਸਾ ਦਿੱਤਾ ਹੈ ਕਿ ਹੁਣ ਬੰਬ ਅਤੇ ਵਾਟਰ ਕੈਨਨ ਦਾ ਇਸਤੇਮਾਲ ਨਹੀਂ ਹੋਵੇਗਾ।
ਉਨ੍ਹਾ ਨੇ ਕਿਹਾ ਕਿ ਅਸੀਂ ਸਰਕਾਰ ਅੱਗੇ ਸੂਬੇ ਵਿੱਚ ਇੰਟਰਨੈੱਟ ਬੰਦ ਕਰਨ, ਕਿਸਾਨ ਸਮਰਥਕਾਂ ਦੇ ਫੇਸਬੁੱਕ ਅਤੇ ਯੂਟਿਊਬ ਪੇਜ਼ ਬੰਦ ਕਰਨ ਦੀ ਗੱਲ ਸਾਡੇ ਵੱਲੋਂ ਸਖ਼ਤੀ ਦੇ ਨਾਲ ਰੱਖੀ। ਸਾਡੇ ਪੇਜ਼ ਨੂੰ ਐਟੀਨੈਸ਼ਨਲ ਕਹਿਕੇ ਬੰਦ ਕੀਤਾ ਜਾ ਰਿਹਾ ਹੈ। ਜਿਸ 'ਤੇ ਕੇਂਦਰ ਦੇ ਮੰਤਰੀਆਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਜਲਦ ਇੰਟਰਨੈਟ ਅਤੇ ਬੰਦ ਪੇਜ਼ ਨੂੰ ਚਾਲੂ ਕਰ ਦਿੱਤਾ ਜਾਵੇਗਾ । ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਸਾਡੇ ਆਖਰੀ ਫੈਸਲਾ ਦਿੱਲੀ ਕੂਚ ਦਾ ਹੋਵੇਗਾ ਫਿਲਹਾਲ ਅਸੀਂ ਸਰਕਾਰ ਨੂੰ ਗੱਲਬਾਤ ਦੇ ਲਈ ਵਕਤ ਦੇ ਰਹੇ ਹਾਂ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਖਨੌਰੀ ਬਾਰਡਰ 'ਤੇ ਸਾਡੇ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਬੰਦੇ ਨੂੰ ਕਾਬੂ ਕੀਤਾ ਹੈ, ਜੋ ਕਿਸਾਨੀ ਅੰਦੋਲਨ ਦਾ ਮਾਹੌਲ ਖਰਾਬ ਕਰ ਸਕਦਾ ਸੀ, ਸਰਕਾਰ ਉਨ੍ਹਾਂ ਵਿਅਕਤੀ ਤੇ ਕਾਰਵਾਈ ਕਰੇ ਜੋ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਕਈ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਸਰਕਾਰ ਆਗੂ ਨੂੰ ਜਲਦ ਛੱਡੇ। ਇਸ ਦੇ ਨਾਲ ਡੱਲੇਵਾਲ ਨੇ ਜਾਣਕਾਰੀ ਸਾਂਝੀ ਕੀਤਾ ਹੈ ਕਿ ਹਰਿਆਣਾ ਵਿੱਚ ਕੱਲ੍ਹ ਤੋਂ ਕਿਸਾਨ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦੇਣਗੇ।