Sarabjit Singh News: ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
Trending Photos
Sarabjit Singh News: ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵੱਲੋਂ ਬੀਤੇ ਕੱਲ੍ਹ ਇਕ ਸ਼ਰਧਾਂਜਲੀ ਸਮਾਗਮ ਦੌਰਾਨ ਵੱਡਾ ਐਲਾਨ ਕੀਤਾ ਗਿਆ ਹੈ। ਭਾਈ ਸਰਬਜੀਤ ਸਿੰਘ ਖਾਲਸਾ ਨੇ ਆਪਣੀ ਚੋਣ ਮੁਹਿੰਮ ਬਾਰੇ ਵਿਸਥਾਰ ਪੂਰਵਕ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ ਉਥੇ ਹੀ ਉਨ੍ਹਾਂ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਪੱਕਾ ਹੈ ਕਿ ਉਨ੍ਹਾਂ ਵੱਲੋਂ ਜਲਦ ਹੀ ਇਕ ਪਾਰਟੀ ਬਣਾਈ ਜਾਵੇਗੀ ਜੋ ਸਿੱਖ ਸੰਗਤ ਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕਰੇਗੀ।
ਇਹ ਵੀ ਪੜ੍ਹੋ : Guru Purnima 2024: ਕਿਉਂ ਮਨਾਈ ਜਾਂਦੀ ਹੈ ਗੁਰੂ ਪੂਰਨਿਮਾ ? ਜਾਣੋ ਮਹਤੱਵ ਤੇ ਆਪਣੇ ਗੁਰੂਆਂ ਨੂੰ ਭੇਜੋ ਇਹ ਸ਼ੁਭਕਾਮਨਾਵਾਂ
ਉਨ੍ਹਾਂ ਨੇ ਕਿਹਾ ਕਿ ਪਰ ਇਹ ਪਾਰਟੀ ਉਹ ਇਕੱਲੇ ਨਹੀਂ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਸੰਗਤਾਂ ਤੇ ਪੰਜਾਬ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਲਈ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਾਲ ਮਿਲ ਕੇ ਕੰਮ ਕਰਨਗੇ। ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਜਾਂ ਉਨ੍ਹਾਂ ਦੇ ਕਹਿਣ ਉਤੇ ਹੀ ਪਾਰਟੀ ਦਾ ਗਠਨ ਕਰਨਗੇ। ਇਸ ਨਾਲ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ। ਉਨ੍ਹਾਂ ਨਾਲ ਹੀ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਅਗਾਮੀਂ ਹੋਣ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ।
ਕਾਬਿਲੇਗੌਰ ਹੈ ਕਿ ਫਰੀਦਕੋਟ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤ ਗਏ ਸਨ। ਸਰਬਜੀਤ ਸਿੰਘ ਖਾਲਸਾ ਨੇ ਪੰਜਾਬੀ ਅਦਾਕਾਰ ਅਤੇ ‘ਆਪ’ ਉਮੀਦਵਾਰ ਨੂੰ 70246 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੂੰ 296922 ਵੋਟਾਂ , ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 226676 ਵੋਟਾਂ , ਕਾਂਗਰਸ ਦੀ ਅਮਰਜੀਤ ਕੌਰ ਸਾਹੋਕੇ ਨੂੰ 159352 , ਅਕਾਲੀ ਦਲ ਦੇ ਰਾਜਵਿੰਦਰ ਸਿੰਘ ਧਰਮਕੋਟ ਨੂੰ 137776 ਅਤੇ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੂੰ 123007 ਵੋਟਾਂ ਪਈਆਂ ਸਨ।
ਦੱਸ ਦੇਈਏ ਕਿ ਸਰਬਜੀਤ ਖਾਲਸਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਹਨ।
ਇਹ ਵੀ ਪੜ੍ਹੋ : Bathinda Murder: ਨੌਜਵਾਨ ਵਿਆਹੁਤਾ ਪ੍ਰੇਮਿਕਾ ਨੂੰ ਗਿਆ ਸੀ ਮਿਲਣ; ਪਤੀ ਨੇ ਮੌਤ ਦੇ ਘਾਟ ਉਤਾਰਿਆ