Sikh Pilgrimage: ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ!
Advertisement
Article Detail0/zeephh/zeephh2353876

Sikh Pilgrimage: ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ!

Sikh Pilgrimage to Pakistan: ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਰਾਹਤ ਦੀ ਖ਼ਬਰ ਹੈ।  ਦਰਅਸਲ ਸ਼ਰਧਾਲੂ ਹੁਣ ਸੈਰ ਸਪਾਟਾ ਦੇ ਨਾਲ ਨਾਲ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ। 

 

Sikh Pilgrimage: ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ!

Sikh Pilgrimage to Pakistan/ਪਰਮਬੀਰ ਔਲਖ:  ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਾਕਿਸਤਾਨ 'ਚ ਹੁਣ 126 ਦੇਸ਼ ਆਨਲਾਈਨ ਵੀਜ਼ਾ ਅਰਜੀ ਦਾਖਲ ਕਰ ਸਕਣਗੇ। ਸੈਰ ਸਪਾਟਾ ਦੇ ਨਾਲ ਨਾਲ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ। 

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਚ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਬੈਠਕ ਵਿੱਚ ਫੈਸਲਾ ਲਿਆ ਗਿਆ ਹੈ। ਕੈਬਨਟ ਨੇ ਨਵੇਂ ਵਿਜ਼ਾ ਪ੍ਰਣਾਲੀ ਨੂੰ ਮਨਜ਼ੂਰੀ ਦਿੱਤੀ। 

ਇਹ ਵੀ ਪੜ੍ਹੋ: Punjab News: ਜਗਰਾਓ 'ਚ ਇੱਕ ਪਰਿਵਾਰ ਗੁਰੂ ਗੋਬਿੰਦ ਸਿੰਘ ਜੀ ਦੇ ਹੱਥ 'ਚ ਪਾਏ ਛੱਲੇ ਦੀ 7 ਪੀੜ੍ਹੀਆਂ ਤੋਂ ਕਰ ਰਿਹਾ ਸੰਭਾਲ 

ਗੁਰਧਾਮਾਂ ਦੇ ਦਰਸ਼ਨਾਂ ਲਈ ਐਨ ਆਰ ਆਈ ਸਿੱਖਾਂ ਨੂੰ 24 ਘੰਟਿਆਂ ਅੰਦਰ ਆਨਲਾਈਨ ਵੀਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਆਨਲਾਈਨ 24 ਘੰਟਿਆਂ ਦੇ ਵਿੱਚ 126 ਦੇਸ਼ਾਂ ਨਾਗਰਿਕ, ਸੈਰ ਸਪਾਟਾ ਅਤੇ ਵਪਾਰਕ ਵੀਜ਼ਾ ਹਾਸਲ ਕਰ ਸਕਣਗੇ।  

ਭਾਰਤੀ ਸਿੱਖ ਆਨਲਾਈਨ ਵੀਜ਼ਾ ਰਾਹੀਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਡੇਰਾ ਸਾਹਿਬ ਅਤੇ ਪਾਕਿਸਤਾਨ ਵਿਚਾਲੇ ਹੋਰ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨਾ ਲਈ ਆਨਲਾਈਨ ਅਪਲਾਈ ਕਰ ਸਕਣਗੇ। ਇਹਨਾਂ ਨਾਗਰਿਕਾਂ ਨੂੰ ਵੀਜ਼ਾ ਪ੍ਰੋਸੈਸਿੰਗ ਫੀਸ ਤੋਂ ਵੀ ਛੋਟ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਇਸ ਨਵੇਂ ਵੀਜ਼ਾ ਪ੍ਰਣਾਲੀ ਨਾਲ ਵਿਦੇਸ਼ੀ ਨਿਵੇਸ਼ ਵਾਧਾ ਹੋਵੇਗਾ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਭਾਰੀ ਮੀਂਹ ਦਾ ਅਲਰਟ! ਮੌਸਮ ਹੋਇਆ ਸੁਹਾਵਨਾ
 

Trending news