Hoshiarpur News: ਪੁਲਿਸ ਤੇ ਮਾਈਨਿੰਗ ਵਿਭਾਗ ਦੀ ਟੀਮ ਨੇ ਹੁਸ਼ਿਆਰਪੁਰ-ਟਾਂਡਾ ਰੋਡ ਉਤੇ ਲਾਚੋਵਾਲ ਚਡਿਆਲ ਚੋਆ ਵਿੱਚ ਵੱਡੀ ਕਾਰਵਾਈ ਕਰਦਿਆਂ ਅੱਜ ਤੜਕੇ 5 ਵਜੇ ਉਥੋਂ 6 ਟਿੱਪਰ ਅਤੇ 2 ਜੇਸੀਬੀ ਕਬਜ਼ੇ ਵਿੱਚ ਲੈਣ ਵਿੱਚ ਸਫ਼ਲਤਾ ਹਾਸਲ ਕੀਤੀ।
Trending Photos
Hoshiarpur News: ਨਾਜਾਇਜ਼ ਮਾਈਨਿੰਗ ਉਤੇ ਸ਼ਿਕੰਜਾ ਕੱਸਦਿਆਂ ਪੁਲਿਸ ਤੇ ਮਾਈਨਿੰਗ ਵਿਭਾਗ ਦੀ ਟੀਮ ਨੇ ਹੁਸ਼ਿਆਰਪੁਰ-ਟਾਂਡਾ ਰੋਡ ਉਤੇ ਲਾਚੋਵਾਲ ਚਡਿਆਲ ਚੋਆ ਵਿੱਚ ਵੱਡੀ ਕਾਰਵਾਈ ਕਰਦਿਆਂ ਅੱਜ ਤੜਕੇ 5 ਵਜੇ ਉਥੋਂ 6 ਟਿੱਪਰ ਅਤੇ 2 ਜੇਸੀਬੀ ਕਬਜ਼ੇ ਵਿੱਚ ਲੈਣ ਵਿੱਚ ਸਫ਼ਲਤਾ ਹਾਸਲ ਕੀਤੀ।
ਟੀਮ ਨੂੰ ਪੁੱਜਦਾ ਦੇਖ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀ ਉਥੋਂ ਭੱਜ ਗਏ ਪਰ ਪੁਲਿਸ ਨੇ ਉਕਤ ਮਸ਼ੀਨਰੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ (ਦਿਹਾਤੀ) ਤਲਵਿੰਦਰ, ਸੀਆਈਏ ਇੰਚਾਰਜ ਬਲਵਿੰਦਰ ਪਾਲ ਤੇ ਥਾਣਾ ਸਦਰ ਦੇ ਇੰਚਾਰਜ ਐਸਆਈ ਜਸਵੰਤ ਸਿੰਘ, ਮਾਈਨਿੰਗ ਵਿਭਾਗ ਦੇ ਐਸਡੀਓ ਕਰਨਦੀਪ ਸਿੰਘ, ਇੰਸਪੈਕਟਰ ਮਨਿੰਦਰ ਸਿੰਘ, ਆਕਾਸ਼ ਅਤੇ ਇੰਸਪੈਕਟਰ ਆਯੂਸ਼ ਦੀ ਅਗਵਾਈ ਵਿੱਚ ਪੁਲਿਸ ਨੇ ਇਹ ਕਾਰਵਾਈ ਕੀਤੀ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਦੇ ਸੈਕਟਰ 25 'ਚ 21 ਸਾਲਾ ਨੌਜਵਾਨ ਦੇ ਕਤਲ ਮਾਮਲੇ 'ਚ ਹੋਈ ਗ੍ਰਿਫਤਾਰੀ
ਡੀਐਸਪੀ ਤਲਵਿੰਦਰ ਨੇ ਦੱਸਿਆ ਕਿ ਐਸਐਸਪੀ ਸੁਰਿੰਦਰ ਲਾਂਬਾ ਦੀਆਂ ਹਦਾਇਤਾਂ ਉਪਰ ਕਾਰਵਾਈ ਕਰਦਿਆਂ ਸਾਰੀ ਮਸ਼ੀਨਰੀ ਜ਼ਬਤ ਕਰਕੇ ਥਾਣਾ ਬੁੱਲੋਵਾਲ ਵਿਖੇ ਖੜ੍ਹੀ ਕਰ ਦਿੱਤੀ ਗਈ ਹੈ ਤੇ ਇਸ ਸਬੰਧੀ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Ludhiana News: ਡਿਸਟਰਿਕਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੀ ਤਿਆਰੀ ਮੁਕੰਮਲ, 2980 ਮੈਂਬਰ ਆਪਣੀ ਵੋਟ ਦੇਣਗੇ
ਹੁਸ਼ਿਆਰਪੁਰ ਤੋਂ ਰਮਨ ਖੋਸਲਾ ਦੀ ਰਿਪੋਰਟ