Bikram Majithia News: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲ਼ੀ ਚੱਲਣ ਦੀ ਘਟਨਾ ਦੀ ਚਹੁੰ ਪਾਸਿਓਂ ਨਿਖੇਧੀ ਕੀਤੀ ਜਾ ਰਹੀ ਹੈ।
Trending Photos
Bikram Majithia News: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲ਼ੀ ਚੱਲਣ ਦੀ ਘਟਨਾ ਦੀ ਚਹੁੰ ਪਾਸਿਓਂ ਨਿਖੇਧੀ ਕੀਤੀ ਜਾ ਰਹੀ ਹੈ। ਅਕਾਲੀ ਦਲ ਦੇ ਸੀਨੀਅਅ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਸਮੇਤ ਆਗੂਆਂ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕੀਤਾ ਗਿਆ ਹੈ, ਉਹ ਗਿਣੀ-ਮਿੱਥੀ ਸਾਜ਼ਿਸ਼ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੁਖਬੀਰ ਬਾਦਲ 'ਤੇ 9ਐਮਐਮ ਦੀ ਪਿਸਟਲ ਨਾਲ ਫਾਇਰ ਕੀਤਾ ਗਿਆ ਹੈ। 9ਐਮਐਮ ਖ਼ਤਰਨਾਕ ਪਿਸਟਲ ਮੰਨਿਆ ਜਾਂਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਦਰ 'ਤੇ ਨਤਮਸਤਕ ਹੋ ਕੇ ਸਿੰਘ ਸਾਹਿਬਾਨ ਦੇ ਹੁਕਮ ਤਹਿਤ ਕੋਈ ਗੁਰੂ ਦਾ ਸਿੱਖ ਆਪਣੀ ਸੇਵਾ ਨਿਭਾ ਰਿਹਾ ਹੈ।
ਤੁਸੀਂ ਮਾਨਸਿਕ ਹਾਲਾਤ ਵੇਖ ਲਓ ਕਿ ਸੁਖਬੀਰ ਸਿੰਘ ਬਾਦਲ ਤਾਂ ਬਹੁਤ ਛੋਟੀ ਜਿਹੀ ਚੀਜ਼ ਆ ਉਸ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਗੋਲ਼ੀ ਕਿੱਥੇ ਚਲਾਈ ਹੈ। ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਉਸ ਸੁਰੱਖਿਆ ਅਫਸਰ ਜਸਬੀਰ ਸਿੰਘ ਦਾ ਜਿਸ ਨੇ ਮੌਕੇ 'ਤੇ ਹਿੰਮਤ ਦਿਖਾਈ, ਜਜ਼ਬਾ ਵਿਖਾਇਆ, ਗੁਰੂ ਨੇ ਉਥੇ ਕਿਰਪਾ ਕੀਤੀ।
ਇਹ ਵੀ ਪੜ੍ਹੋ : Sukhbir Singh Badal Attack: ਕੌਣ ਹੈ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ?
ਨਹੀਂ ਤਾਂ ਵਾਰ ਤਾਂ ਸਿੱਧਾ ਵੱਜਿਆ ਸੀ ਜੇ ਉਹ ਨਾ ਆਉਂਦਾ, ਆਪਣੀ ਜਾਨ ਉਤੇ ਖੇਡਦਿਆਂ ਉਸ ਨੇ ਅੱਜ ਸੁਖਬੀਰ ਸਿੰਘ ਬਾਦਲ ਨੂੰ ਤੇ ਹੋਰ ਜਿਹੜੇ ਇਥੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਬਚਾਇਆ ਹੈ, ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। ਗੁਰੂ ਨਾਨਕ ਨਾਮ ਲੇਵਾ ਸੰਗਤ ਕੋ ਸ੍ਰੀ ਗੁਰੂ ਰਾਮਦਾਸ ਮਹਾਰਾਜ ਦੀ ਪਵਿੱਤਰ ਧਰਤੀ ਤੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਸੰਗਤ ਆਉਂਦੀ ਹੈ ਉਸ ਗੁਰੂ ਦੇ ਸਿੱਖ ਦਾ ਉਸ ਅੰਮ੍ਰਿਤਧਾਰੀ ਵੀਰ ਦਾ ਕੋਟਨ ਕੋਟ ਧੰਨਵਾਦ ਕਰਦੇ ਹਾਂ।
ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਨੇ ਕਹੀ ਵੱਡੀ ਗੱਲ