ਸਾਲ 2017 ਦੌਰਾਨ ਮਜੀਠੀਆ ਦੀ ਅਗਵਾਈ ’ਚ ਅਕਾਲੀ ਵਰਕਰਾਂ ਦੁਆਰਾ ਨੈਸ਼ਨਲ ਹਾਈਵੇਅ ਨੰਬਰ 54 ਜਾਮ ਕੀਤਾ ਗਿਆ ਸੀ, ਜਿਸ ਦੇ ਸਬੰਧ ’ਚ ਉਨ੍ਹਾਂ ਖ਼ਿਲਾਫ਼ ਥਾਣਾ ਮੱਖੂ ਵਿਖੇ ਮਾਮਲਾ ਦਰਜ ਹੋਇਆ ਸੀ, ਇਸੇ ਮਾਮਲੇ ’ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ ’ਚ ਪੇਸ਼ੀ ਲਈ ਹਾਜ਼ਰ ਹੋਏ।
Trending Photos
ਚੰਡੀਗੜ੍ਹ: ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੇ ਜ਼ੀਰਾ ਦੀ ਸਿਵਲ ਕੋਰਟ ’ਚ ਪੇਸ਼ੀ ਭੁਗਤੀ। ਇੱਥੇ ਦੱਸਣਾ ਬਣਦਾ ਹੈ ਕਿ ਸਾਲ 2017 ਦੌਰਾਨ ਮਜੀਠੀਆ ਦੀ ਅਗਵਾਈ ’ਚ ਅਕਾਲੀ ਵਰਕਰਾਂ ਦੁਆਰਾ ਨੈਸ਼ਨਲ ਹਾਈਵੇਅ ਨੰਬਰ 54 ਜਾਮ ਕੀਤਾ ਗਿਆ ਸੀ, ਜਿਸ ਦੇ ਸਬੰਧ ’ਚ ਉਨ੍ਹਾਂ ਖ਼ਿਲਾਫ਼ ਥਾਣਾ ਮੱਖੂ ਵਿਖੇ ਮਾਮਲਾ ਦਰਜ ਹੋਇਆ ਸੀ, ਇਸੇ ਮਾਮਲੇ ’ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ ’ਚ ਪੇਸ਼ੀ ਲਈ ਹਾਜ਼ਰ ਹੋਏ।
'ਆਪ' ਦੀ ਇਸ਼ਤਿਹਾਰਬਾਜੀ ਨੇ ਮੂਸੇਵਾਲਾ ਦੀ ਜਾਨ ਲਈ: ਮਜੀਠੀਆ
ਪੇਸ਼ ਭੁਗਤਣ ਤੋਂ ਬਾਅਦ ਮਜੀਠੀਆ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ ’ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ (Sidhu Moosewala) ਮਾਪਿਆਂ ਦਾ ਸਰਵਣ ਪੁੱਤ ਸੀ ਪਰ ਆਮ ਆਦਮੀ ਪਾਰਟੀ ਨੇ ਉਸਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ, ਇਸ ਗੱਲ ਨੂੰ ਜਨਤਕ ਕਰ ਦਿੱਤਾ। ਆਮ ਆਦਮੀ ਪਾਰਟੀ ਦੀ ਅਣਗਹਿਲੀ ਕਾਰਨ ਉਸਨੂੰ ਆਪਣੀ ਜਾਨ ਗੁਆਉਣੀ ਪਈ।
ਆਸ਼ੂ ਨੇ ਮੰਤਰੀ ਰਹਿੰਦਿਆ ਬਹੁਤ ਸਾਰੇ ਘਪਲੇ ਕੀਤੇ: ਮਜੀਠੀਆ
ਉੱਥੇ ਹੀ ਉਨ੍ਹਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਵਿਜੀਲੈਂਸ ਵਿਭਾਗ ਦੁਆਰਾ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਦਾ ਢੰਗ ਸਹੀ ਨਹੀਂ ਹੈ। ਇਸ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ’ਤੇ ਲੱਗੇ ਘਪਲੇ ਦੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਆਸ਼ੂ ਨੇ ਮੰਤਰੀ ਰਹਿੰਦਿਆ ਬਹੁਤ ਸਾਰੇ ਘਪਲੇ ਕੀਤੇ ਹਨ।