Bikram Majithia: ਸਿੱਟ ਵੱਲੋਂ ਬਿਕਰਮ ਸਿੰਘ ਮਜੀਠੀਆ ਮੁੜ ਤਲਬ
Advertisement
Article Detail0/zeephh/zeephh2366717

Bikram Majithia: ਸਿੱਟ ਵੱਲੋਂ ਬਿਕਰਮ ਸਿੰਘ ਮਜੀਠੀਆ ਮੁੜ ਤਲਬ

Bikram Majithia:  ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵੱਲੋਂ 8 ਅਗਸਤ ਦਿਨ ਵੀਰਵਾਰ ਸਵੇਰੇ 10 ਵਜੇ ਨੂੰ ਮੁੜ ਤਲਬ ਕੀਤਾ ਹੈ।

Bikram Majithia: ਸਿੱਟ ਵੱਲੋਂ ਬਿਕਰਮ ਸਿੰਘ ਮਜੀਠੀਆ ਮੁੜ ਤਲਬ

Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵੱਲੋਂ 8 ਅਗਸਤ ਦਿਨ ਵੀਰਵਾਰ ਸਵੇਰੇ 10 ਵਜੇ ਨੂੰ ਮੁੜ ਤਲਬ ਕੀਤਾ ਹੈ। ਪਟਿਆਲਾ ਪੁਲਿਸ ਲਾਈਨ ਉਤੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਭੇਜੇ ਗਏ ਸੀ। ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਕਾਰਨ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਜਿਸ ਕਰਕੇ ਉਨ੍ਹਾਂ ਨੇ ਚਿੱਠੀ ਲਿਖ ਕੇ ਨਾ ਪੇਸ਼ ਹੋਣ ਦਾ ਕਾਰਨ ਦੱਸਿਆ ਸੀ।

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ SIT ਨੇ ਮਜੀਠੀਆ ਨੂੰ ਨੋਟਿਸ ਭੇਜਿਆ ਸੀ ਤਾਂ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਹੈ। ਪਿਛਲੀ ਸੁਣਵਾਈ 'ਤੇ ਐਸਆਈਟੀ ਨੇ ਸੰਮਨ ਵਾਪਸ ਲੈ ਲਏ ਸਨ।

ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ 'ਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਵਿੱਚ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ। ਇੱਥੋਂ ਤੱਕ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਵੀ ਉਨ੍ਹਾਂ ਕੋਲੋਂ ਕੋਈ ਵਸੂਲੀ ਨਹੀਂ ਹੋਈ ਹੈ।

ਇਸ ਤੋਂ ਪਹਿਲਾਂ ਵੀ ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਭੇਜੇ ਗਏ ਸੀ। ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਕਾਰਨ ਨਹੀਂ ਹੋਏ ਸਨ ਐਸਆਈਟੀ ਸਾਹਮਣੇ ਪੇਸ਼। ਜਿਸ ਕਰਕੇ ਉਨ੍ਹਾਂ ਨੇ ਚਿੱਠੀ ਲਿਖ ਕੇ ਨਾ ਪੇਸ਼ ਹੋਣ ਦਾ ਕਾਰਨ ਦੱਸਿਆ ਸੀ। ਇਸ ਮਾਮਲੇ ’ਚ ਉਹ ਕਰੀਬ 5 ਮਹੀਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਰਹੇ। ਹੁਣ ਉਹ ਜ਼ਮਾਨਤ ’ਤੇ ਹਨ ਪਰ ਆਮ ਆਦਮੀ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਤੋਂ ਐੱਸ. ਆਈ. ਟੀ. ਦਾ ਗਠਨ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

 

Trending news