Ajnala News: ਅਜਨਾਲਾ ਥਾਣੇ ਬਾਹਰ ਬੰਬਨੁਮਾ ਚੀਜ਼ ਮਿਲਣ ਦੇ ਮਾਮਲੇ ਵਿੱਚ ਗੈਂਗਸਟਰ ਹੈਪੀ ਪਛੀਆ ਦੀ ਮਾਂ ਅਤੇ ਭੈਣ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
Trending Photos
Ajnala News: ਅਜਨਾਲਾ ਥਾਣੇ ਬਾਹਰ ਬੰਬਨੁਮਾ ਚੀਜ਼ ਮਿਲਣ ਦੇ ਮਾਮਲੇ ਵਿੱਚ ਗੈਂਗਸਟਰ ਹੈਪੀ ਪਛੀਆ ਦੀ ਮਾਂ ਅਤੇ ਭੈਣ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਦੋਵਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕਰੇਗੀ।
ਬੀਤੇ ਵੀਰਵਾਰ ਸਵੇਰ ਅਜਨਾਲਾ ਪੁਲਿਸ ਸਟੇਸ਼ਨ ਦੇ ਬਾਹਰ ਬੰਬ ਰੱਖਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਹੈਪੀ ਪਛੀਆ ਦੀ ਮਾਂ ਅਤੇ ਭੈਣ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਨੂੰ ਬੁੱਧਵਾਰ ਨੂੰ ਅਜਨਾਲਾ ਕੋਰਟ ਦੇ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਿਲ ਕੀਤਾ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਹੈਪੀ ਪਛੀਆ ਦੀ ਮਾਂ ਭੁਪਿੰਦਰ ਕੌਰ ਅਤੇ ਉਸਦੀ ਭੈਣ ਕਿਰਨਦੀਪ ਕੌਰ ਨਿਵਾਸੀ ਪਛੀਆ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਨੂੰ ਮੰਗਲਵਾਰ ਦੇਰ ਰਾਤ ਉਨ੍ਹਾਂ ਦੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਦੇ ਮੋਬਾਈਲ ਫੋਨ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਹੁਣ ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ 15 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਸਾਰੇ ਪੁਲਿਸ ਸਟੇਸ਼ਨਾਂ ਦੇ ਬਾਹਰ ਚੌਕਸੀ ਵਧਾ ਦਿੱਤੀ ਹੈ ਅਤੇ ਬੀਤੇ ਦਿਨ ਹੀ ਕੱਥੂਨੰਗਲ ਟੋਲ ਪਲਾਜ਼ਾ ਦੇ ਦੇ ਬਾਹਰ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਸੀ ਅਤੇ ਬੰਬ ਸੁਕਵਾਇਡ ਦੀਆਂ ਟੀਮਾਂ ਲਗਾ ਕੇ ਪੂਰੇ ਟੋਲ ਪਲਾਜ਼ੇ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : Jalandhar Encounter: ਜਲੰਧਰ ਵਿੱਚ ਪੁਲਿਸ ਐਨਕਾਊਂਟਰ, ਪੁਲਿਸ ਅਤੇ ਲਾਰੈਂਸ ਗਰੁੱਪ ਵਿਚਾਲੇ ਚੱਲੀਆਂ ਗੋਲੀਆਂ
ਅਜਨਾਲਾ ਪੁਲਿਸ ਸਟੇਸ਼ਨ ਦੇ ਬਾਹਰ ਬੰਬ ਰੱਖਣ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬਾਈਕ ਵਿੱਚ ਦੋ ਨੌਜਵਾਨ ਆਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਪੁਲਿਸ ਸਟੇਸ਼ਨ ਦੇ ਬਾਹਰ ਬੰਬ ਰੱਖ ਕੇ ਚਲੇ ਜਾਂਦੇ ਹਨ। ਅਜਨਾਲਾ ਪੁਲਿਸ ਸਟੇਸ਼ਨ ਅਕਸਰ ਹੀ ਸੁਰਖੀਆਂ ਵਿੱਚ ਰਹਿੰਦਾ ਹੈ। ਬੀਤੇ ਸਾਲ ਵੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਪੁਲਿਸ ਸਟੇਸ਼ਨ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ : Lal Singh Passes away: ਵਿਧਾਇਕ ਗੁਰਦੇਵ ਦੇਵ ਮਾਨ ਦੇ ਪਿਤਾ ਦਾ ਦੇਹਾਂਤ; ਕੇਜਰੀਵਾਲ ਨੇ ਦੁੱਖ ਪ੍ਰਗਟਾਇਆ